ਸ੍ਰੀ ਮੁਕਤਸਰ ਸਾਹਿਬ : ਵਿਧਾਇਕ ਰਾਜਾ ਵੜਿੰਗ ਅਤੇ ਡੀਸੀ ਮੁਕਤਸਰ ਨੇ ਸੀਲ ਕੀਤੇ ਭੂੰਦੜ ਪਿੰਡ ਦਾ ਕੀਤਾ ਦੌਰਾ

 ਦਫਤਰ ਜ਼ਿਲਾ ਲੋਕ ਅਫਸਰ, ਸ੍ਰੀ ਮੁਕਤਸਰ ਸਾਹਿਬ

ਵਿਧਾਇਕ ਰਾਜਾ ਵੜਿੰਗ ਅਤੇ ਡੀਸੀ ਮੁਕਤਸਰ ਨੇ ਸੀਲ ਕੀਤੇ ਭੂੰਦੜ ਪਿੰਡ ਦਾ ਕੀਤਾ ਦੌਰਾ

ਸ੍ਰੀ ਮੁਕਤਸਰ ਸਾਹਿਬ 19 ਮਈ 

 ਵਿਧਾਇਕ ਗਿੱਦੜਬਾਹਾ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਡੀਸੀ ਮੁਕਤਸਰ ਸ੍ਰੀ ਐਮ ਕੇ ਅਰਾਵਿੰਦ ਕੁਮਾਰ ਨੇ ਅੱਜ ਭੂੰਦੜ ਪਿੰਡ ਦਾ ਦੌਰਾ ਕੀਤਾ ਜਿੱਥੇ ਕੋਰੋਨਾ ਦੇ ਸਕਾਰਾਤਮਕ ਮਾਮਲਿਆਂ ਦੀ ਗਿਣਤੀ ਵਿੱਚ ਤੇਜੀ ਆਈ ਹੈ। ਉਨਾਂ ਲੋਕਾਂ ਨੂੰ ਅਸਵਾਸ਼ਨ ਦਿੱਤਾ ਕਿ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਲੋਕਾਂ ਨੂੰ ਵੈਕਸੀਨੇਸ਼ਨ ਕਰਵਾਉਣ ਲਈ ਵੀ ਹਲਾਸ਼ੇਰੀ ਦਿੱਤੀ। ਉਨਾਂ ਬੋਲਦਿਆਂ ਦੱਸਿਆ ਕਿ ਸਾਨੂੰ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਵਾਰ ਵਾਰ ਹੱਥਾਂ ਨੂੰ ਸਾਫ ਕਰਦੇ ਰਹਿਣਾ ਚਾਹੀਦਾ ਹੈ, ਮਾਸਕ ਪਾ ਕੇ ਰਖਣਾ ਚਾਹੀਦਾ ਅਤੇ ਦੋ ਗਜ ਦੀ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ। 

