ਨਵਾਂਸ਼ਹਿਰ: ਜ਼ਿਲਾ ਪੱਧਰੀ ਕੰਟਰੋਲ ਰੂਮ ’ਤੇ ਦਰਜ ਕਰਵਾਈ ਜਾ ਸਕਦੀ ਹੈ ਕੋਵਿਡ ਸਬੰਧੀ ਸ਼ਿਕਾਇਤ-ਡੀ. ਸੀ

 ਜ਼ਿਲਾ ਪੱਧਰੀ ਕੰਟਰੋਲ ਰੂਮ ’ਤੇ ਦਰਜ ਕਰਵਾਈ ਜਾ ਸਕਦੀ ਹੈ ਕੋਵਿਡ ਸਬੰਧੀ ਸ਼ਿਕਾਇਤ-ਡੀ. ਸੀ

*ਕੋਵਿਡ ਮਰੀਜ਼ਾਂ ਦਾ ਇਲਾਜ ਕਰ ਰਹੇ ਪ੍ਰਾਈਵੇਟ ਹਸਪਤਾਲਾਂ ਵਿਚ ਹੈਲਪ ਡੈਸਕ ਸਥਾਪਿਤ

ਨਵਾਂਸ਼ਹਿਰ, 21 ਮਈ :

 ਕੋਵਿਡ-19 ਸਬੰਧੀ ਕਿਸੇ ਵੀ ਤਰਾਂ ਦੀ ਜਾਣਕਾਰੀ ਜਾਂ ਸ਼ਿਕਾਇਤ ਲਈ ਜ਼ਿਲਾ ਪੱਧਰੀ ਕੰਟਰੋਲ ਰੂਮ ਨੰਬਰ 01823-227471 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਇਸ ਕੰਟਰੋਲ ਰੂਮ ’ਤੇ ਹਸਪਤਾਲਾਂ ਵਿਚ ਦਾਖ਼ਲ ਕੋਵਿਡ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਜਾਂ ਰਿਸ਼ਤੇਦਾਰਾਂ ਵੱਲੋਂ ਕਿਸੇ ਵੀ ਤਰਾਂ ਦੀ ਮੁਸ਼ਕਲ ਸਬੰਧੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਉਨਾਂ ਇਹ ਵੀ ਦੱਸਿਆ ਕਿ ਕੋਵਿਡ ਮਰੀਜ਼ਾਂ ਦਾ ਇਲਾਜ ਕਰ ਰਹੇ ਜ਼ਿਲੇ ਦੇ ਪ੍ਰਾਈਵੇਟ ਹਸਪਤਾਲਾਂ ਵਿਚ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਲਈ ਹੈਲਪ ਡੈਸਕ ਵੀ ਸਥਾਪਿਤ ਕੀਤੇ ਗਏ ਹਨ, ਤਾਂ ਜੋ ਉਨਾਂ ਨੂੰ ਆਪਣੇ ਮਰੀਜ਼ਾਂ ਦੀ ਸਥਿਤੀ ਦੀ ਸਹੀ ਜਾਣਕਾਰੀ ਮਿਲਦੀ ਰਹੇ। ਉਨਾਂ ਦੱਸਿਆ ਕਿ ਕਰਨ ਹਸਪਤਾਲ ਵਿਚ ਦਾਖ਼ਲ ਕੋਵਿਡ ਮਰੀਜ਼ਾਂ ਦੀ ਸਥਿਤੀ ਸਬੰਧੀ ਜਾਣਕਾਰੀ ਲਈ 8427458700, 9815953831 ਅਤੇ 9996032407 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨਾਂ ਦੱਸਿਆ ਕਿ ਇਸੇ ਤਰਾਂ ਗੁਰੂ ਨਾਨਕ ਮਿਸ਼ਨ ਹਸਪਤਾਲ ਦਾ ਹੈਲਪ ਡੈਸਕ ਨੰਬਰ 8427957988, ਰਾਜਾ ਹਸਪਤਾਲ ਦਾ 9115900991, ਆਈ. ਵੀ. ਵਾਈ ਹਸਪਤਾਲ ਦਾ 9988004977 ਤੇ 9888995609, ਹੋਪ ਹਸਪਤਾਲ ਦਾ 8699796936, ਸੂਰੀ ਹਸਪਤਾਲ ਦਾ 9803184007 ਅਤੇ ਨਵਨੂਰ ਹਸਪਤਾਲ ਦਾ ਹੈਲਪ ਡੈਸਕ ਨੰਬਰ 9878817166 ਹੈ। 

ਕਰੋਨਾ : ਪੰਜਾਬ ਦੇ ਹਰ ਜ਼ਿਲ੍ਹੇ ਦੀ ਅਪਡੇਟ ਦੇਖਣ ਲਈ ਕਲਿਕ ਕਰੋ

 ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਕੋਵਿਡ ਸਬੰਧੀ ਸ਼ਿਕਾਇਤਾਂ ਦੀ ਨਿਗਰਾਨੀ ਅਤੇ ਨਿਪਟਾਰੇ ਲਈ ਸਹਾਇਕ ਕਿਿਮਸ਼ਨਰ (ਜ) ਦੀ ਅਗਵਾਈ ਹੇਠ ਇਕ ਜ਼ਿਲਾ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਕਮੇਟੀ ਵਿਚ ਸੀਨੀਅਰ ਪੁਲਿਸ ਕਪਤਾਨ ਦੇ ਨੁਮਾਇੰਦੇ ਤੋਂ ਇਲਾਵਾ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸਿਵਲ ਸਰਜਨ, ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰਾਂ ਨੂੰ ਮੈਂਬਰ ਵਜੋਂ ਲਿਆ ਗਿਆ ਹੈ। ਉਨਾਂ ਦੱਸਿਆ ਕਿ ਇਹ ਕਮੇਟੀ ਕੋਵਿਡ ਮਹਾਮਾਰੀ ਸਬੰਧੀ ਸ਼ਿਕਾਇਤਾਂ ਦੀ ਨਿਗਰਾਨੀ ਤੇ ਨਿਪਟਾਰੇ ਲਈ ਜਿੰਮੇਵਾਰ ਹੋਵੇਗੀ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

HOLIDAY ANNOUNCED: ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਪੂਰਬ ਮੌਕੇ ਸਥਾਨਕ ਛੁੱਟੀ ਦਾ ਐਲਾਨ ਕੀਤਾ

 ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਪੂਰਬ ਮੌਕੇ ਸਥਾਨਕ ਛੁੱਟੀ ਦਾ ਐਲਾਨ ਕੀਤਾ ਅੰਮ੍ਰਿਤਸਰ, 16 ਅਕਤੂਬਰ 2024 ( ਜਾਬਸ ਆਫ ਟੁਡੇ) ਪੰਜਾਬ ਸਰਕਾਰ ਨੇ ਸ਼੍ਰੀ...

RECENT UPDATES

Trends