ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਸਰਕਾਰ ਨੂੰ ਚਿਤਾਵਨੀ ,ਮੰਗਾ ਨਾ ਮੰਨੀਆਂ ਤਾਂ 28 ਨੂੰ ਸੂਬਾ ਪੱਧਰੀ ਧਰਨਾ


ਸ੍ਰੀ ਮੁਕਤਸਰ ਸਾਹਿਬ

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਆਪਣੇ ਤੇਵਰ ਤਿੱਖੇ ਕਰਦਿਆਂ ਪੰਜਾਬ ਸਰਕਾਰ ਅਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਭਰ ਦੀਆਂ 54 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਇੱਕ ਹਫ਼ਤੇ ਦੇ ਅੰਦਰ ਨਾ ਮੰਨੀਆਂ ਗਈਆਂ ਤਾਂ ਚੰਡੀਗੜ੍ਹ ਸਥਿਤ ਡਾਇਰੈਕਟਰ ਦੇ ਦਫ਼ਤਰ ਅੱਗੇ 28 ਜੂਨ ਨੂੰ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਪਰੋਕਤ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ।


ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਵਿਭਾਗ ਦੀ ਡਾਇਰੈਕਟਰ ਨੂੰ ਨੋਟਿਸ ਭੇਜ ਦਿੱਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਐੱਨ.ਜੀ.ਓ. ਅਧੀਨ ਆਉਂਦੇ ਬਲਾਕਾਂ ਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਪਿਛਲੇਂ 3 ਮਹੀਨਿਆਂ ਦਾ ਰੁਕਿਆ ਪਿਆ ਮਾਣਭੱਤਾ ਦਿੱਤਾ ਜਾਵੇ। ਨਵੀਂ ਭਰਤੀ ਦੌਰਾਨ ਮਿੰਨੀ ਆਂਗਣਵਾੜੀ ਵਰਕਰਾਂ ਨੂੰ ਪੂਰੀ ਵਰਕਰ ਦਾ ਦਰਜਾ ਦੇਣ ਦੀ ਵਿਵਸਥਾ ਕੀਤੀ ਜਾਵੇ। ਜੇਕਰ ਕਿਸੇ ਵਰਕਰ ਹੈਲਪਰ ਦੀ ਮੌਤ ਹੁੰਦੀ ਹੈ ਤਾਂ ਉਸ ਦੇ ਆਸ਼ਰਿਤ ਨੂੰ ਨੌਕਰੀ ਦੇਣ ਲਈ ਵਾਰਸ ਦਾ ਸਰਟੀਫਿਕੇਟ ਸੀ.ਡੀ.ਪੀ.ਓ. ਵੱਲੋਂ ਜਾਰੀ ਕੀਤਾ ਜਾਵੇ। ਜਿਹੜੀਆਂ ਵਰਕਰਾਂ ਕਿਸੇ ਮਜ਼ਬੂਰੀ ਦੇ ਕਾਰਨ ਕਿਸੇ ਹੋਰ ਥਾਂ ਰਹਿੰਦੀਆਂ ਹਨ ਤੇ ਉਨ੍ਹਾਂ ਦੇ ਸੈਂਟਰ ਦੂਰ ਪੈਂਦੇ ਹਨ, ਉਨ੍ਹਾਂ ਨੂੰ ਵੀ ਬਦਲੀ ਦਾ ਮੌਕਾ ਦਿੱਤਾ ਜਾਵੇ।


ਸੂਬਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਵਿਭਾਗ ਦੇ ਨਾਲ ਹੋਰ ਬਹੁਤ ਸਾਰੀਆਂ ਮੰਗਾਂ ਤੇ ਮਸਲੇ ਹਨ, ਜਿਨ੍ਹਾਂ ਵੱਲ ਸਰਕਾਰ ਧਿਆਨ ਨਹੀਂ ਦੇ ਰਹੀ, ਜਿਸ ਕਰਕੇ ਜਥੇਬੰਦੀ ਨੂੰ ਸੰਘਰਸ਼ ਦੇ ਰਾਹ ਪੈਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ ਤੇ ਜਿਹੜੇ ਪੈਸੇ ਪੰਜਾਬ ਸਰਕਾਰ ਅਕਤੂਬਰ 2018 ਤੋਂ ਵਰਕਰਾਂ ਤੇ ਹੈਲਪਰਾਂ ਦੇ ਨੱਪੀ ਬੈਠੀ ਹੈ, ਉਹ ਦਿੱਤੇ ਜਾਣ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends