ਸੂਬੇ ਵਿੱਚ ਮੈਡੀਕਲ ਸਿੱਖਿਆ ਖੇਤਰ ਵਿੱਚ ਹੁਲਾਰੇ ਵਜੋਂ ਪੰਜਾਬ ਸਰਕਾਰ ਦੁਆਰਾ ਮੋਹਾਲੀ, ਹੁਸ਼ਿਆਰਪੁਰ, ਕਪੂਰਥਲਾ ਅਤੇ ਮਲੇਰਕੋਟਲਾ ਵਿੱਚ 1500 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਨਵੇਂ ਸਰਕਾਰੀ ਮੈਡੀਕਲ ਕਾਲਜਾਂ ਦੀ ਸਥਾਪਨਾ ਦਾ ਐਲਾਨ ਕੀਤਾ ਗਿਆ ਹੈ।
4 ਕਾਲਜਾਂ ਦੇ ਖੁੱਲ੍ਹਣ ਨਾਲ ਪੰਜਾਬ 500 ਨਵੀਂਆਂ ਐਮਬੀਬੀਐਸ ਸੀਟਾਂ ਦੇ ਵਾਧੇ ਦੀ ਗਵਾਹੀ ਭਰੇਗਾ।