ਪੇਅ ਕਮਿਸ਼ਨ: ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਤੇ ਮਨਪ੍ਰੀਤ ਬਾਦਲ ਦਾ ਆਇਆ ਬਿਆਨ , ਪੜ੍ਹੋ




ਬਠਿੰਡਾ  20 ਜੂਨ : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਖਿਆ ਹੈ ਕਿ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨਾਲ ਸਰਕਾਰੀ ਮੁਲਾਜ਼ਮਾਂ ਅਤੇ ਸਰਕਾਰ ਦੇ ਪਉਂਨਸ਼ਨਰਾਂ ਨੂੰ ਵੱਡਾ ਲਾਭ ਪੁੱਜੇਗਾ। 


ਅੱਜ ਬਠਿੰਡਾ ਦੀਆਂ ਵੱਖ ਵੱਖ ਥਾਵਾਂ ਦੇ ਦੌਰੇ ਦੌਰਾਨ ਗੱਲਬਾਤ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇੰਨ੍ਹਾਂ ਸਿਫਾਰਸ਼ਾਂ ਨੂੰ ਪਹਿਲੀ ਜੁਲਾਈ 2021 ਤੋਂ ਲਾਗੂ ਕਰਨ ਅਤੇ ਪਹਿਲੀ ਜਨਵਰੀ 2016 ਤੋਂ ਅਮਲ ਵਿੱਚ ਲਿਆਉਣ ਦਾ ਵੀ ਫੈਸਲਾ ਕੀਤਾ ਹੈ ਜੋਕਿ ਸੂਬੇ ਦੇ 5.4 ਲੱਖ ਸਰਕਾਰੀ ਮੁਲਾਜ਼ਮਾਂ ਅਤੇ ਸੇਵਾ ਮੁਕਤ ਕਰਮਚਾਰੀਆਂ ਲਈ ਫਾਇਦੇਮੰਦ ਹੋਵੇਗਾ। 


All about Cabinet meeting decision and 6th Pay commission report ,read here 

ਅੱਜ ਵਿੱਤ ਮੰਤਰੀ ਨੇ ਜਿੱਥੇ ਸ਼ਹਿਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ ਉਥੇ ਹੀ ਕਾਂਗਰਸੀ ਵਰਕਰਾਂ ਨਾਲ ਮੇਲ ਮਿਲਾਪ ਵੀ ਕੀਤਾ। ਉਨ੍ਹਾਂ ਸ਼ਹਿਰ ਅੰਦਰ ਕਾਂਗਰਸੀ ਵਰਕਰਾਂ ਨਾਲ ਕਈ ਮੀਟਿੰਗਾਂ ਕੀਤੀਆਂ ਅਤੇ ਕੋਰੋਨਾ ਕਾਰਨ ਇਸ ਦੁਨੀਆਂ ਤੋਂ ਵਿਛੜ ਗਏ ਲੋਕਾਂ ਦੇ ਘਰਾਂ ਵਿੱਚ ਜਾ ਕੇ ਅਫਸੋਸ ਵੀ ਪ੍ਰਗਟਾਇਆ। 


ਉਨ੍ਹਾਂ ਆਪਣਾ ਇਹ ਦੌਰਾ ਅਨੂਪ ਨਗਰ ਵਿੱਖੇ ਭੁਲੇਰਿਆ ਪਰਿਵਾਰ ਦੇ ਘਰ ਤੋਂ ਸ਼ੁਰੂ ਕੀਤਾ ਜਿਸ ਤੋਂ ਬਾਅਦ ਮਤੀ ਦਾਸ ਨਗਰ ਪਹੁੰਚੇ ਜਿਥੇ ਉਹਨਾਂ ਨੇ ਵਾਰਡ ਨੰਬਰ:13 ਅਤੇ ਵਾਰਡ ਨੰਬਰ 16 ਦੇ ਕੌਂਸਲਰ ਵਿਵੇਕ ਗਰਗ ਅਤੇ ਬਲਰਾਜ ਪੱਕਾ ਦੀ ਹਾਜਰੀ ਵਿੱਚ ਮੁਹੱਲੇ ਦੇ ਲੋਕਾਂ ਦੇ ਮਸਲੇ ਹਲ ਕੀਤੇ। ਇਸ ਤੋਂ ਬਾਅਦ ਉਹ ਜੋਗਾ ਨਗਰ, ਨਛੱਤਰ ਨਗਰ, ਮਾਡਲ ਟਾਉਨ ਫੇਸ 1 ਅਤੇ 3, ਧੋਬੀਆਣਾ ਬਸਤੀ, ਹਜੂਰਾ ਕਪੂਰਾ ਕਲੋਨੀ, ਕੋਠੇ ਅਮਰਪੂਰਾ,ਪਰਸ ਰਾਮ ਨਗਰ, ਪਰਤਾਪ ਨਗਰ ਦੇ ਸ਼ਹੀਰ ਵਾਸੀਆ ਦੇ ਘਰ ਪਹੁੰਚ ਕੇ ਪਰਿਵਾਰਕ ਮੁਲਾਕਾਤਾਂ ਕੀਤੀਆਂ।

💐🌿Follow us for latest updates 👇👇👇

Featured post

PSEB Guess Papers 2026 – Class 8, 10 & 12 Question Papers | PB.JOBSOFTODAY.IN

PSEB Guess Papers 2026 – Class 8, 10 & 12 Question Papers | PB.JOBSOFTODAY.IN PSEB Guess Papers 2026 – Punjab Board...

RECENT UPDATES

Trends