26 ਜੂਨ ਨੂੰ ਸਿੱਖਿਆ ਮੰਤਰੀ ਦੇ ਸ਼ਹਿਰ ਅਨੋਖੇ ਢੰਗ ਨਾਲ ਬਜ਼ਾਰਾਂ `ਚ ਮਾਰਚ ਕਰਨਗੇ ਸਰਵ ਸਿੱਖਿਆ ਅਭਿਆਨ/ਮਿਡ ਡੇ ਮੀਲ ਦਫਤਰੀ ਕਾਮੇ



*26 ਜੂਨ ਨੂੰ ਸਿੱਖਿਆ ਮੰਤਰੀ ਦੇ ਸ਼ਹਿਰ ਅਨੋਖੇ ਢੰਗ ਨਾਲ ਬਜ਼ਾਰਾਂ `ਚ ਮਾਰਚ ਕਰਨਗੇ ਸਰਵ ਸਿੱਖਿਆ ਅਭਿਆਨ/ਮਿਡ ਡੇ ਮੀਲ ਦਫਤਰੀ ਕਾਮੇ*


*ਵਿੱਤ ਵਿਭਾਗ ਦੀ ਪ੍ਰਵਾਨਗੀ ਦੇ ਬਾਵਜੂਦ ਪੱਕਾ ਕਰਨ ਲਈ 18 ਮਹੀਨਿਆ ਤੋਂ ਸਿੱਖਿਆ ਮੰਤਰੀ ਲਗਾ ਰਹੇ ਲਾਰੇ*


*ਮੁਲਾਜ਼ਮਾਂ ਨੂੰ ਰੈਗੂਲਰ ਤਾਂ ਕੀ ਕਰਨਾ ਸੀ ਤਨਖਾਹਾਂ ਤੇ ਕਰ ਦਿੱਤੀ ਕਟੌਤੀ: ਮਲਕੀਤ ਸਿੰਘ*



ਪਠਾਨਕੋਟ , 23 ਜੂਨ ( ) ਸੱਤਾ ਵਿਚ ਆਉਣ ਸਮੇਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਅਤੇ ਐਲਾਨ ਕੀਤਾ ਸੀ ਕਿ ਪਹਿਲੀ ਕੈਬਿਨਟ ਵਿੱਚ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰ ਦਿੱਤਾ ਜਾਵੇਗਾ। ਪਰ ਸੱਤਾ ਵਿੱਚ ਆਉਣ ਤੋਂ ਬਾਅਦ ਸਭ ਵਾਅਦੇ ਭੁੱਲ ਕੇ ਕਾਂਗਰਸ ਦੀ ਸਰਕਾਰ ਕਮੇਟੀਆ ਦੀ ਸਰਕਾਰ ਬਣ ਕੇ ਰਹਿ ਗਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਮਲਕੀਤ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਮੁਲਾਜ਼ਮਾਂ ਤੇ ਨੋਜਵਾਨਾਂ ਨਾਲ ਕਈ ਵਾਅਦੇ ਕੀਤੇ ਸਨ ਪਰ ਚਾਰ ਸਾਲਾਂ ਦੌਰਾਨ ਆਮ ਜਨਤਾ ਦੇ ਪੱਲੇ ਕੁੱਝ ਨਹੀ ਪਿਆ। ਮਲਕੀਤ ਸਿੰਘ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਦਫ਼ਤਰੀ ਕਰਮਚਾਰੀਆਂ ਨੂੰ ਪੱਕਾ ਤਾਂ ਕੀ ਕਰਨਾ ਸੀ ਉਲਟਾ ਕਰਮਚਾਰੀਆਂ ਦੀ ਤਨਖਾਹ ਵਿੱਚ ਕਟੌਤੀ ਕਰ ਦਿੱਤੀ ਗਈ ਹੈ ਅਤੇ ਕਰਮਚਾਰੀਆਂ ਦੀਆਂ ਦੂਰ ਦੂਰਾਡੇ ਬਦਲੀਆਂ ਕੀਤੀਆ ਜਾ ਰਹੀਆਂ ਹਨ।

ਉਨ੍ਹਾਂ ਨੇ ਕਿਹਾ ਕਿ ਜਿੰਨ੍ਹਾ ਸੂਬਿਆਂ ਵਿਚ ਕਾਂਗਰਸ ਦੀਆ ਸਰਕਾਰਾਂ ਨਹੀ ਹਨ ਉਥੇ ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਰੈਲੀਆਂ ਵਿਚ ਐਲਾਨ ਕਰਦੇ ਆ ਰਹੇ ਹਨ ਕਿ ਠੇਕਾ ਭਰਤੀ ਸਿਸਟਮ ਨਹੀ ਹੋਣਾ ਚਾਹੀਦਾ ਹੋਰ ਤਾਂ ਹੋਰ ਪੰਜਾਬ ਦੇ ਇੰਚਾਰਜ਼ ਹਰੀਸ਼ ਰਾਵਤ ਵੱਲੋਂ ਵੀ ਉਤਰਾਖੰਡ ਵਿਚ ਕੱਚੇ ਮੁਲਾਜ਼ਮਾਂ ਨਾਲ ਮੀਟਿੰਗ ਕੀਤੀਆਂ ਜਾ ਰਹੀਆ ਹਨ ਅਤੇ ਕਾਂਗਰਸ ਦੇ ਸੱਤਾ ਵਿਚ ਆਉਣ ਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਜਾ ਰਿਹਾ ਹੈ ਪਰ ਹੈਰਾਨੀਜਨਕ ਪਹਿਲੂ ਇਹ ਹੈ ਕਿ ਇਹ ਸਾਰੇ ਲੀਡਰ ਜਦ ਪੰਜਾਬ ਜਿਸ ਜਗਾਂ ਕਾਂਗਰਸ ਸੱਤਾ ਵਿੱਚ ਹੈ ਦੀ ਵਾਰੀ ਆਉਦੀ ਹੈ ਤਾਂ ਕੱਚੇ ਮੁਲਾਜ਼ਮਾਂ ਨੂੰ ਭੁੱਲ ਕਿਓ ਜਾਂਦੇ ਹਨ।

ਮਲਕੀਤ ਸਿੰਘ ਨੇ ਕਿਹਾ ਕਿ ਸੂਬੇ ਦੇ ਦਫ਼ਤਰੀ ਮੁਲਾਜ਼ਮ ਸਰਕਾਰ ਦੇ ਆਗੂਆਂ ਨੂੰ ਸਵਾਲ ਕਰ ਰਹੇ ਹਨ ਕਿ ਕਾਂਗਰਸ ਦੀ ਮੌਜੂਦਾ ਸਰਕਾਰ ਵਿੱਚ ਏ.ਜੀ ਪੰਜਾਬ ਵੱਡਾ ਹੈ ਜਾਂ ਕਾਂਗਰਸ ਦੀ ਸਰਕਾਰ ਵੱਡੀ ਹੈ? ਆਗੁਆਂ ਨੇ ਦੱਸਿਆ ਕਿ ਬੀਤੇ ਦਿਨੀ ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ ਆਖਰੀ ਬਜ਼ਟ ਵਿਚ ਕਿਹਾ ਗਿਆ ਕਿ ਸਰਕਾਰ ਨੇ ਤਕੀਬਨ 14000 ਅਧਿਆਪਕਾਂ ਨੂੰ ਪੱਕਾ ਕੀਤਾ ਹੈ ਪਰ ਵਿੱਤ ਮੰਤਰੀ ਤੇ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਦੇ ਬਾਵਜੂਦ 900 ਦੇ ਕਰੀਬ ਦਫ਼ਤਰੀ ਕਰਮਚਾਰੀਆਂ ਨੂੰ ਅਣਗੋਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਦਫਤਰੀ ਕਰਮਚਾਰੀਆਂ ਨੂੰ ਪੱਕਾ ਕਰਨ ਲਈ ਵਿੱਤ ਵਿਭਾਗ ਮੰਨਜ਼ੂਰੀ ਦੇ ਚੁੱਕਿਆ ਹੈ ਪ੍ਰੰਤੂ ਏ.ਜੀ ਪੰਜਾਬ ਅਤੁਲ ਨੰਦਾ ਕਰਮਚਾਰੀਆਂ ਨੂੰ ਰੈਗੂਲਰ ਕਰਨ ਤੇ ਅੜਿੱਕਾ ਬਣੇ ਹੋਏ ਹਨ । ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਦਾ ਅਧਿਆਪਕਾਂ ਨੂੰ ਪੱਕਾ ਕਰਨ ਦਾ ਫੈਸਲਾ ਸਹੀ ਸੀ ਤਾਂ ਅੱਜ ਫ਼ਿਰ ਉਸੇ ਤਰਜ਼ ਤੇ ਦਫ਼ਤਰੀ ਕਰਮਚਾਰੀਆਂ ਨੂੰ ਪੱਕਾ ਕਰਨ ਤੇ ਕਿਓ ਆਨਾਕਾਨੀ ਕੀਤੀ ਜਾ ਰਹੀ ਹੈ ਜਦਕਿ ਅਧਿਆਪਕਾਂ ਨੂੰ ਪੱਕਾ ਕਰਨ ਲਈ ਇਸੇ ਏ ਜੀ ਪੰਜਾਬ ਵੱਲੋਂ ਸਹਿਮਤੀ ਦਿੱਤੀ ਗਈ ਸੀ।

JOIN TELEGRAM GROUP FOR LATEST UPDATES FROM JOBSOFTODAY

ਆਗੂਆਂ ਨੇ ਕਿਹਾ ਕਿ ਉਹ ਹਰ ਇਕ ਦਰ ਤੇ ਜਾ ਚੁੱਕੇ ਹਨ ਪਰ ਕੋਈ ਵੀ ਬਾਂਹ ਨਹੀ ਫੜ ਰਿਹਾ ਤੇ ਵੋਟਾਂ ਦਾ ਸਮਾਂ ਵੀ ਦਿਨ ਬ ਦਿਨ ਨਜ਼ਦੀਕ ਆ ਰਿਹਾ ਹੈ। ਮੁਲਾਜ਼ਮ ਸਰਕਾਰ ਦੇ ਝੂਠੇ ਵਾਅਦਿਆਂ ਦੀ ਪੋਲ ਖੋਲਣ ਲਈ ਵੱਖੋ ਵੱਖਰੇ ਨਿਵੇਕਲੇ ਪ੍ਰਦਰਸ਼ਨ ਕਰਨਗੇ ਇਸੇ ਤਹਿਤ ਸਿੱਖਿਆ ਮੰਤਰੀ ਨੂੰ ਸਵਾਲ ਕਰਨ ਲਈ ਕਿ 18 ਮਹੀਨਿਆਂ ਵਿਚ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਫਾਈਲ ਪਾਸ ਕਿਓ ਨਹੀ ਕੀਤੀ ਸਬੰਧੀ ਸਵਾਲ ਕਰਨਗੇ ਅਤੇ 26 ਜੂਨ ਨੂੰ ਸੰਗਰੂਰ ਦੇ ਬਜ਼ਾਰਾਂ ਵਿਚ ਨਿਵੇਕਲੇ ਢੰਗ ਨਾਲ ਰੋਸ ਪ੍ਰਦਰਸ਼ਨ ਕਰਨਗੇ।ਇਸ ਮੌਕੇ ਤੇ ਨਰਿੰਦਰ ਸਿੰਘ,ਸੁਮਿਤ, ਜਸਬੀਰ ਸਿੰਘ, ਦੁਸ਼ਯੰਤ ਜੋਸ਼ੀ, ਲਲਿਤਾ, ਨੀਲਮ, ਪ੍ਰੀਤੀ ਸ਼ਰਮਾ, ਰਾਜ ਕੁਮਾਰ, ਖ਼ੁਸ਼ਹਾਲ ਬੱਧਨ, ਅਸ਼ਵਨੀ ਸ਼ਰਮਾ, ਪ‍ੰਕਜ ਸ਼ਰਮਾ, ਧੀਰਜ ਆਦਿ ਹਾਜ਼ਰ ਸਨ।

ਫੋਟੋ ਕੈਪਸ਼ਨ:- ਜਾਣਕਾਰੀ ਦਿੰਦੇ ਹੋਏ ਸਰਵ ਸਿੱਖਿਆ ਅਭਿਆਨ ਦਫ਼ਤਰੀ ਕਾਮੇ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends