ਸ਼ਨੀਵਾਰ ਨੂੰ ਸਾਰੇ ਸਕੂਲ ਰਹਿਣਗੇ ਖੁੱਲ੍ਹੇ: ਜ਼ਿਲ੍ਹਾ ਸਿੱਖਿਆ ਅਫ਼ਸਰ
ਭਾਵੇਂ ਕਿ ਪੰਜਾਬ ਸਰਕਾਰ ਵੱਲੋਂ ਸ਼ਨੀਵਾਰ ਅਤੇ ਐਤਵਾਰ ਦਾ ਕਰਫ਼ਿਊ ਲਾਗੂ ਕੀਤਾ ਗਿਆ ਹੈ ਪਰ ਫਿਰ ਵੀ ਸਰਕਾਰੀ ਸਕੂਲ ਖੁੱਲ੍ਹੇ ਰਹਿਣਗੇ ਇਹ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਵੱਲੋਂ ਸਾੰਝੀ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਜਿਲਾ ਰੂਪਨਗਰ ਦੇ ਸਕੂਲ ਸ਼ਨੀਵਾਰ ਨੂੰ ਆਮ ਦੀ ਤਰਾਂ ਹੀ ਖੁੱਲੇ ਰਹਿਣਗੇ। ਪੰਜਾਬ ਸਰਕਾਰ ਦੇ ਆਦੇਸ਼ ਕਹਿੰਦੇ ਹਨ ਕਰਫ਼ਿਊ ਵਾਲੇ ਦਿਨ ਕੋਈ ਵੀ ਵ੍ਹੀਕਲ ਅਲਾਉਡ ਨਹੀਂ ਹੈ। ਦੂਜੇ ਪਾਸੇ ਸਕੂਲਾਂ ਵਿੱਚ ਅਧਿਆਪਕਾਂ ਨੂੰ ਹਾਜ਼ਰ ਰਹਿਣ ਦੇ ਆਦੇਸ਼ ਦੇਣਾ ਗ਼ਲਤ ਹੈ।