HOSHIARPUR :ਜ਼ਿਲ੍ਹਾ ਮੈਜਿਸਟਰੇਟ ਵਲੋਂ 17 ਮਈ ਤੋਂ ਅਗਲੇ ਹੁਕਮਾਂ ਤੱਕ ਜ਼ਿਲ੍ਹੇ ’ਚ ਪਾਬੰਦੀਆਂ ਤੇ ਛੋਟ ਦੇ ਹੁਕਮ ਜਾਰੀ

 ਜ਼ਿਲ੍ਹਾ ਮੈਜਿਸਟਰੇਟ ਵਲੋਂ 17 ਮਈ ਤੋਂ ਅਗਲੇ ਹੁਕਮਾਂ ਤੱਕ ਜ਼ਿਲ੍ਹੇ ’ਚ ਪਾਬੰਦੀਆਂ ਤੇ ਛੋਟ ਦੇ ਹੁਕਮ ਜਾਰੀ

ਦੁੱਧ, ਸਬਜੀ ਤੇ ਫ਼ਲ ਮੰਡੀ, ਮਠਿਆਈ ਦੀਆਂ ਦੁਕਾਨਾਂ, ਕਰਿਆਨਾ, ਹਲਵਾਈ, ਬੇਕਰੀ, ਆਟਾ ਚੱਕੀਆਂ, ਅੰਡੇ, ਪੋਲਟਰੀ, ਮੀਟ, ਮੱਛਲੀ ਦੀਆਂ ਦੁਕਾਨਾਂ, ਪਸ਼ੂਆਂ ਦੇ ਚਾਰੇ ਦੀਆਂ ਦੁਕਾਨਾਂ ਹਫ਼ਤੇ ਦੇ ਸੱਤ ਦਿਨ ਸਵੇਰੇ 5 ਵਜੇ ਤੋਂ ਸਵੇਰੇ 11 ਵਜੇ ਤੱਕ ਛੋਟ

ਗੈਰ ਜ਼ਰੂਰੀ ਵਸਤੂਆਂ ਵੇਚਣ ਵਾਲੀਆਂ ਦੁਕਾਨਾਂ ਸੋਮਵਾਰ ਤੋਂ ਸ਼ੁਕਰਵਾਰ ਸਵੇਰੇ 11 ਵਜੇ ਤੋਂ 3 ਵਜੇ ਤੱਕ ਖੁੱਲ੍ਹ ਸਕਣਗੀਆਂ

