ਕਰੋਨਾ ਕਾਲ ਵਿਚ ਲੋੜਵੰਦਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਰਾਸ਼ਨ ਕਿੱਟਾਂ-ਐਸ.ਡੀ.ਐਮ.
ਪਿੰਡਾਂ ਦੇ ਵਸਨੀਕਾਂ ਵੱਲੋਂ ਪਿੰਡਾਂ ਵਿਚ ਲਗਾਏ ਜਾ ਰਹੇ ਹਨ ਠੀਕਰੀ ਪਹਿਰੇ
ਫਾਜ਼ਿਲਕਾ, 27 ਮਈ
ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਾਇਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ.ਡੀ.ਐਮ. ਸ੍ਰੀ ਕੇਸ਼ਵ ਗੋਇਲ ਦੀ ਅਗਵਾਈ ਹੇਠ ਫਾਜ਼ਿਲਕਾ ਨਾਲ ਸਬੰਧਤ ਕਰੋਨਾ ਪੀੜਤ ਲੋੜਵੰਦਾਂ ਨੂੰ ਪ੍ਰਸ਼ਾਸਨ ਵੱਲੋਂ ਰਾਸ਼ਨ ਕਿੱਟਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਕਰੋਨਾ ਨਾਲ ਦੌਰਾਨ ਪੀੜਤ ਲੋੜਵੰਦਾਂ ਦੀ ਭਲਾਈ ਤੇ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਤੇ ਕਾਰਜਸ਼ੀਲ ਹੈ।
ਐਸ.ਡੀ.ਐਮ. ਸ੍ਰੀ ਗੋਇਲ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਨਾਲ ਜੂਝ ਰਹੇ ਲੋੜਵੰਦ ਵਿਅਕਤੀਆਂ ਨੂੰ ਸੂਬਾ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਰਾਸ਼ਨ ਕਿੱਟਾ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜ਼ੋ ਲੋੜਵੰਦਾਂ ਨੂੰ ਇਸ ਮੁਸ਼ਕਲ ਸਮੇਂ `ਚ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ।ਉਨ੍ਹਾਂ ਦੱਸਿਆ ਕਿ ਅੱਜ ਪਿੰਡ ਜੰਡਵਾਲਾ ਮੀਰਾ ਸਾਂਗਲਾ ਦੇ ਨਾਲ-ਨਾਲ ਹੋਰਨਾ ਪਿੰਡਾਂ ਵਿਚ ਵੀ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਰਾਸ਼ਨ ਕਿਟਾਂ ਦਿੱਤੀਆਂ ਜਾ ਰਹੀਆ ਹਨ।
ਕਰੋਨਾ ਅਪਡੇਟ : ਹਰ ਜ਼ਿਲ੍ਹੇ ਦੀ ਅਪਡੇਟਇਸ ਤੋਂ ਇਲਾਵਾ ਐਸ.ਡੀ.ਐਮ ਸ੍ਰੀ ਕੇਸ਼ਵ ਗੋਇਲ ਨੇ ਦੱਸਿਆ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਕਰੋਨਾ ਮੁਕਤ ਪਿੰਡ ਮੁਹਿੰਮ ਤਹਿਤ ਪਿੰਡ ਵਾਸੀਆਂ ਵੱਲੋਂ ਕਰੋਨਾ ਨੂੰ ਹਰਾਉਣ ਲਈ ਠੀਕਰੀ ਪਹਿਰੇ ਲਗਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਆਉਣ ਜਾਣ ਵਾਲੇ ਵਿਅਕਤੀ ਦੀ ਪੁਛ ਗਿਛ ਕੀਤੀ ਜਾ ਰਹੀ ਹੈ। ਬਾਹਰੋਂ ਕਿਸੇ ਵਿਅਕਤੀ ਨੂੰ ਪਿੰਡ ਵਿਚ ਦਾਖਲ ਨਹੀਂ ਹੋਣ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਖੂਈ ਖੇੜਾ ਅਤੇ ਆਲੇ-ਦੁਆਲੇ ਹੋਰ ਵੱਖ-ਵੱਖ ਪਿੰਡਾਂ ਵੱਲੋਂ ਠੀਕਰੀ ਪਹਿਰੇ ਲਗਾਏ ਜਾ ਰਹੇ ਹਨ।
ਇਸ ਤੋਂ ਇਲਾਵਾ ਪਿੰਡਾਂ ਵਿਚ ਲੋਕਾਂ ਨੂੰ ਲੱਛਣ ਨਜਰ ਆਉਣ `ਤੇ ਟੈਸਟ ਕਰਵਾਉਣ ਅਤੇ ਵੈਕਸੀਨੇਸ਼ਨ ਕਰਵਾਉਣ ਪ੍ਰਤੀ ਨੌਜਵਾਨਾ ਵੱਲੋਂ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜ਼ੋ ਜਲਦ ਤੋਂ ਜਲਦ ਕਰੋਨਾ ਖਿਲਾਫ ਵਿੱਢੀ ਗਈ ਜੰਗ `ਤੇ ਫਤਿਹ ਹਾਸਲ ਕੀਤੀ ਜਾ ਸਕੇ।ਉਨ੍ਹਾਂ ਦੱਸਿਆ ਕਿ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਅਤੇ ਆਤਮ ਵਲਭ ਸਕੂਲ ਫਾਜ਼ਿਲਕਾ ਵਿਖੇ ਵੈਕਸੀਨੇਸ਼ਨ ਕੈਂਪ ਲਗਾ ਕੇ ਯੋਗ ਵਿਅਕਤੀ ਨੂੰ ਵੈਕਸੀਨ ਲਗਾਈ ਗਈ।