ਅੱਠਵੀਂ, ਦਸਵੀਂ ਚ ਜਿਲ੍ਹਾ ਫਾਜਿਲਕਾ ਦਾ ਨਤੀਜਾ ਰਿਹਾ ਸ਼ਾਨਦਾਰ :

 ਅੱਠਵੀਂ, ਦਸਵੀਂ ਚ ਜਿਲ੍ਹਾ ਫਾਜਿਲਕਾ ਦਾ ਨਤੀਜਾ ਰਿਹਾ ਸ਼ਾਨਦਾਰ  


ਸਰਕਾਰੀ ਅਧਿਆਪਕਾਂ ਦੀ ਮਿਹਨਤ ਨੂੰ ਪਿਆ ਬੂਰ -ਡਾ. ਸਿੱਧੂ


ਫਾਜ਼ਿਲਕਾ 19 ਮਈ

                 ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਅਤੇ ਦਸਵੀਂ ਜਮਾਤ ਦੀਆਂ ਬੋਰਡ ਦੀਆਂ ਜਮਾਤਾਂ ਦਾ ਨਤੀਜਾ ਘੋਸ਼ਿਤ ਕਰ ਦਿੱਤਾ ਹੈ। ਜਿਸ ਵਿੱਚ ਫਾਜਿਲਕਾ ਜ਼ਿਲ੍ਹੇ ਦੇ ਵਿਦਿਆਰਥੀਆਂ ਦੀ ਪੂਰੀ ਬੱਲੇ ਬੱਲੇ ਹੈ।ਫਾਜਿਲਕਾ ਜ਼ਿਲ੍ਹੇ ਨੇ ਲਗਾਤਾਰ ਅੱਠਵੀਂ ਅਤੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਵਧੀਆ ਪ੍ਰਦਰਸ਼ਨ ਕੀਤਾ ਹੈ। ਡਾ. ਤ੍ਰਿਲੋਚਨ ਸਿੰਘ ਸਿੱਧੂ ਸਿੰਘ ਸਿੱਧੂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਫਾਜਿਲਕਾ ਨੇ ਦੱਸਿਆ ਕਿ ਅੱਠਵੀਂ ਕਲਾਸ ਦੇ 14038 ਵਿਦਿਆਰਥੀਆਂ ਵਿੱਚੋਂ 14022 ਵਿਦਿਆਰਥੀ ਪਾਸ ਹੋਏ ਅਤੇ ਦਸਵੀਂ ਜਮਾਤ ਦੇ 14305 ਵਿਦਿਆਰਥੀਆਂ ਵਿੱਚੋਂ 14298 ਵਿਦਿਆਰਥੀਆਂ ਪਾਸ ਹੋਏ ਹਨ। ਜਿਸ ਨਾਲ ਫਾਜਿਲਕਾ ਜ਼ਿਲ੍ਹੇ ਦਾ ਦਸਵੀਂ ਦਾ ਨਤੀਜਾ 99.95 ਪ੍ਰਤੀਸ਼ਤ ਅਤੇ ਅੱਠਵੀਂ ਦਾ ਨਤੀਜਾ 99.89 ਪ੍ਰਤੀਸ਼ਤ ਲੈ ਕੇ ਫਾਜਿਲਕਾ ਜ਼ਿਲ੍ਹੇ ਨੇ ਵਧਿਆ ਪ੍ਰਦਰਸ਼ਨ ਕੀਤਾ ਹੈ।


                 ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬ੍ਰਿਜ ਮੋਹਨ ਸਿੰਘ ਬੇਦੀ ਅਤੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਡਾ ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਨੇ ਸਰਕਾਰੀ ਸਕੂਲਾਂ ਦੀ ਕਾਰਗੁਜ਼ਾਰੀ ਤੋਂ ਬਾਗੋਬਾਗ ਹੁੰਦਿਆਂ ਦੱਸਿਆ ਕਿ ਅਨੇਕਾਂ ਦਿੱਕਤਾਂ ਦੇ ਬਾਵਜੂਦ 99 ਪ੍ਰਤੀਸ਼ਤ ਤੋਂ ਵੀ ਵੱਧ ਨਤੀਜਾ ਹਾਸਲ ਕਰਨ ਲਈ ਫਾਜਿਲਕਾ ਜ਼ਿਲ੍ਹੇ ਦੇ ਸਰਕਾਰੀ ਅਧਿਆਪਕਾਂ ਦੀ ਸਲਾਘਾ ਕੀਤੀ ।

                ਮੀਡੀਆ ਕੋਆਰਡੀਨੇਟਰ ਇਨਕਲਾਬ ਗਿੱਲ , ਸਿਮਲਜੀਤ ਸਿੰਘ ਅਤੇ ਗੁਰਛਿੰਦਰਪਾਲ ਸਿੰਘ ਨੇ ਦੱਸਿਆ ਕਿ ਬੇਸ਼ੱਕ ਸਿੱਖਿਆ ਬੋਰਡ ਵੱਲ੍ਹੋ ਪੂਰੇ ਪੇਪਰ ਨਾ ਹੋਣ ਕਾਰਨ ਕੋਈ ਮੈਰਿਟ ਸੂਚੀ ਨਹੀ ਐਲਾਨੀ ਗਈ ਪਰ ਫਾਜਿਲਕਾ ਜ਼ਿਲ੍ਹੇ ਲਈ ਵੱਡੀ ਪ੍ਰਾਪਤੀ ਹੈ ਕਿ ਅਜਿਹੇ ਹਾਲਾਤਾਂ ਦੇ ਬਾਵਜੂਦ ਵਧਿਆ ਕਾਰੁਜਗਾਰੀ ਦਿਖਾਈ ਹੈ।

                ਸਰਕਾਰੀ ਸਕੂਲਾਂ ਦੇ ਅੱਠਵੀਂ ਅਤੇ ਦਸਵੀਂ ਜਮਾਤ ਦੇ ਸਾਲਾਨਾ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਸਕੱਤਰ ਸਕੂਲ ਸਿੱਖਿਆ ਪੰਜਾਬ ਸ੍ਰੀ ਕਿ੍ਸ਼ਨ ਕੁਮਾਰ ਜੀ ਆਈ.ਏ.ਐਸ. ਵੱਲੋਂ ਸਮੂਹ ਸਕੂਲਾਂ ਦੇ ਪਿ੍ੰਸੀਪਲਾਂ ,ਮੁੱਖ ਅਧਿਆਪਕਾਂ ਅਤੇ ਅਧਿਆਪਕਾਂ ਦੀ ਮਿਹਨਤ ਦੇ ਨਾਲ-ਨਾਲ ਸਿੱਖਿਆ ਅਧਿਕਾਰੀਆਂ ਦੀ ਯੋਗ ਨਿਗਰਾਨੀ ਦੀ ਸਰਾਹਨਾ ਕੀਤੀ ਗਈ ਹੈ| ਮਿਸ਼ਨ ਸ਼ਤ-ਪ੍ਤੀਸ਼ਤ ਤਹਿਤ ਸਕੂਲਾਂ ਦੇ ਅਧਿਆਪਕਾਂ, ਸਕੂਲ ਮੁਖੀਆਂ ਅਤੇ ਮਾਪਿਆਂ ਵੱਲੋਂ ਦਿਨ-ਰਾਤ ਇੱਕ ਕਰਕੇ, ਛੁੱਟੀ ਵਾਲੇ ਦਿਨ ਸਕੂਲ ਲਗਾ ਕੇ, ਅੱਤ ਦੀ ਠੰਢ ਵਿੱਚ ਸਵੇਰੇ ਸਮੇਂ ਵਾਧੂ ਜਮਾਤਾਂ ਲਗਾਉਣ ਦਾ ਮਿੱਠਾ ਫ਼ਲ ਮਿਲਿਆ ਹੈ। ਉਨ੍ਹਾਂ ਪੰਜਾਬ ਦੇ ਮਿਹਨਤੀ ਅਧਿਆਪਕਾਂ ਦੀ ਦਿਨ ਰਾਤ ਦੀ ਮਿਹਨਤ ਨੂੰ ਸਲਾਮ ਕੀਤਾ।ਵਿਦਿਆਰਥੀ ਦੇ ਮਾਪਿਆਂ ਨੂੰ ਵਧਾਈਆਂ ਅਤੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਅਗਲੇਰੀ ਪੜ੍ਹਾਈ ਲਈ ਜੁੱਟ ਜਾਣ ਲਈ ਕਿਹਾ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends