ਕੋਰੋਨਾ ਮਹਾਮਾਰੀ ਦੌਰਾਨ ਜਿਥੇ ਪਹਿਲਾਂ ਹੀ ਸਰਕਾਰ ਸਖਤ
ਹੈ ਅਤੇ ਬੱਚਿਆਂ ਦੀ ਸਿਹਤ ਦਾ ਖਿਆਲ ਰੱਖਦੇ ਹੋਏ
ਪ੍ਰੀਖਿਆਵਾਂ ਮੁਲਤਵੀ ਕਰ ਦਿਤੀਆਂ ਹਨ। ਪੰਜਾਬ ਸਕੂਲ
ਸਿੱਖਿਆ ਬੋਰਡ ਵੱਲੋਂ ਮਾਰਚ 2021 ਵਿੱਚ ਕਰਵਾਈ ਜਾਣ
ਵਾਲੀ ਦਸਵੀਂ ਅਤੇ ਬਾਰਵੀਂ ਕਲਾਸ ਦੀਆਂ ਪ੍ਰੀਖਿਆਵਾਂ
ਮੁਲਤਵੀ ਕਰ ਦਿੱਤੀਆਂ ਗਈਆਂ ਹਨ।
ਦਸਵੀਂ ਅਤੇ ਬਾਰਵੀਂ
(ਸਮੇਤ ਓਪਨ ਸਕੂਲ) ਦੀਆਂ ਕੰਪਾਰਟਮੈਂਟ/ਰੀ-ਅਪੀਅਰ,
ਵਾਧੂ ਵਿਸ਼ਾ, ਕਾਰਗੁਜ਼ਾਰੀ ਵਧਾਉਣ ਸਬੰਧੀ ਕੈਟਾਗਰੀਆਂ
ਦੀਆਂ ਪ੍ਰੀਖਿਆਵਾਂ ਸੂਬੇ ਵਿੱਚ ਕੋਵਿਡ-19 ਦੇ ਵਧ ਰਹੇ
ਮਾਮਲਿਆਂ ਦੇ ਮੱਦੇਨਜ਼ਰ ਮੁਲਤਵੀ ਕਰ ਦਿੱਤੀਆਂ ਗਈਆਂ
ਹਨ।