ਕਰੋਨਾ ’ਤੇ ਜੰਗ ਜਿੱਤ ਕੇ ਸਿਹਤਯਾਬ ਹੋ ਚੁੱਕੇ ਮਰੀਜ਼ ਪਲਸ ਆਕਸੀਮੀਟਰ ਵਾਪਸ ਕਰਕੇ ਸਿਹਤ ਵਿਭਾਗ ਨੂੰ ਸਹਿਯੋਗ ਕਰਨ-ਯਸ਼ਪਾਲ ਸਰਮਾ
*ਔਖੀ ਘੜੀ ’ਚ ਇਕ ਦੂਜੇ ਦੇ ਕੰਮ ਆਉਣਾ ਹਰੇਕ ਨਾਗਰਿਕ ਦਾ ਮੁੱਢਲਾ ਫਰਜ਼-ਐਸ.ਡੀ.ਐਮ
*ਐਸ.ਡੀ.ਐਮ ਦਫ਼ਤਰ ਵਿਖੇ ਮੋਬਾਇਲ ਨੰਬਰ 99880-00169 ’ਤੇ ਰਾਬਤਾ ਕਰਕੇ ਵੀ ਵਾਪਸ ਕੀਤਾ ਜਾ ਸਕਦਾ ਹੈ ਆਕਸੀਮੀਟਰ
ਸੰਗਰੂਰ 16 ਮਈ:
ਕਰੋਨਾ ਮਹਾਂਮਾਰੀ ਦੌਰਾਨ ਸਬ ਡਵੀਜ਼ਨ ਸੰਗਰੂਰ ’ਚ ਕੋਵਿਡ-19 ਦੀ ਜੰਗ ਜਿੱਤ ਕੇ ਸਿਹਤਯਾਬ ਹੋ ਚੁੱਕੇ ਮਰੀਜ਼ ਆਪਣੀ ਨੇੜਲੀ ਡਿਸਪੈਂਸਰੀ, ਹਸਪਤਾਲ ਵਿਚ ਪਲਸ ਆਕਸਮੀਟਰ ਜਮਾਂ ਕਰਵਾ ਕੇ ਸਿਹਤ ਵਿਭਾਗ ਨੂੰ ਸਹਿਯੋਗ ਕਰਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਡੀ.ਐਮ. ਸੰਗਰੂਰ ਸ੍ਰੀ ਯਸ਼ਪਾਲ ਸਰਮਾ ਨੇ ਕੋਵਿਡ-19 ਦੇ ਮਾਮਲਿਆਂ ਵਿੱਚ ਹੋਏ ਵਾਧੇ ਕਾਰਣ ਆਕਸ਼ੀਮੀਟਰ ਦੀ ਆਈ ਘਾਟ ਨੂੰ ਪੂਰਾ ਕਰਨ ਲਈ ਲੋਕਾਂ ਨੂੰ ਅਪੀਲ ਕਰਦਿਆਂ ਕੀਤਾ।
ਪੰਜਾਬ ਦੇ ਹਰ ਜ਼ਿਲ੍ਹੇ ਦੀ ਕਰੋਨਾ ਦੇਖੋ ਇਥੇ
ਸ੍ਰੀ ਸ਼ਰਮਾ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਪਾਜ਼ਟਿਵ ਆਏ ਮਰੀਜ਼ਾਂ ਨੂੰ ਹੋਮਆਈਸੋਲੇਸ਼ਨ ’ਚ ਮਿਸ਼ਨ ਫਤਹਿ ਕਿੱਟਾਂ ਮੁੱਹਈਆ ਕਰਵਾਈਆਂ ਗਈਆ ਸਨ, ਇਨ੍ਹਾਂ ਕਿੱਟਾਂ ਵਿੱਚ ਪਲਸ ਆਕਸੀਮੀਟਰ, ਸਟੀਮਰ, ਡਿਜ਼ੀਟਲ ਥਰਮਾਮੀਟਰ, ਦਵਾਈਆਂ, ਮਾਸਕ ਤੋਂ ਇਲਾਵਾ ਕੋਵਿਡ-19 ਨਾਲ ਸਬੰਧਤ ਦਵਾਈਆਂ ਤੇ ਇਲਾਜ ਨਾਲ ਸਬੰਧਤ ਹੋਰ ਜਾਗਰੂਕਤਾ ਸਮੱਗਰੀ ਉਪਲੱਬਧ ਸੀ। ਪੰਜਾਬ ਸਰਕਾਰ ਵੱਲੋਂ ਹੁਣ ਤੱਕ ਰਾਜ ਦੇ ਇੱਕ ਲੱਖ ਤੋਂ ਵੱਧ ਲੋਕਾਂ ਨੂੰ ਪਲਸ ਆਕਸੀਮੀਟਰ ਵੰਡੇ ਜਾ ਚੁੱਕੇ ਹਨ।
<