ਮਾਸਟਰ ਕਾਡਰ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਜ਼ਿਲ੍ਹਾ ਜਨਰਲ ਸਕੱਤਰ ਦਵਿੰਦਰ ਗੁਰੂ ਸੂਬਾ ਮੀਤ ਪ੍ਰਧਾਨ ਜਗਜੀਤ ਸਿੰਘ,ਸੂਬਾ ਕਮੇਟੀ ਮੈਂਬਰ ਸੁਖਵੰਤ ਸਿੰਘ, ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ ਅਤੇ ਮਨੋਜ ਕੁਮਾਰ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਇਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਬਲਦੇਵ ਸਿੰਘ ਬੁੱਟਰ ਅਤੇ ਸੂਬਾ ਜਨਰਲ ਸਕੱਤਰ ਬਲਜਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨਾਲ ਉਨ੍ਹਾਂ ਦੇ ਦਫਤਰ ਵਿਖੇ ਹੋਈ। ਇਸ ਮੌਕੇ ਤੇ ਹਾਜ਼ਰ ਅਧਿਕਾਰੀਆਂ ਵਿੱਚ ਗੁਰਜੋਤ ਸਿੰਘ ਡਿਪਟੀ ਡਾਇਰੈਕਟਰ, ਦਵਿੰਦਰ ਸਿੰਘ ਬੋਹਾ ਅਤੇ ਮਨਦੀਪ ਸਿੰਘ ਪੀਏ ਸਿੱਖਿਆ ਸਕੱਤਰ ਹਾਜ਼ਰ ਸਨ।
ਯੂਨੀਅਨ ਦੇ ਵਫ਼ਦ ਨੂੰ ਸਿੱਖਿਆ ਸਕੱਤਰ ਨੇ ਉਨ੍ਹਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ। ਉਨਾਂ ਨੇ ਮਾਸਟਰ ਕੇਡਰ ਤੋਂ ਲੈਕਚਰਾਰ ਦੀਆਂ ਪ੍ਰਮੋਸ਼ਨਾਂ ਸਬੰਧੀ ਲਿਸਟਾਂ ਜਾਰੀ ਕਰਨ ਲਈ ਮੌਕੇ ਤੇ ਹੀ ਡਿਪਟੀ ਡਾਇਰੈਕਟਰ ਗੁਰਜੋਤ ਸਿੰਘ ਨੂੰ ਆਦੇਸ਼ ਦਿੱਤੇ। ਬਾਕੀ ਰਹਿੰਦੇ ਵਿਸ਼ਿਆਂ ਅਤੇ ਅੰਗਹੀਣਾਂ ਮੁੱਖ ਅਧਿਆਪਕਾਂ ਦੀਆਂ ਬਣਦੀਆਂ ਪਦ ਉੱਨਤੀਆਂ ਵੀ ਜਲਦ ਕਰਨ ਦਾ ਭਰੋਸਾ ਦਿੱਤਾ। ਇਸ ਤੋਂ ਇਲਾਵਾ ਯੂਨੀਅਨ ਵੱਲੋਂ ਸਕੂਲਾਂ ਵਿਚ ਕੋਰੋਨਾ ਕਾਰਨ ਕੰਮ ਘਰ ਤੋਂ ਕਰਨ ਦੀ ਮੰਗ ਰੱਖੀ ਪਰੰਤੂ ਸਿੱਖਿਆ ਸਕੱਤਰ ਨੇ ਦੋ ਘੰਟੇ ਦਾ ਸਮਾਂ ਘੱਟ ਕਰਨ ਦਾ ਭਰੋਸਾ ਦਿੱਤਾ।
ਇਸ ਤੋਂ ਇਲਾਵਾ ਨਾਨ ਟੀਚਿੰਗ ਅਤੇ ਈਟੀਟੀ ਤੋਂ ਮਾਸਟਰ ਕੇਡਰ ਦੀਆਂ ਪ੍ਰਮੋਸ਼ਨਾਂ ਵੀ ਜਲਦ ਕਰਨ ਦਾ ਭਰੋਸਾ ਦਿੱਤਾ। ਮਾਸਟਰ ਕੇਡਰ ਤੋਂ ਲੈਕਚਰਾਰ ਦੀਆਂ ਪ੍ਰਮੋਸ਼ਨਾਂ ਲਈ ਲੋੜੀਂਦੇ ਤਜਰਬੇ ਵਿੱਚ ਪ੍ਰਾਇਮਰੀ ਦੇ ਤਜਰਬੇ ਸਬੰਧੀ ਕਾਨੂੰਨੀ ਰਾਏ ਲੈ ਕੇ ਵਿਚਾਰਨ ਦਾ ਭਰੋਸਾ ਦਿੱਤਾ।ਐਸਐਸਏ ਰਮਸਾ ਤੋਂ ਰੈਗੂਲਰ ਹੋ ਕੇ ਵਿਭਾਗ ਵਿੱਚ ਸ਼ਾਮਿਲ ਹੋਏ ਸਮੁੱਚੇ ਅਧਿਆਪਕਾਂ ਨੂੰ ਇਕੋ ਮਿਤੀ ਤੋਂ ਸੀਨੀਅਰਤਾ ਦੇਣ ਦਾ ਮੁੱਦਾ ਯੂਨੀਅਨ ਵੱਲੋਂ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ ਪਰੰਤੂ ਪ੍ਰੰਤੂ ਸਕੱਤਰ ਵੱਲੋਂ ਕਾਨੂੰਨੀ ਪੱਖ ਵਿਚਾਰਨ ਉਪਰੰਤ ਫ਼ੈਸਲਾ ਕਰਨ ਦਾ ਭਰੋਸਾ ਦਿੱਤਾ। 27-06-2013 ਨੂੰ ਬਾਹਰਲੇ ਰਾਜਾਂ ਦੀਆਂ ਯੂਨੀਵਰਸਿਟੀਆਂ ਚ ਦਾਖਲਾ ਲੈ ਚੁੱਕੇ ਅਧਿਆਪਕਾ ਦਾ ਮੁੱਦਾ ਵੀ ਵਿਚਾਰਨ ਦਾ ਭਰੋਸਾ ਦਿੱਤਾ