 ਪਿੰਡ ਦੇ ਸਰਪੰਚ ਸੁਖਦੇਵ ਸਿੰਘ ਨੇ ਦੱਸਿਆ ਕਿ ਲਗਭਗ 15 ਦਿਨ ਪਹਿਲਾਂ ਪਿੰਡ ਦੇ 700 ਵਿਅਕਤੀਆਂ ਦੇ ਟੈਸਟ ਕੀਤੇ ਗਏ ਸਨ ਜਿਨਾਂ ਵਿਚੋਂ 40 ਵਸਨੀਕਾਂ ਦੀ ਸਕਾਰਾਤਮਕ ਖਬਰ ਮਿਲੀ ਅਤੇ ਦੋ ਵਿਅਕਤੀਆਂ ਨੇ ਆਪਣੀਆਂ ਜਾਨ ਗੁਆ ਦਿੱਤੀ। ਪਰ ਹੌਲੀ ਹੌਲੀ ਜ਼ਿਲਾ ਪ੍ਰਸਾਸਨ ਅਤੇ ਵਿਧਾਇਕ ਰਾਜਾ ਵੜਿੰਗ ਦੇ ਯਤਨਾ ਨਾਲ ਸਕਾਰਾਤਮਕ ਕੇਸਾਂ ਦੀ ਗਿਣਤੀ ਹੁਣ ਘਟਣ ਤੇ ਹੈ। ਉਨਾਂ ਦੱਸਿਆ ਕਿ ਸਾਰੇ ਪਿੰਡ ਨੂੰ ਸੈਨੇਟਾਈਜ਼ ਕਰਵਾ ਦਿੱਤਾ ਗਿਆ ਹੈ ਅਤੇ ਲੋਕਾਂ ਨੂੰ ਬਿਨਾਂ ਕੰਮ ਤੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਗਈ ਹੈ। ਇਸ ਤੋਂ ਇਲਾਵਾ ਚੇਅਰਮੈਨ ਜ਼ਿਲਾ ਸਹਿਕਾਰੀ ਬੈਂਕ ਸਾਹਿਬ ਸਿੰਘ ਭੂੰਦੜ ਨੇ ਦੱਸਿਆ ਕਿ ਮੰਗਲਵਾਰ ਦੀਆਂ ਰਿਪੋਰਟਾਂ ਅਨੁਸਾਰ 253 ਵਿਅਕਤੀਆਂ ਵਿੱਚੋਂ 8 ਵਿਅਕਤੀ ਸਕਾਰਾਤਮਕ ਦੱਸੇ ਗਏ ਹਨ ਅਤੇ ਅੱਜ 250 ਵਿਅਕਤੀਆਂ ਵਿਚੋਂ 6 ਵਿਅਕਤੀ ਸਕਾਰਾਤਮਕ ਪਾਏ ਗਏ ਹਨ। 

 ਡਿਪਟੀ ਕਮਿਸਨਰ ਨੇ ਪਿੰਡ ਦੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਉਨਾਂ ਗੱਲਬਾਤ ਦੌਰਾਨ ਦੱਸਿਆ ਕਿ ਇਸ ਪਿੰਡ ਵਿੱਚ ਪਹਿਲ ਦੇ ਆਧਾਰ ਤੇ ਕੈਂਪ ਲਗਵਾ ਕੇ ਵੈਕਸੀਨੇਸ਼ਨ ਕਰਵਾਈ ਜਾਵੇਗੀ। ਉਨਾਂ ਮੌਕੇ ਤੇ ਹਾਜਰ ਸਿਹਤ ਵਿਭਾਗ ਦੇ ਨੁਮਾਇੰਦਿਆਂ ਨੂੰ ਕੈਂਪ ਲਗਵਾਉਣ ਦੀ ਤਿਆਰੀ ਦੇ ਆਦੇਸ਼ ਜਾਰੀ ਕੀਤੇ।  

 ਇਸ ਤੋਂ ਪਹਿਲਾਂ ਸਵੇਰੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭੂੰਦੜ ਪਿੰਡ ਦੀਆਂ ਗਲੀਆਂ ਵਿਚ ਘੁੰਮ ਘੰੁਮ ਕੇ ਲੋਕਾਂ ਨੂੰ ਚੜਦੀਕਲਾ ਵਿਚ ਰਹਿਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਉਨਾਂ ਨਾਲ ਐਸਡੀਐਮ ਗਿੱਦੜਬਾਹਾ ਸ੍ਰੀ ਓਮ ਪ੍ਰਕਾਸ਼, ਡੀਐਸਪੀ ਨਰਿੰਦਰ ਸਿੰਘ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਨ ਲਈ ਲਾਊਡਸਪੀਕਰ ਦੀ ਵਰਤੋਂ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਟੈਸਟ ਕਰਵਾਉਣ, ਟੀਕਾਕਰਣ ਕਰਵਾਉਣ ਅਤੇ ਇਕ ਜਗਾ ਇਕੱਠੇ ਨਾ ਹੋਣ।

💐🌿Follow us for latest updates 👇👇👇

Featured post

Pay Anomaly: ਸਿੱਖਿਆ ਵਿਭਾਗ ਅਧਿਆਪਕਾਂ ਦੇ ਪੇਅ ਅਨਾਮਲੀ ਦੇ ਕੇਸਾਂ ਨੂੰ ਹੱਲ ਕਰਨ ਸਬੰਧੀ ਗਾਈਡਲਾਈਨਜ਼ ਜਾਰੀ

News Report: Punjab Education Department Order Punjab Education Department Directs DEOs to Immediately Resolve ETT Pay Anomaly ...

RECENT UPDATES

Trends