-ਮਿਸ਼ਨ ਫਤਹਿ-
ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੇ ਸਿਵਲ ਹਸਪਤਾਲ ਵਿਖੇ
ਕੋਵਿਡ ਪ੍ਰਬੰਧਾਂ ਦਾ ਲਿਆ ਜਾਇਜ਼ਾ
*ਮਿਸ਼ਨ ਫਤਹਿ ਤਹਿਤ ਦਵਾਈਆਂ, ਆਕਸ਼ੀਜਨ ਅਤੇ ਹੋਰ ਲੋੜੀਂਦੀਆਂ ਸਿਹਤ ਸੁਵਿਧਾਵਾਂ ਦਾ ਧਿਆਨ ਰੱਖਣਹ ਦੇ ਆਦੇਸ਼ ਜਾਰੀ
*ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ
ਸੰਗਰੂਰ, 15 ਮਈ:
ਡਾ.ਮਨਜੀਤ ਸਿੰਘ ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੇ ਅੱਜ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ ਕੀਤਾ। ਸਿਵਲ ਹਸਪਤਾਲ ਸੰਗਰੂਰ ਦਾ ਜਾਇਜਾ ਲੈਣ ਉਪਰੰਤ ਸਿਹਤ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮਿਸ਼ਨ ਫਤਹਿ ਨੂੰ ਕਾਮਯਾਬ ਬਣਾਉਣ ਅਤੇ ਕੋਰੋਨਾ ਮਹਾਂਮਾਰੀ ਨਾਲ ਨਿਪਟਣ ਲਈ ਲੋੜੀਂਦੀਆਂ ਦਵਾਈਆਂ ਅਤੇ ਆਕਸੀਜਨ ਦਾ ਵਿਸ਼ੇਸ਼ ਪ੍ਰਬੰਧ ਪਹਿਲਾਂ ਕਰ ਲਿਆ ਜਾਵੇ ਤਾਂ ਜੋ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਹੀ ਸਿਹਤ ਵਿਭਾਗ ਦੇ ਅਧਿਕਾਰੀ, ਡਾਕਟਰ, ਪੈਰਾ ਮੈਡੀਕਲ ਸਟਾਫ ਅਤੇ ਆਸ਼ਾ ਵਰਕਰ ਨੂੰ ਇਸ ਔਖੀ ਘੜੀ ਵਿਚ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਲੋਕਾ ਨੂੰ ਦੇਣ ਲਈ ਕਿਹਾ।
ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਔਖੀ ਘੜੀ ਵਿੱਚ ਲੋਕ ਸਿਹਤ ਵਿਭਾਗ, ਪੁਲਿਸ, ਪ੍ਰਸ਼ਾਸਨ ਅਤੇ ਨੂੰ ਪੂਰਨ ਸਹਿਯੋਗ ਦੇ ਕੇ ਬਿਨਾਂ ਕੰਮ ਤੋਂ ਘਰੋਂ ਬਾਹਰ ਨਾ ਜਾਇਆ ਜਾਵੇ। ਉਨ੍ਹਾਂ ਕਿਹਾ ਕਿ ਵਿਸੇਸ ਤੌਰ ’ਤੇ ਬਜੁਰਗ, ਬੱਚੇ ਅਤੇ ਸਹਿ ਰੋਗਾਂ ਤੋਂ ਪੀੜਤ ਵਿਅਕਤੀਆਂ ਨੂੰ ਘਰਾਂ ’ਚ ਹੀ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕ ਸਿਹਤ ਵਿਭਾਗ ਵੱਲੋਂ ਜਾਰੀ ਕੋਵਿਡ-19 ਦੀਆਂ ਹਦਾਇਤਾਂ ਦਾ ਪੂਰਾ ਪਾਲਣ ਕਰਨ, ਜਿਵੇਂ ਮੂੰਹ ਤੇ ਮਾਸਕ ਲਗਾ ਕੇ ਰੱਖਣਾ, ਹੱਥਾਂ ਨੂੰ ਵਾਰ ਵਾਰ ਸਾਬਣ ਪਾਣੀ ਨਾਲ ਸਾਫ ਕਰਨਾ, ਸੈਨੀਟਾਈਜ਼ਰ ਦੀ ਵਰਤੋਂ ਕਰਨ ਦੇ ਨਾਲ ਨਾਲ ਸਮਾਜਿਕ ਦੂਰੀ ਦਾ ਪੂਰਾ ਧਿਆਨ ਰੱਖਣਾ। ਕੋਰੋਨਾ ਪੀੜਤ ਮਰੀਜ਼ ਦੇ ਸੰਪਰਕ ਵਿਚ ਆਉਣ ਵਾਲਾ ਹਰ ਵਿਅਕਤੀ ਜਾ ਜਿਸ ਕਿਸੇ ਨੂੰ ਵੀ ਕੋਰੋਨਾ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਉਹ ਤੁਰੰਤ ਨੇਡੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਆਪਣੀ ਸੈਂਪਲਿੰਗ ਜ਼ਰੂਰ ਕਰਾਵੇ ਤਾਂ ਜੋ ਇਸ ਭਿਆਨਕ ਬੀਮਾਰੀ ਨੂੰ ਅੱਗੇ ਫੈਲਣ ਤੋਂ ਰੋਕ ਕੇ ਇਸ ਲੜੀ ਨੂੰ ਤੋੜਿਆ ਜਾਵੇ ਹਰ ਵਿਅਕਤੀ ਨੂੰ ਆਪਣੀ ਵਾਰੀ ਆਉਣ ਤੇ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਵੈਕਸਿਨ ਲਗਵਾਉਣ ਲਈ ਅਪੀਲ ਵੀ ਕੀਤੀ ਗਈ ।
LATEST UPDATES CORONA IN PUNJAB SEE HERE
ਇਸ ਮੌਕੇ ਡਾ.ਅੰਜਨਾ ਗੁਪਤਾ ਸਿਵਲ ਸਰਜਨ ਸੰਗਰੂਰ,ਸਹਾਇਕ ਸਿਵਲ ਸਰਜਨ ਡਾ. ਜਗਮੋਹਨ ਸਿੰਘ, ਜ਼ਿਲ੍ਹਾ ਸਿਹਤ ਅਫਸਰ ਡਾ. ਐਸ. ਜੇ. ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਇੰਦਰਜੀਤ ਸਿੰਗਲਾ, ਡਾ. ਪਰਮਿੰਦਰ ਕੌਰ ਡਿਪਟੀ ਮੈਡੀਕਲ ਕਮਿਸ਼ਨਰ, ਡਾ. ਭਗਵਾਨ ਸਿੰਘ ਜ਼ਿਲ੍ਹਾ ਟੀਕਾਕਰਨ ਅਫਸਰ, ਡਾ.ਸੰਜੇ ਮਾਥੁਰ ਐਸ. ਐਮ. ਓ.ਆਈ ਮੋਬਾਇਲ ਤੋਂ ਇਲਾਵਾ ਜ਼ਿਲ੍ਹੇ ਦੇ ਹੋਰ ਸਿਹਤ ਅਧਿਕਾਰੀ, ਸਪੈਸ਼ਲਿਸਟ ਡਾਕਟਰ,ਪੈਰਾ ਮੈਡੀਕਲ ਸਟਾਫ ਤੋਂ ਇਲਾਵਾ ਸ਼ਹਿਰ ਦੇ ਮੋਹਤਬਰ ਵਿਅਕਤੀ ਵੀ ਮੌਜੂਦ ਸਨ।