ਘਰੇਲੂ ਇਕਾਂਤਵਾਸ ਵਾਲੇ ਕੋਵਿਡ ਮਰੀਜ਼ਾਂ ਦੀ ਦੇਖਭਾਲ ’ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਨਿਗਰਾਨੀ
ਡਿਪਟੀ ਕਮਿਸ਼ਨਰ ਵਲੋਂ ਰੋਜ਼ਾਨਾ ਐਸ.ਐਮ.ਓਜ਼ ਅਤੇ ਸਿਹਤ ਅਧਿਕਾਰੀਆਂ ਨਾਲ ਆਨਲਾਈਨ ਮੀਟਿੰਗ ਕਰਕੇ ਲਿਆ ਜਾਂਦਾ ਹੈ ਮਰੀਜ਼ਾਂ ਦੀ ਸਿਹਤ ਦਾ ਰਿਵੀਊ
ਜ਼ਿਲ੍ਹਾ ਪੱਧਰ ’ਤੇ ਸਥਾਪਿਤ ਕਾਲ ਸੈਂਟਰ ਤੋਂ ਘਰੇਲੂ ਇਕਾਂਤਵਾਸ ਵਾਲੇ ਮਰੀਜ਼ਾਂ ਨੂੰ ਰੋਜ਼ਾਨਾ ਕਾਲਿੰਗ ਕਰਕੇ ਉਨ੍ਹਾਂ ਦੇ ਹੈਲਥ ਪੈਰਾਮੀਟਰ ’ਤੇ ਰੱਖੀ ਜਾਂਦੀ ਹੈ ਨਿਗਰਾਨੀ
ਹੁਸ਼ਿਆਰਪੁਰ, 21 ਮਈ : ਕੋਵਿਡ-19 ਦੇ ਘਰੇਲੂ ਇਕਾਂਤਵਾਸ ਮਰੀਜ਼ਾਂ ਦੀ ਪੂਰੀ ਦੇਖ-ਭਾਲ ਨੂੰ ਯਕੀਨੀ ਬਣਾਈ ਰੱਖਣ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੂਰੀ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਇਨ੍ਹਾਂ ਮਰੀਜ਼ਾਂ ਸਿਹਤ ਸੁਵਿਧਾਵਾਂ ਦੇਣ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ। ਸਵੈ ਡਿਪਟੀ ਕਮਿਸ਼ਨਰ ਰੋਜ਼ਾਨਾ ਜ਼ਿਲ੍ਹੇ ਦੇ ਸਮੂਹ ਐਸ.ਐਮ.ਓਜ਼ ਅਤੇ ਸਿਹਤ ਅਧਿਕਾਰੀਆਂ ਨਾਲ ਆਨਲਾਈਨ ਮੀਟਿੰਗ ਕਰਕੇ ਇਸ ਦਾ ਰਿਵੀਊ ਲੈਂਦੇ ਹਨ।
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਘਰੇਲੂ ਇਕਾਂਤਵਾਸ ਮਰੀਜ਼ਾਂ ਦੇ ਸਿਹਤ ਦੀ ਪੂਰੀ ਤਰ੍ਹਾਂ ਨਾਲ ਨਿਗਰਾਨੀ ਹੋਵੇ, ਇਸ ਦੇ ਲਈ ਅਸੀਂ ਜ਼ਿਲ੍ਹਾ ਪੱਧਰ ’ਤੇ ਕਾਲ ਸੈਂਟਰ ਬਣਾਇਆ ਹੈ ਅਤੇ ਰੋਜ਼ਾਨਾ ਘਰੇਲੂ ਇਕਾਂਤਵਾਸ ਵਾਲੇ ਮਰੀਜ਼ਾਂ ਨੂੰ ਕਾਲ ਸੈਂਟਰ ਤੋਂ ਫੋਨ ਕਰਕੇ ਉਨ੍ਹਾਂ ਤੋਂ ਹੈਲਥ ਪੈਰਾਮੀਟਰ ਦੀ ਨਿਗਰਾਨੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮਰੀਜ਼ਾਂ ਦੀ ਸਿਹਤ ਠੀਕ ਨਹੀਂ ਹੁੰਦੀ, ਇਸ ਤਰ੍ਹਾਂ ਦੇ ਮਰੀਜ਼ਾਂ ਦੀ ਕਾਲ ਨੂੰ ਸਿੱਧੇ ਸਬੰਧਤ ਐਸ.ਐਮ.ਓਜ਼ ਦੇ ਕੋਲ ਰੈਫਰ ਕੀਤਾ ਜਾਂਦਾ ਹੈ ਤਾਂ ਜੋ ਸਬੰਧਤ ਮਰੀਜ ਨੂੰ ਸਮਾਂ ਰਹਿੰਦੇ ਸੁਚਾਰੂ ਸਿਹਤ ਸੁਵਿਧਾਵਾਂ ਮਿਲ ਸਕਣ।
ਅਪਨੀਤ ਰਿਆਤ ਨੇ ਦੱਸਿਆ ਕਿ ਹਰ ਰੋਜ ਸਵੇਰੇ ਸਿਵਲ ਸਰਜਨ ਅਤੇ ਜ਼ਿਲ੍ਹੇ ਦੇ ਸਿਹਤ ਅਧਿਕਾਰੀਆਂ ਦੇ ਨਾਲ-ਨਾਲ ਸਮੂਹ ਐਸ.ਐਮ.ਓਜ਼ ਦੇ ਨਾਲ ਆਨਲਾਈਨ ਮੀਟਿੰਗ ਕਰਕੇ ਇਨ੍ਹਾਂ ਕੋਵਿਡ ਮਰੀਜ਼ਾਂ ਦਾ ਰਿਵੀਊ ਕਰਕੇ ਇਨ੍ਹਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਿਹਤ ਸੁਵਿਧਾਵਾਂ ਦੇ ਬਾਰੇ ਵਿੱਚ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸਦੇ ਕਾਫੀ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਕਈ ਮਰੀਜ਼ਾਂ ਨੂੰ ਸਮੇਂ ਰਹਿੰਦੇ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ।