Ludhiana: 24 ਘੰਟਿਆਂ ਦੌਰਾਨ 36 ਮੌਤਾਂ,879 ਨਵੇਂ ਕਰੋਨਾ ਪਾਜ਼ਿਟਿਵ

 ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਲੁਧਿਆਣਾ

-ਮਿਸ਼ਨ ਫਤਿਹ-

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 14743 ਸੈਂਪਲ ਲਏ

-ਮਰੀਜ਼ਾਂ ਦੇ ਠੀਕ ਹੋਣ ਦੀ ਦਰ 84.21% ਹੋਈ

ਲੁਧਿਆਣਾ, 20 ਮਈ () - ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 14743 ਸੈਂਪਲ ਲਏ ਗਏ।


ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਕੁੱਲ 79152 ਮਰੀਜ਼ਾਂ ਵਿਚੋਂ 84.21% (66651 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕੁਝ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। 

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 14743 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 10687 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 66651 ਹੋ ਗਈ ਹੈ।

ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 879 ਮਰੀਜ਼ (784 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 95 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ।

ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 1216989 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 1216541 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 1127130 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 448 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 79152 ਹੈ, ਜਦਕਿ 10259 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।

ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 36 ਮੌਤਾਂ ਦੀ ਪੁਸ਼ਟੀ ਹੋਈ ਹੈ (26 ਜ਼ਿਲ੍ਹਾ ਲੁਧਿਆਣਾ, 2 ਸੰਗਰੂਰ, 2 ਪਟਿਆਲਾ, 1 ਮੋਗਾ, 1 ਫਾਜਿਲਕਾ, 1 ਫਰੀਦਕੋਟ, 1 ਜਲੰਧਰ, 1 ਅਮ੍ਰਿਤਸਰ ਅਤੇ 1 ਰੋਪੜ ਨਾਲ ਸਬੰਧਤ ਹੈ)। ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 1814 ਅਤੇ 902 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ।

ਸ੍ਰੀ ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ, ਜਿਸ ਨਾਲ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।


💐🌿Follow us for latest updates 👇👇👇

Featured post

Pay Anomaly: ਸਿੱਖਿਆ ਵਿਭਾਗ ਅਧਿਆਪਕਾਂ ਦੇ ਪੇਅ ਅਨਾਮਲੀ ਦੇ ਕੇਸਾਂ ਨੂੰ ਹੱਲ ਕਰਨ ਸਬੰਧੀ ਗਾਈਡਲਾਈਨਜ਼ ਜਾਰੀ

News Report: Punjab Education Department Order Punjab Education Department Directs DEOs to Immediately Resolve ETT Pay Anomaly ...

RECENT UPDATES

Trends