ਕੋਵਿਡ ਮਰੀਜਾਂ ਤੋ ਵਾਧੂ ਖਰਚਾ ਵਸੂਲਣ ਵਾਲੇ ਪ੍ਰਾਈਵੇਟ ਹਸਪਤਾਲਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ-ਡਿਪਟੀ ਕਮਿਸਨਰ

 

ਕੋਵਿਡ ਮਰੀਜਾਂ ਤੋ ਵਾਧੂ ਖਰਚਾ ਵਸੂਲਣ ਵਾਲੇ ਪ੍ਰਾਈਵੇਟ ਹਸਪਤਾਲਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ-ਡਿਪਟੀ ਕਮਿਸਨਰ

*ਸਰਕਾਰ ਕੋਲ ਐਪੀਡੈਮਿਕ ਡਿਸੀਜ਼ ਐਕਟ ਤਹਿਤ ਲੋੜ ਪੈਣ ‘ਤੇ ਕਿਸੇ ਵੀ ਡਿਫਾਲਟਰ ਹਸਪਤਾਲ ਨੂੰ ਆਪਣੇ ਕੰਟਰੋਲ ਹੇਠ ਲੈਣ ਦਾ ਅਧਿਕਾਰ

ਸੰਗਰੂਰ , 21 ਮਈ:

ਜ਼ਿਲ੍ਹਾ ਸੰਗਰੂਰ ’ਚ ਕੋਵਿਡ-19 ਮਰੀਜਾਂ ਦੇ ਇਲਾਜ ਲਈ ਵਾਧੂ ਖਰਚਾ ਵਸੂਲ ਣ ਵਾਲੇ ਪ੍ਰਾਈਵੇਟ ਹਸਪਤਾਲਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸਨਰ ਸ੍ਰੀ ਰਾਮਵੀਰ ਨੇ ਕਿਹਾ ਕਿ ਜੇਕਰ ਕੋਈ ਹਸਪਤਾਲ ਜਾਂ ਡਾਕਟਰ ਕੋਰੋਨਾ ਵਾਇਰਸ ਤੋਂ ਪੀੜਤ ਮਰੀਜਾਂ ਦਾ ਸੋਸਣ ਕਰਦਾ ਹੈ ਤਾਂ ਜ਼ਿਲ੍ਹਾ ਪ੍ਰਸਾਸਨ ਐਪੀਡੈਮਿਕ ਡਿਸੀਜ਼ ਐਕਟ ਤਹਿਤ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕਰੇਗਾ। ਸਰਕਾਰ ਕੋਲ ਅਜਿਹੇ ਹਸਪਤਾਲਾਂ ਨੂੰ ਬੰਦ ਕਰਨ ਜਾਂ ਅਪਣੇ ਕੰਟਰੋਲ ਹੇਠ ਲੈਣ ਦਾ ਅਧਿਕਾਰ ਹੈ।

ਉਨ੍ਹਾਂ ਕਿਹਾ ਕਿ ਜੇਕਰ ਕੋਈ ਪ੍ਰਾਈਵੇਟ ਹਸਪਤਾਲ ਸਰਕਾਰ ਵੱਲੋਂ ਨਿਰਧਾਰਤ ਕੀਤੇ ਰੇਟਾਂ ਤੋਂ ਵੱਧ ਚਾਰਜ਼ ਲੈ ਕੇ ਮਰੀਜ਼ ਨਾਲ ਠੱਗੀ ਕਰਦਾ ਪਾਇਆ ਗਿਆ ਤਾਂ ਬਖਸ਼ਿਆ ਨਹੀ ਜਾਵੇਗਾ। ਅਜਿਹਾ ਕਰਨ ਵਾਲੇ ਡਿਫਾਲਟਰ ਹਸਪਤਾਲ ਖਿਲਾਫ ਸਖਤ ਕਾਰਵਾਈ ਕਰਨ ਤੋਂ ਇਲਾਵਾ ਸਰਕਾਰ ਕੋਲ ਕੋਈ ਹੋਰ ਚਾਰਾ ਨਹੀਂ ਬਚੇਗਾ।ਉਨ੍ਹਾਂ ਕਿਹਾ ਕਿ ਸਾਡੇ ਸਰਕਾਰੀ ਅਤੇ ਪ੍ਰਾਈਵੇਟ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨੇ ਇਸ ਮੁਸਕਲ ਸਮੇਂ ਦੌਰਾਨ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਕੇ ਇੱਕ ਚੰਗੀ ਮਿਸਾਲ ਕਾਇਮ ਕੀਤੀ ਹੈ ਪਰ ਸਿਸਟਮ ਵਿੱਚ ਕੁਝ ਅਜਿਹੇ ਵਿਅਕਤੀ ਵੀ ਹਨ ਜੋ ਸਥਿਤੀ ਦਾ ਅਣਉਚਿਤ ਫਾਇਦਾ ਉੱਠਾ ਕੇ ਲੋਕਾਂ ਨੂੰ ਧੋਖਾ ਦੇ ਰਹੇ ਹਨ।


ਕਰੋਨਾ : ਪੰਜਾਬ ਦੇ ਹਰ ਜ਼ਿਲ੍ਹੇ ਦੀ ਅਪਡੇਟ ਦੇਖਣ ਲਈ ਕਲਿਕ ਕਰੋ

ਉਸਨੇ ਦੱਸਿਆ ਕਿ ਇਹ ਮੰਦਭਾਗਾ ਹੈ ਕਿ ਅਜਿਹੇ ਲੋਕ ਸਮੁੱਚੇ ਪੇਸੇ ਦੇ ਅਕਸ ਨੂੰ ਢਾਹ ਲਾ ਰਹੇ ਹਨ। ਉਨ੍ਹਾਂ ਅਜਿਹੇ ਅਨਸਰਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਆਪਣੀ ਹਰਕਤਾਂ ਤੋਂ ਤੁਰੰਤ ਬਾਜ ਆ ਜਾਣ ਨਹੀਂ ਤਾਂ ਸਖਤ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।ਉਨ੍ਹਾਂ ਦੱਸਿਆ ਕਿ ਸੂਬਾ ਅਤੇ ਜਲ੍ਹਿਾ ਪੱਧਰੀ ਕਮੇਟੀ ਜਲਦ ਹੀ ਪ੍ਰਾਈਵੇਟ ਹਸਪਤਾਲਾਂ ਵੱਲੋਂ ਕਰਵਾਏ ਗਏ ਕੋਵਿਡ-19 ਮਰੀਜਾਂ ਦੇ ਇਲਾਜ ਦਾ ਵਿਸਥਾਰਤ ਆਡਿਟ ਕਰੇਗੀ। ਇਸ ਸਬੰਧੀ ਸ਼ਿਕਾਇਤ ਸਿਹਤ ਵਿਭਾਗ ਦੇ 104 ਹੈਲਪਲਾਈਨ ਨੰਬਰ ‘ਤੇ ਅਤੇ ਡਿਪਟੀ ਕਮਿਸਨਰ ਦੇ ਦਫਤਰ ਵਿਖੇ ਦਰਜ ਕਰਵਾਈ ਜਾ ਸਕਦੀ ਹੈ।    

   I/185382/2021

💐🌿Follow us for latest updates 👇👇👇

Featured post

Pay Anomaly: ਸਿੱਖਿਆ ਵਿਭਾਗ ਅਧਿਆਪਕਾਂ ਦੇ ਪੇਅ ਅਨਾਮਲੀ ਦੇ ਕੇਸਾਂ ਨੂੰ ਹੱਲ ਕਰਨ ਸਬੰਧੀ ਗਾਈਡਲਾਈਨਜ਼ ਜਾਰੀ

News Report: Punjab Education Department Order Punjab Education Department Directs DEOs to Immediately Resolve ETT Pay Anomaly ...

RECENT UPDATES

Trends