ਕੋਰੋਨਾ ਦੇ ਨਤੀਜੇ ਵਜੋਂ ਸਕੂਲ ਬੰਦ ਹੋਣ ਕਾਰਨ ਵਿਦਿਆਰਥੀਆਂ ਦੀ ਪੜਾਈ ਦੇ ਨੁਕਸਾਨ ਨੂੰ ਰੋਕਣ ਵਾਸਤੇ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਡੀ. ਡੀ. ਪੰਜਾਬੀ ਰਾਹੀਂ ਆਨਲਾਈਨ ਜਮਾਤਾਂ ਲਗਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਮਹਿਕਮੇ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਰਸ਼ਨ ਕੁਮਾਰ ਦੀ ਦੇਖ-ਰੇਖ ਹੇਠ ਡੀ. ਡੀ. ਪੰਜਾਬੀ ਰਾਹੀਂ ਮਿਤੀ 5 ਮਈ ਤੋਂ ਵੱਖ-ਵੱਖ ਜਮਾਤਾਂ ਦੀਆਂ ਆਨਲਾਈਨ ਕਲਾਸਾਂ ਸ਼ੂਰੂ ਹੋ ਰਹੀਆਂ ਹਨ। ਇਸ ਸਬੰਧੀ ਸਕੱਤਰ ਸਕੂਲ ਸਿੱਖਿਆ ਨੇ ਦੱਸਿਆ ਕਿ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਅਨੁਸਾਰ ਵਿਦਿਆਰਥੀ ਸਕੂਲਾਂ ਵਿੱਚ ਨਹੀਂ ਆ ਸਕਦੇ, ਜਿਸ ਕਰਕੇ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਦੇਣ ਦੇ ਪ੍ਰਬੰਧ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਪਹਿਲੀ ਜਮਾਤ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਟੀ. ਵੀ. ਕਲਾਸਾਂ ਦਾ ਸਮਾਂ ਸਵੇਰੇ 9 ਵਜੇ ਤੋਂ 10.40 ਤੱਕ ਰਹੇਗਾ ਅਤੇ ਛੇਵੀਂ ਜਮਾਤ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀਆਂ ਟੀ. ਵੀ. ਕਲਾਸਾਂ ਦਾ ਸਮਾਂ ਸਵੇਰੇ 10.40 ਵਜੇ ਤੋਂ ਬਾਅਦ ਦੁਪਹਿਰ 4 ਵਜੇ ਤੱਕ ਰਹੇਗਾ।
DOWNLOAD ONLINE CLASSES SCHEDULE HERE