ਹੁਸ਼ਿਆਰਪੁਰ, 16 ਮਈ: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ 17 ਮਈ ਤੋਂ ਅਗਲੇ ਹੁਕਮਾਂ ਤੱਕ ਜ਼ਿਲ੍ਹੇ ਵਿੱਚ ਕੁਝ ਜ਼ਰੂਰੀ ਵਸਤੂਆਂ ਦੀਆਂ ਸੇਵਾਵਾਂ ਨੂੰ ਨਿਰਧਾਰਤ ਦਿਨ ਤੇ ਸਮੇਂ ਦੇ ਹਿਸਾਬ ਨਾਲ ਪਾਬੰਦੀਆਂ ਤੇ ਛੋਟ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਅਨੁਸਾਰ ਉਨ੍ਹਾਂ ਦੁੱਧ ਵਾਲੇ ਅਤੇ ਦੁੱਧ ਵੇਚਣ ਵਾਲੀਆਂ ਦੁਕਾਨਾਂ, ਸਬਜੀ ਤੇ ਫ਼ਲ ਮੰਡੀ, ਮਠਿਆਈ ਦੀਆਂ ਦੁਕਾਨਾਂ, ਕਰਿਆਨਾ, ਹਲਵਾਈਆਂ, ਬੇਕਰੀ ਆਟਾ ਚੱਕੀਆਂ, ਅੰਡੇ, ਪੋਲਟਰੀ, ਮੀਟ, ਮੱਛਲੀ ਦੀਆਂ ਦੁਕਾਨਾਂ, ਪਸ਼ੁਆਂ ਦੇ ਚਾਰੇ ਦੀਆਂ ਦੁਕਾਨਾਂ ਨੂੰ ਹਫ਼ਤੇ ਦੇ 7 ਦਿਨ ਸਵੇਰੇ 5 ਵਜੇ ਤੋਂ ਸਵੇਰੇ 11 ਵਜੇ ਤੱਕ ਛੋਟ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੁੱਧ ਵਾਲੇ ਇਕ ਥਾਂ ’ਤੇ ਖੜ੍ਹੇ ਹੋ ਕੇ ਦੁੱਧ ਨਹੀਂ ਵੇਚਣਗੇ ਬਲਕਿ ਉਹ ਘਰ-ਘਰ ਜਾ ਕੇ ਵੇਚ ਸਕਦੇ ਹਨ। ਉਨ੍ਹਾਂ ਕਿਹਾ ਕਿ ਕੈਮਿਸਟ, ਹਸਪਤਾਲ, ਕਲੀਨਿਕ, ਡਾਇਗਨਾਸਟਿਕ ਸੈਂਟਰ, ਮੈਡੀਕਲ ਲੈਬਾਰਟਰੀ, ਵੈਟਨਰੀ ਕਲੀਨਿਕ, ਇੰਡਸਟਰੀਅਲ ਯੂਨਿਟਸ, ਐਲ.ਪੀ.ਜੀ., ਪੈਟਰੋਲ ਪੰਪ ਹਫ਼ਤੇ ਦੇ ਸੱਤ ਦਿਨ ਖੁੱਲ੍ਹੇ ਰਹਿਣਗੇ ਅਤੇ ਇਨ੍ਹਾਂ ਲਈ ਸਮੇਂ ਦੀ ਕੋਈ ਪਾਬੰਦੀ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਬਾਰ, ਸਿਨੇਮਾ ਹਾਲ, ਜਿੰਮ ਤੇ ਸਪਾਅ, ਸਵੀਮਿੰਗ ਪੂਲ ਅਤੇ ਹੋਰ ਖੇਡ ਗਤੀਵਿਧੀਆਂ, ਸੈਲੂਨ ਤੇ ਪਾਰਲਰ, ਸਾਰੀਆਂ ਵਿਦਿਅਕ ਸੰਸਥਾਵਾਂ ਜਿਵੇਂ ਸਕੂਲ, ਕਾਲਜ ਬੰਦ ਰਹਿਣਗੇ ਜਦਕਿ ਟੀਚਿੰਗ ਤੇ ਨਾਨ ਟੀਚਿੰਗ ਸਟਾਫ਼ ਆਪਣੀ ਡਿਊਟੀ ਅਟੈਂਡ ਕਰੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਨਰਸਿੰਗ ਤੇ ਮੈਡੀਕਲ ਕਾਲਜ ਖੁੱਲ੍ਹੇ ਰਹਿਣਗੇ।

ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਹੋਟਲ, ਢਾਬਾ, ਰੈਸਟੋਰੈਂਟ, ਕੈਫੇਟੇਰਿਆ ਤੇ ਭੋਜਨਸ਼ਾਲਾ ਵੀ (ਬੈਠਾ ਕੇ ਖਾਣਾ ਨਹੀਂ ਖਿਲਾ ਸਕਦੇ ਸਿਰਫ ਹੋਮ ਡਿਲਿਵਰੀ ਤੇ ਟੇਕਅਪ ਕਰ ਸਕਦੇ ਹਨ) ਸੋਮਵਾਰ ਤੋਂ ਸ਼ੁਕਰਵਾਰ ਸਵੇਰੇ 11 ਵਜੇ ਤੋਂ ਰਾਤ 9 ਵਜੇ ਤੱਕ ਖੁੱਲ੍ਹਣਗੇ। ਟੈਲੀਕਾਮ ਓਪਰੇਟਰ, ਆਟੋਮੋਬਾਇਲ ਰਿਪੇਅਰ ਸ਼ਾਪ ਤੇ ਸ਼ਰਾਬ ਦੇ ਠੇਕੇ ਸੋਮਵਾਰ ਤੋਂ ਸ਼ੁਕਰਵਾਰ ਸਵੇਰੇ 11 ਵਜੇ ਤੋਂ 3 ਵਜੇ ਤੱਕ ਖੁੱਲਣਗੇ ਜਦਕਿ ਬੈਂਕ (50 ਪ੍ਰਤੀਸ਼ਤ ਸਟਾਫ ਨਾਲ), ਸੋਮਵਾਰ ਤੋਂ ਸ਼ੁਕਰਵਾਰ ਸਵੇਰੇ 11 ਵਜੇ ਤੋਂ ਸ਼ਾਮ 3 ਵਜੇ ਤੱਕ ਖੁੱਲਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਾਰੇ ਗੈਰ ਜ਼ਰੂਰੀ ਵਸਤੂਆਂ ਨੂੰ ਵੇਚਣ ਵਾਲੀਆਂ ਦੁਕਾਨਾਂ ਤੇ ਪ੍ਰਾਈਵੇਟ ਦਫ਼ਤਰਾਂ ਨੂੰ ਸੋਮਵਾਰ ਤੋਂ ਸ਼ੁਕਰਵਾਰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ। ਇਸ ਦੌਰਾਨ ਇਨ੍ਹਾਂ ਦੁਕਾਨਾਂ ਲਈ ਸਮਾਜਿਕ ਦੂਰੀ ਤੇ ਕੋਵਿਡ ਸਿਹਤ ਪ੍ਰੋਟੋਕੋਲ ਦੀ ਪਾਲਣਾ ਕਰਨਾ ਜ਼ਰੂਰੀ ਹੋਵੇਗੀ। ਈ-ਕਾਮਰਸ ਹੋਮ ਤੇ ਡਿਲਿਵਰੀ ਸੋਮਵਾਰ ਤੋਂ ਸ਼ੁਕਰਵਾਰ ਸਵੇਰੇ 9 ਵਜੇ ਤੋਂ ਰਾਤ 9 ਵਜੇ ਤੱਕ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਹੋਮ ਡਿਲਿਵਰੀ ਨੂੰ ਉਤਸ਼ਾਹਿਤ ਕੀਤਾ ਜਾਵੇ, ਇਸ ਤੋਂ ਇਲਾਵਾ ਜੇਕਰ ਕਿਸੇ ਦੁਕਾਨ ਵਿੱਚ ਜ਼ਰੂਰਤ ਤੋਂ ਵੱਧ ਭੀੜ ਹੋਈ ਜਾਂ ਕੋਵਿਡ ਨਿਯਮਾਂ ਦੀ ਉਲੰਘਣਾ ਹੋਈ ਤਾਂ ਉਸ ਦੇ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਹੋਮ ਡਿਲਿਵਰੀ ਕਰਨ ਵਾਲੇ ਕੋਲ ਇੰਪਲਾਇਅਰ ਵਲੋਂ ਜਾਰੀ ਕੀਤਾ ਗਿਆ ਪਹਿਚਾਣ ਪੱਤਰ ਹੋਣਾ ਜ਼ਰੂਰੀ ਹੈ, ਜਿਸ ਨੂੰ ਕਰਫਿਊ ਪਾਸ ਮੰਨਿਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਆਪਣੇ ਵਾਹਨਾਂ ਤੇ ਰੇਹੜੀਆਂ ’ਤੇ ਘਰ-ਘਰ ਜਾ ਕੇ ਦੁੱਧ ਤੇ ਸਬਜੀਆਂ-ਫ਼ਲ ਵੇਚਣ ਵਾਲਿਆਂ ਲਈ ਕਰਫਿਊ ਪਾਸ ਤੇ ਪਹਿਚਾਣ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਥੋਕ ਮਾਤਰਾ ਵਿੱਚ ਦੁੱਧ, ਪ੍ਰੀਜੇੲਬਲ ਖਾਦ ਪਦਾਰਥ, ਸਬਜੀਆਂ, ਫਲਾਂ, ਮੀਟ ਤੇ ਅਨਾਜ ਵਾਲੇ ਵਾਹਨਾਂ ਨੂੰ ਸੱਤ ਦਿਨ ਕਿਤੇ ਵੀ ਰੋਕਿਆ ਨਹੀਂ ਜਾਵੇਗਾ।

ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਹਫ਼ਤੇ ਦੇ ਸੱਤ ਦਿਨ ਤੇ 24 ਘੰਟੇ ਕੁਝ ਜਰੂਰੀ ਸੰਸਥਾਵਾਂ ਖੋਲ੍ਹਣ ਤੇ ਗਤੀਵਿਧੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਜਿਸ ਵਿੱਚ ਬਾਗਬਾਨੀ, ਪਸ਼ੂ ਪਾਲਣ, ਪੋਲਟਰੀ ਉਤਪਾਦ, ਬੀਜ, ਤੇਲ, ਚੀਨੀ, ਅਨਾਜ ਦੀਆਂ ਸਾਰੀਆਂ ਹੋਲਸੇਲ ਮੂਵਮੈਂਟ ਦੀ ਛੋਟ ਰਹੇਗੀ। ਇਸ ਤੋਂ ਇਲਾਵਾ ਹੋਲਸੇਲਰਜ਼ ਨੂੰ ਮਾਲ ਦੀ ਮੂਵਮੈਂਟ ਤੋਂ ਇਲਾਵਾ ਗੋਦਾਮਾਂ ਵਿੱਚ ਥੋਕ ਵਿੱਚ ਮਾਲ ਲੋਡਿੰਗ ਤੇ ਅਪਲੋਡਿੰਗ ਕਰਨ ਦੀ ਆਗਿਆ ਹੋਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਦੌਰਾਨ ਸਬੰਧਤ ਅਥਾਰਟੀ ਵਲੋਂ ਮੰਡੀ ਲੇਬਰ ਨੂੰ ਜਾਰੀ ਪਹਿਚਾਣ ਪੱਤਰ ਕਰਫਿਊ ਪਾਸ ਮੰਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਡਿਊਟੀ ਦੌਰਾਨ ਸਾਰੇ ਕੇਂਦਰ ਤੇ ਰਾਜ ਸਰਕਾਰ ਦੇ ਕਰਮਚਾਰੀ, ਡਿਊਟੀ ’ਤੇ ਮੌਜੂਦ ਪ੍ਰਾਈਵੇਟ ਸਕਿਉਰਿਟੀ ਏਜੰਸੀ ਦੇ ਸਟਾਫ਼ ਨੂੰ ਛੋਟ ਰਹੇਗੀ। ਉਨ੍ਹਾਂ ਕਿਹਾ ਕਿ ਸਾਰੇ ਬੈਂਕ, ਏ.ਟੀ.ਐਮ. ਤੇ ਵਿੱਤੀ ਸੰਸਥਾ ਖੁੱਲੇ੍ਹ ਰਹਿਣਗੇ। ਇਨ੍ਹਾਂ ਸੰਸਥਾਵਾਂ ਵਲੋਂ ਜਾਰੀ ਪਹਿਚਾਣ ਪੱਤਰ ਕਰਫਿਊ ਪਾਸ ਮੰਨਿਆ ਜਾਵੇਗਾ। ਸ਼ਹਿਰਾਂ ਤੇ ਪਿੰਡਾਂ ਵਿੱਚ ਚੱਲਣ ਵਾਲੇ ਕੰਸਟਰੱਕਸ਼ਨ ਗਤੀਵਿਧੀਆਂ ਤੋਂ ਇਲਾਵਾ ਆਵਾਜਾਈ ਨੂੰ ਛੋਟ ਰਹੇਗੀ। ਉਨ੍ਹਾਂ ਕਿਹਾ ਕਿ ਰੋਜ਼ਾਨਾ ਨਾਈਟ ਕਰਫਿਊ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਹੋਵੇਗਾ ਅਤੇ ਹਫ਼ਤਾਵਰੀ ਕਰਫਿਊ ਸ਼ੁਕਰਵਾਰ ਸ਼ਾਮ 6 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਹੋਵੇਗਾ। ਉਨ੍ਹਾਂ ਕਿਹਾ ਕਿ ਕਰਫਿਊ ਦੌਰਾਨ ਮੈਡੀਕਲ ਐਮਰਜੈਂਸੀ ਤੋਂ ਇਲਾਵਾ ਵਾਹਨਾਂ ਦੀ ਮੂਵਮੈਂਟ ਬੰਦ ਰਹੇਗੀ। ਉਨ੍ਹਾਂ ਕਿਹਾ ਕਿ ਕਰਫਿਊ ਪਾਸ pass.pais.net.in ’ਤੇ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਸਪਤਾਹਿਕ ਬਾਜਾਰ ਤੇ ਆਪਣੀ ਮੰਡੀ ਬੰਦ ਰਹੇਗੀ। ਉਨ੍ਹਾਂ ਕਿਹਾ ਕਿ ਸਾਰੇ ਤਰ੍ਹਾਂ ਦੇ ਸਮਾਜਿਕ, ਸੰਸਕ੍ਰਿਤਕ, ਖੇਡ ਇਕੱਠ, ਸਰਕਾਰੀ ਪ੍ਰੋਗਰਾਮ, ਉਦਘਾਟਨ ਤੇ ਨੀਂਹ ਪੱਥਰ ਰੱਖਣ ਆਦਿ ਸਮਾਗਮਾਂ ’ਤੇ ਪਾਬੰਦੀ ਰਹੇਗੀ। ਉਨ੍ਹਾਂ ਕਿਹਾ ਕਿ ਰਾਜਨੀਤਿਕ ਇਕੱਠ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਕੀਤੇ ਹਨ। ਉਲੰਘਣਾ ਕਰਨ ’ਤੇ ਆਯੋਜਕਾਂ, ਸ਼ਾਮਲ ਹੋਣ ਵਾਲਿਆ, ਆਯੋਜਨ ਸਥਾਨ ਦੇ ਮਾਲਕ, ਟੈਂਟ ਹਾਊਸ ਦੇ ਖਿਲਾਫ਼ ਡੀ.ਐਮ.ਏ. ਤੇ ਮਹਾਮਾਰੀ (ਐਪੀਡੈਮਿਕਸ) ਐਕਟ ਤਹਿਤ ਮੁਕਦਮਾ ਦਰਜ ਕੀਤਾ ਜਾਵੇਗਾ। ਇਸ ਤੋਂ ਇਲਾਵਾ ਆਯੋਜਨ ਸਥਾਨ ਨੂੰ 3 ਮਹੀਨੇ ਲਈ ਸੀਲ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਵਿਅਕਤੀ ਜੋ ਕਿਤੇ ਵੀ ਵੱਡੇ ਧਾਰਮਿਕ, ਰਾਜਨੀਤਿਕ ਤੇ ਸਮਾਜਿਕ ਇਕੱਠ ਵਿੱਚ ਸ਼ਾਮਲ ਹੋਏ ਹਨ, ਨੂੰ ਘਰ ਵਾਪਸੀ ’ਤੇ ਪ੍ਰੋਟੋਕੋਲ ਅਨੁਸਾਰ ਪੰਜ ਦਿਨਾਂ ਲਈ ਘਰ ਵਿੱਚ ਇਕਾਂਤਵਾਸ ਵਿੱਚ ਰਹਿਣਾ ਪਵੇਗਾ।

ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਕੋਈ ਵੀ ਵਿਅਕਤੀ ਜ਼ਿਲ੍ਹਾ ਹੁਸ਼ਿਆਰਪੁਰ ਦੀ ਹੱਦ ਅੰਦਰ ਹਵਾਈ, ਰੇਲ ਜਾਂ ਸੜਕ ਰਸਤੇ ਤੋਂ ਕੇਵਲ 72 ਘੰਟੇ ਪੁਰਾਣੀ ਕੋਵਿਡ ਟੈਸਟ ਦੀ ਨੈਗੇਟਿਵ ਰਿਪੋਰਟ ਜਾਂ ਵੈਕਸੀਨੇਸ਼ਨ ਸਰਟੀਫਿਕੇਟ (ਜਿਸ ਨੂੰ 2 ਹਫ਼ਤੇ ਪਹਿਲਾਂ ਘੱਟ ਤੋਂ ਘੱਟ ਇਕ ਡੋਜ਼ ਲੱਗੀ ਹੋਵੇ) ਦਿਖਾ ਕੇ ਹੀ ਦਾਖਲ ਹੋ ਸਕਣਗੇ। ਉਨ੍ਹਾਂ ਕਿਹਾ ਕਿ ਕੋਵਿਡ ਸਬੰਧੀ ਡਿਊਟੀ ਤੇ ਤਾਇਨਾਤੀ ਨੂੰ ਛੱਡ ਕੇ ਸਰਕਾਰੀ ਦਫ਼ਤਰਾਂ ਤੇ ਬੈਂਕ ਆਪਣੇ 50 ਪ੍ਰਤੀਸ਼ਤ ਗਿਣਤੀ ਦੀ ਸਮਰੱਥਾ ਨਾਲ ਕੰਮ ਕਰਨਗੇ। ਡਿਊਟੀ ਦੌਰਾਨ ਸਰਕਾਰੀ ਕਰਮਚਾਰੀ ਤੇ ਬੈਂਕ ਕਰਮਚਾਰੀ ਦਾ ਪਹਿਚਾਣ ਪੱਧਰ ਕਰਫਿਊ ਪਾਸ ਮੰਨਿਆ ਜਾਵੇਗਾ। ਇਸ ਤੋਂ ਇਲਾਵਾ ਚਾਰ ਪਹੀਆ ਵਾਹਨਾਂ ਜਿਵੇਂ ਕਿ ਕਾਰ, ਟੈਕਸੀ ਵਿੱਚ ਦੋ ਤੋਂ ਵੱਧ ਲੋਕਾਂ ਦੇ ਆਉਣ-ਜਾਣ ਦੀ ਆਗਿਆ ਨਹੀਂ ਹੈ ਪਰੰਤੂ ਮਰੀਜ ਨੂੰ ਹਸਪਤਾਲ ਲੈ ਕੇ ਜਾਣ-ਆਣ ਸਮੇਂ ਛੋਟ ਰਹੇਗੀ। ਇਸ ਤਰ੍ਹਾਂ ਮੋਟਰ ਸਾਈਕਲ ਜਾਂ ਸਕੂਟਰ ’ਤੇ ਇਕ ਤੋਂ ਵੱਧ ਵਿਅਕਤੀ ਸਫ਼ਰ ਨਹੀਂ ਕਰ ਸਕਣਗੇ ਪਰ ਜੇਕਰ ਦੋਵੇਂ ਵਿਅਕਤੀ ਇਕ ਪਰਿਵਾਰ ਨਾਲ ਸਬੰਧਤ ਹਨ ਅਤੇ ਇਕ ਘਰ ਵਿੱਚ ਰਹਿੰਦੇ ਹਨ ਤਾਂ ਉਸ ਮਾਮਲੇ ਵਿੱਚ ਇਹ ਪਾਬੰਦੀ ਲਾਗੂ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਵਿਆਹ ਤੇ ਅੰਤਿਮ ਸਸਕਾਰ ਸਮੇਤ ਕਿਤੇ ਵੀ 10 ਤੋਂ ਵੱਧ ਲੋਕਾਂ ਦੇ ਇਕੱਠ ਦੀ ਆਗਿਆ ਨਹੀਂ ਹੈ। ਉਨ੍ਹਾਂ ਪਿੰਡਾਂ ਵਿੱਚ ਰਾਤ ਦੇ ਸਮੇਂ ਕਰਫਿਊ ਤੇ ਸਪਤਾਹਿਕ ਕਰਫਿਊ ਲਈ ਠੀਕਰੀ ਪਹਿਰੇ ਲਗਾਉਣ ਦੇ ਨਿਰਦੇਸ਼ ਦਿੱਤੇ ਹਨ। ਸਬਜੀ ਮੰਡੀ ਕੇਵਲ ਸਬਜੀਆਂ ਤੇ ਫ਼ਲ ਦੇ ਹੋਲਸੇਲਰ ਖੁੱਲ੍ਹਣਗੇ ਅਤੇ ਉਥੇ ਕੋਵਿਡ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣੀ ਹੋਵੇਗੀ। ਉਨ੍ਹਾਂ ਕਿਹਾ ਕਿ ਹੋਲਸੇਲ ਮੰਡੀਆਂ ਵਿੱਚ ਰਿਟੇਲ ਬੇਕਰੀ ਦੀ ਆਗਿਆ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਜੇਕਰ ਹੋਲਸੇਲ ਮੰਡੀ ਵਿੱਚ ਕੋਈ ਰਿਟੇਲ ਖਰੀਦ ਫਿਰੋਖਤ ਕਰਦਾ ਪਾਇਆ ਗਿਆ ਤਾਂ ਜ਼ਿਲ੍ਹਾ ਮੰਡੀ ਅਫ਼ਸਰ ਵਲੋਂ ਉਸ ਦਾ ਲਾਇਸੰਸ ਕੈਂਸਲ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਸਾਨ ਯੂਨਿਅਨ ਤੇ ਧਾਰਮਿਕ ਨੇਤਾਵਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਇਕੱਠ ਨਾ ਕਰਨ ਅਤੇ ਪ੍ਰਦਰਸ਼ਨ ਵਾਲੀਆਂ ਥਾਵਾਂ ਜਿਵੇਂ ਕਿ ਟੋਲ ਪਲਾਜਾ, ਪੰਪ ਆਦਿ ’ਤੇ ਵੀ ਪ੍ਰਦਰਸ਼ਨਕਾਰੀਆਂ ਦੀ ਗਿਣਤੀ ਘੱਟ ਕਰਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਾਰੇ ਧਾਰਮਿਕ ਸਥਾਨ ਰੋਜਾਨਾ 6 ਵਜੇ ਬੰਦ ਕੀਤੇ ਜਾਣਗੇ ਅਤੇ ਗੁਰਦੁਆਰੇ, ਮੰਦਰਾਂ, ਮਸਜਿਦਾਂ ਅਤੇ ਚਰਚ ਵਿੱਚ ਵੱਧ ਭੀੜ ਦੀ ਮਨਾਹੀ ਹੋਵੇਗੀ। ਉਨ੍ਹਾਂ ਕਿਹਾ ਕਿ ਆਕਸੀਜਨ ਸਿਲੰਡਰ ਦੀ ਜਮਾਂਖੋਰੀ ਕਰਨ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੜਕ ਤੇ ਗਲੀਆਂ ਵਿੱਚ ਸਮਾਨ ਵੇਚਣ ਵਾਲਿਆਂ ਦਾ ਆਰ.ਟੀ.-ਪੀ.ਸੀ.ਆਰ. ਟੈਸਟ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜਨਤਕ ਟਰਾਂਸਪੋਰਟ ’ਤੇ ਕੁੱਲ ਸਮਰੱਥਾ 50 ਪ੍ਰਤੀਸ਼ਤ ਸਵਾਰੀਆਂ ਨੂੰ ਬਿਠਾਉਣ ਦੀ ਆਗਿਆ ਹੈ।

ਅਪਨੀਤ ਰਿਆਤ ਨੇ ਕਿਹਾ ਕਿ ਸੇਵਾ ਉਦਯੋਗ ਸਮੇਤ ਸਾਰੇ ਨਿਜੀ ਦਫ਼ਤਰਾਂ ਜਿਨ੍ਹਾਂ ਵਿੱਚ ਐਕਰੀਟੈਕਟ, ਚਾਰਟਡ ਅਕਾਊਂਟੈਂਟ, ਇੰਸ਼ੋਰੈਂਸ ਕੰਪਨੀ ਨੂੰ ਕੇਵਲ ਘਰ ਵਿੱਚ ਕੰਮ ਕਰਨ ਦੀ ਆਗਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਤੇ ਪ੍ਰਾਈਵੇਟ ਦਫ਼ਤਰਾਂ ਵਿੱਚ ਕੰਮ ਕਰ ਰਹੇ ਜਿਨ੍ਹਾਂ ਕਰਮਚਾਰੀਆਂ ਦੀ ਉਮਰ 45 ਸਾਲ ਤੋਂ ਵੱਧ ਹੈ ਅਤੇ ਉਨ੍ਹਾਂ ਪਿਛਲੇ 15 ਦਿਨਾਂ ਜਾਂ ਇਸ ਤੋਂ ਵੱਧ ਦਿਨਾਂ ਵਿੱਚ ਵੈਕਸੀਨ ਦੀ ਕੋਈ ਡੋਜ ਨਹੀਂ ਲਗਵਾਈ ਹੈ, ਉਨ੍ਹਾਂ ਨੂੰ ਛੁੱਟੀ ਲੈ ਕੇ ਘਰ ਵਿੱਚ ਰਹਿਣ ਲਈ ਪ੍ਰੇਰਿਤ ਕੀਤਾ ਜਾਵੇ, ਜਿੰਨੀ ਦੇਰ ਤੱਕ ਉਹ ਵੈਕਸੀਨ ਨਹੀਂ ਲਗਵਾਉਂਦੇ। ਇਸ ਤੋਂ ਇਲਾਵਾ ਜਿਨ੍ਹਾਂ ਕਰਮਚਾਰੀਆਂ ਦੀ ਉਮਰ 45 ਸਾਲ ਤੋਂ ਘੱਟ ਹੈ ਅਤੇ ਆਰ.ਟੀ.-ਪੀ.ਸੀ.ਆਰ. ਦੀ ਰਿਪੋਰਟ (ਪੰਜ ਦਿਨਾਂ ਤੋਂ ਵੱਧ ਪੁਰਾਣੀ ਨਾ ਹੋਵੇ) ਨੈਗੇਟਿਵ ਹੈ, ਉਨ੍ਹਾਂ ਨੂੰ ਹੀ ਦਫ਼ਤਰ ਵਿੱਚ ਆਉਣ ਦੀ ਆਗਿਆ ਹੋਵੇਗੀ ਅਤੇ ਜਿਨ੍ਹਾਂ ਕਰਮਚਾਰੀਆਂ ਦੀ ਆਰ.ਟੀ.-ਪੀ.ਸੀ.ਆਰ. ਦੀ ਰਿਪੋਰਟ ਪੋਜੀਟਿਵ ਹੋਵੇਗੀ ਉਨ੍ਹਾਂ ਨੂੰ ਘਰ ਵਿੱਚ ਰਹਿਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਵਿਅਕਤੀਗਤ ਤੌਰ ’ਤੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ’ਤੇ ਪਾਬੰਦੀ ਲਗਾਉਂਦੇ ਹੋਏ ਇਸ ਮਕਸਦ ਲਈ ਆਨਲਾਈਨ ਤੇ ਵਰਚੂਅਲ ਤਰੀਕੇ ਅਪਨਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਮਾਈਕ੍ਰੋ ਕੰਟੇਨਮੈਂਟ ਜੋਨਾਂ ਵਿੱਚ ਸਖਤੀ ਨਾਲ ਨਿਯਮਾਂ ਦੀ ਪਾਲਣਾ ਕਰਵਾਈ ਜਾਵੇਗੀ।

ਜਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਕੋਵਿਡ ਮਹਾਮਾਰੀ ਦੇ ਵੱਧਦੇ ਮਾਮਲੇ ਗੰਭੀਰ ਚਿੰਤਾ ਦਾ ਵਿਸ਼ਾ ਹੈ, ਜਿਸ ਦੇ ਮੱਦੇਨਜ਼ਰ ਬਾਜ਼ਾਰ, ਜਨਤਕ ਟਰਾਂਸਪੋਰਟ ਆਦਿ ਸਮੇਤ ਸਾਰੀਆਂ ਗਤੀਵਿਧੀਆਂ ਵਿੱਚ ਜ਼ਰੂਰੀ ਸਾਵਧਾਨੀਆਂ ਅਪਨਾਈਆਂ ਜਾਣ, ਜਿਨ੍ਹਾਂ ਵਿੱਚ 6 ਫੁੱਟ ਦੀ ਸਮਾਜਿਕ ਦੂਰੀ ਤੇ ਮਾਸਕ ਪਹਿਨਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਭੀੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਜੇਕਰ ਜ਼ਿਆਦਾ ਜ਼ਰੂਰੀ ਹੋਵੇ ਤਾਂ ਹੀ ਘਰ ਤੋਂ ਬਾਹਰ ਨਿਕਲਿਆ ਜਾਵੇ। ਇਸ ਤੋਂ ਇਲਾਵਾ ਜਨਤਕ ਕੰਮ ਵਾਲੀਆਂ ਥਾਵਾਂ ’ਤੇ ਮਾਸਕ ਪਹਿਨਣ, ਜਨਤਕ ਥਾਵਾਂ ’ਤੇ ਨਾ ਥੁੱਕਣ ਅਤੇ ਸਮੇਂ-ਸਮੇਂ ’ਤੇ ਹੱਥ ਸਾਬਣ ਤੇ ਸੈਨੇਟਾਈਜ਼ਰ ਨਾਲ ਸਾਫ਼ ਕਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ, ਪਾਬੰਦੀਆਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਆਪਦਾ ਪ੍ਰਬੰਧਨ ਮੈਨੇਜਮੈਂਟ ਐਕਟ 1860 ਦੀ ਧਾਰਾ 51 ਤੋਂ 60 ਤੱਕ ਆਈ.ਪੀ.ਸੀ. ਦੀ ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਪੰਜਾਬ ਦੇ ਹਰ ਜ਼ਿਲ੍ਹੇ ਦੀ ਕਰੋਨਾ ਦੇਖੋ ਇਥੇ

Share post to friends:

💐🌿Follow us for latest updates 👇👇👇

Featured post

PSTET Previous Year Question Papers Solved || Mock Tests || Quizzes || and study materials

PSTET  Previous Year Question Papers Solved & Study Materials If you are preparing for PSTET 2026, 2027 , then practicing PSTET Previo...

RECENT UPDATES

Trends