ਪੰਜਾਬ ਵਿੱਚ ਲਾਕਡਾਉਨ ਦੀ ਸੰਭਾਵਨਾ, ਸਿਹਤ ਮੰਤਰੀ ਵਲੋਂ ਮੁੱਖ ਮੰਤਰੀ ਨੂੰ ਸਿਫਾਰਸ਼

 ਦੇਸ਼ ਭਰ ਵਿਚ ਭਿਆਨਕ ਰੂਪ ਅਖ਼ਤਿਆਰ ਕਰ ਚੁੱਕੀ ਕੋਰੋਨਾ ਮਹਾਮਾਰੀ ਦੇ ਪ੍ਰਭਾਵ ਨੂੰ ਰੋਕਣ ਲਈ ਪੰਜਾਬ ਸਰਕਾਰ ਵੀ ਸੂਬੇ ਵਿਚ ਮੁਕੰਮਲ ਲਾਕਡਾਊਨ ਲਗਾਉਣ ਦੀ ਤਿਆਰੀ ਕਰ ਰਹੀ ਹੈ। ਇਸ ਸੰਬੰਧੀ ਪੰਜਾਬ ਦੇ ਸਿਹਤ ਮੰਤਰੀ ਨੇ ਆਖਿਆ ਹੈ ਕਿ ਪੰਜਾਬ ਵਿਚ ਲਾਕਡਾਊਨ ਲਗਾਉਣਾ ਹੀ ਇਕੋ-ਇਕ ਬਦਲ ਹੈ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸੋਮਵਾਰ ਤਿੰਨ ਵਜੇ ਸਮੀਖਿਆ ਬੈਠਕ ਹੈ ਅਤੇ ਇਸ ਬੈਠਕ ਵਿਚ ਉਹ ਮੁੱਖ ਮੰਤਰੀ ਨੂੰ ਪੰਜਾਬ ਵਿਚ ਲਗਭਗ 8 ਤੋਂ 10 ਦਿਨਾਂ ਲਈ ਮੁਕੰਮਲ ਲਾਕਡਾਊਨ ਲਗਾਉਣ ਦੀ ਸਿਫਾਰਸ਼ ਕਰਨਗੇ.



ਸਿਹਤ ਮੰਤਰੀ ਨੇ ਕਿਹਾ ਕਿ ਕੋਵਿਡ ਦਾ ਪ੍ਰਭਾਵ ਲਗਾਤਾਰ ਵੱਧਦਾ ਜਾ ਰਿਹਾ ਹੈ, ਹਾਲਾਤ ਵੱਸੋਂ ਬਾਹਰ ਹੋ ਰਹੇ ਹਨ। ਪੰਜਾਬ ਸਰਕਾਰ ਵਲੋਂ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜੇਕਰ ਸਰਕਾਰ ਜ਼ਿਆਦਾ ਸਖ਼ਤੀ ਕਰਦੀ ਹੈ ਤਾਂ ਇਸ ਦਾ ਪ੍ਰਭਾਵ ਲੋਕਾਂ ’ਤੇ ਪੈਣਾ ਸੰਭਵ ਹੈ, ਲਿਹਾਜ਼ਾ ਸਰਕਾਰ ਸੋਚ ਸਮਝ ਕੇ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਸਮਝਾ ਕੇ ਉਨ੍ਹਾਂ ਦਾ ਸਹਿਯੋਗ ਮੰਗ ਰਹੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਦੀ ਨਿੱਜੀ ਰਾਏ ਹੈ ਕਿ ਜੇਕਰ ਸੂਬੇ ਵਿਚ ਕੋਰੋਨਾ ਦੀ ਚੇਨ ਤੋੜਨੀ ਹੈ ਤਾਂ ਪੰਜਾਬ ਵਿਚ ਲਗਭਗ 10 ਦਿਨਾਂ ਦੀ ਤਾਲਾਬੰਦੀ ਕਰਨੀ ਹੀ ਪਵੇਗੀ।

💐🌿Follow us for latest updates 👇👇👇

Featured post

Punjab School Summer Holidays Soon : ਪੰਜਾਬ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਜਲਦ

Punjab School Summer Vacations 2026: ਪੰਜਾਬ ਦੇ ਸਕੂਲਾਂ ਵਿੱਚ ਜਲਦ ਹੋ ਸਕਦੀਆਂ ਨੇ ਗਰਮੀ ਦੀਆਂ ਛੁੱਟੀਆਂ ਪੰਜਾਬ ਸਕੂਲ ਸਿੱਖ...

RECENT UPDATES

Trends