ਪੰਜਾਬ 'ਚ ਇਸ ਸਾਲ ਕੇਵਲ 42 ਬੇਰੁਜਗਾਰਾਂ ਨੂੰ ਮਿਲਿਆ ਬੇਰੁਜਗਾਰੀ ਭੱਤਾ

 


ਚੰਡੀਗੜ੍ਹ, 23 ਜੂਨ ( ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਨੌਜਵਾਨ ਵਿੰਗ ਪੰਜਾਬ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਅਤੇ ਆਪ ਆਗੂ ਵਕੀਲ ਦਿਨੇਸ ਚੱਢਾ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਸੂਬੇ ਦੇ 16 ਲੱਖ 29 ਹਜਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਦਾਅਵੇ ਨੂੰ ਝੂਠ ਦਾ ਪੁਲੰਦਾ ਕਰਾਰ ਦਿੱਤਾ ਹੈ। ਉੁਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਪੰਜਾਬ ਭਰ ਵਿੱਚ ਨੌਕਰੀਆਂ ਦੇਣ ਦੇ ਮਸਹੂਰੀ ਬੋਰਡ ਲਾ ਕੇ ਪੰਜਾਬ ਵਾਸੀਆਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦਾ ਯਤਨ ਕੀਤਾ, ਜਿਸ ਦਾ ਹਿਸਾਬ ਪੰਜਾਬ ਵਾਸੀ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਰੂਰ ਲੈਣਗੇ। ਬੁੱਧਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਵਿਖੇ ਵਿਧਾਇਕ ਮੀਤ ਹੇਅਰ ਨੇ ਆਰ.ਟੀ.ਆਈ ਐਕਟ ਅਧੀਨ ਪ੍ਰਾਪਤ ਕੀਤੀ ਜਾਣਕਾਰੀ ਦਾ ਖੁਲਾਸਾ ਕਰਦਿਆਂ ਕਿਹਾ ਕਿ ਕਿ ਡਾਇਰੈਕਟਰ ਰੁਜਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਤੋਂ ਹਾਸਲ ਕੀਤੀ ਜਾਣਕਾਰੀ ਅਨੁਸਾਰ ਘਰ ਘਰ ਰੁਜਗਾਰ ਦੇਣ ਦੇ ਦਾਅਵੇ ਕਰਨ ਵਾਲੀ ਕਾਂਗਰਸ ਸਰਕਾਰ ਦੇ 16 ਲੱਖ 29 ਹਜਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਦਾਅਵੇ 'ਚ 9 ਲੱਖ 97 ਹਜਾਰ 319 ਤਾਂ ਸਿਰਫ ਕਰਜ ਬੈਂਕਾਂ ਦੇ ਕਰਜੇ ਦਿਖਾਏ ਗਏ ਨੇ।


ਜਦੋਂ ਕਿ ਕੈਪਟਨ ਸਰਕਾਰ ਇਸ ਦਾਅਵੇ 'ਚ ਪ੍ਰਧਾਨ ਮੰਤਰੀ ਕੁਸਲ ਵਿਕਾਸ ਯੋਜਨਾ , ਪ੍ਰਧਾਨ ਮੰਤਰੀ ਸਕਿਲ ਵਿਕਾਸ ਮਿਸਨ ਅਤੇ ਵੱਖ ਵੱਖ ਕਾਲਜਾਂ ਦੀਆਂ ਪਲੇਸਮੈਂਟਸ 'ਚ ਬੈਠੇ ਵਿਦਿਆਰਥੀਆਂ ਦੀ ਗਿਣਤੀ ਵੀ ਸਾਮਲ ਕੀਤੀ ਗਈ ਹੈ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends