ਵਿਜੈ ਇੰਦਰ ਸਿੰਗਲਾ ਦਾ ਵੱਡਾ ਵਿਆਨ 5 ਮਈ ਤੋਂ ਕਲਾਸਾਂ ਲਗਣਗੀਆਂ ਆਨਲਾਈਨ ਡੀਡੀ ਪੰਜਾਬੀ ਤੇ


 ਕੋਰੋਨਾ  ਦੇ ਨਤੀਜੇ ਵਜੋਂ ਸਕੂਲ ਬੰਦ ਹੋਣ ਕਾਰਨ ਵਿਦਿਆਰਥੀਆਂ ਦੀ ਪੜਾਈ ਦੇ ਨੁਕਸਾਨ ਨੂੰ ਰੋਕਣ ਵਾਸਤੇ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਡੀ. ਡੀ. ਪੰਜਾਬੀ ਰਾਹੀਂ ਆਨਲਾਈਨ ਜਮਾਤਾਂ ਲਗਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। 



ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਮਹਿਕਮੇ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਰਸ਼ਨ ਕੁਮਾਰ ਦੀ ਦੇਖ-ਰੇਖ ਹੇਠ ਡੀ. ਡੀ. ਪੰਜਾਬੀ ਰਾਹੀਂ ਮਿਤੀ 5 ਮਈ ਤੋਂ ਵੱਖ-ਵੱਖ ਜਮਾਤਾਂ ਦੀਆਂ ਆਨਲਾਈਨ ਕਲਾਸਾਂ ਸ਼ੂਰੂ ਹੋ ਰਹੀਆਂ ਹਨ। ਇਸ ਸਬੰਧੀ ਸਕੱਤਰ ਸਕੂਲ ਸਿੱਖਿਆ ਨੇ ਦੱਸਿਆ ਕਿ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਅਨੁਸਾਰ ਵਿਦਿਆਰਥੀ ਸਕੂਲਾਂ ਵਿੱਚ ਨਹੀਂ ਆ ਸਕਦੇ, ਜਿਸ ਕਰਕੇ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਦੇਣ ਦੇ ਪ੍ਰਬੰਧ ਕੀਤੇ ਗਏ ਹਨ। 



ਉਨ੍ਹਾਂ ਕਿਹਾ ਕਿ ਪਹਿਲੀ ਜਮਾਤ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਟੀ. ਵੀ. ਕਲਾਸਾਂ ਦਾ ਸਮਾਂ ਸਵੇਰੇ 9 ਵਜੇ ਤੋਂ 10.40 ਤੱਕ ਰਹੇਗਾ ਅਤੇ ਛੇਵੀਂ ਜਮਾਤ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀਆਂ ਟੀ. ਵੀ. ਕਲਾਸਾਂ ਦਾ ਸਮਾਂ ਸਵੇਰੇ 10.40 ਵਜੇ ਤੋਂ ਬਾਅਦ ਦੁਪਹਿਰ 4 ਵਜੇ ਤੱਕ ਰਹੇਗਾ।

DOWNLOAD ONLINE CLASSES SCHEDULE HERE

Featured post

PSEB 8th Result 2024: ਇੰਤਜ਼ਾਰ ਖ਼ਤਮ, 8 ਵੀਂ ਜਮਾਤ ਦਾ ਨਤੀਜਾ ਇਸ ਦਿਨ ਇੱਥੇ ਕਰੋ ਡਾਊਨਲੋਡ

PSEB 8th Result 2024 : DIRECT LINK Punjab Board Class 8th result 2024  :   ਆਨਲਾਈਨ ਵੈਬਸਾਈਟਾਂ ਨਿਊਜ਼ ਚੈਨਲਾਂ ਵੱਲੋਂ ਅੱਠਵੀਂ ਜਮਾਤ ਦਾ ਨਤੀਜਾ  27 ਅਪ੍...

BOOK YOUR SPACE ( ਐਡ ਲਈ ਸੰਪਰਕ ਕਰੋ )

BOOK YOUR SPACE ( ਐਡ ਲਈ ਸੰਪਰਕ ਕਰੋ )
Make this space yours

RECENT UPDATES

Trends