ਫਾਜ਼ਿਲਕਾ: 87 ਲੋਕ ਪਾਜੀਟਿਵ , 234 ਵਿਅਕਤੀ ਹੋਏ ਤੰਦਰੁਸਤ

 ਜ਼ਿਲੇ੍ਹ ਵਿਚ ਹੁਣ ਤੱਕ 17595 ਵਿਅਕਤੀ ਹੋਏ ਸਿਹਤਯਾਬ-ਡਿਪਟੀ ਕਮਿਸ਼ਨਰ

ਫਾਜ਼ਿਲਕਾ, 6 ਜੂਨ

ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਕਰੋਨਾ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ ਵਿਚ ਹੁਣ ਤੱਕ 17595 ਵਿਅਕਤੀ ਸਿਹਤਯਾਬ ਹੋ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਠੀਕ ਹੋਣ ਵਾਲਿਆਂ ਦੀ ਦਰ ਬਹੁਤ ਵਧੀ ਹੈ ਜ਼ੋ ਕਿ ਜ਼ਿਲ੍ਹਾ ਵਾਸੀਆਂ ਲਈ ਚੰਗੀ ਖਬਰ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 19187 ਵਿਅਕਤੀ ਪਾਜੀਟਿਵ ਆਏ ਹਨ।ਉਨ੍ਹਾਂ ਦੱਸਿਆ ਕਿ ਅੱਜ 87 ਜਣੇ ਜਿਥੇ ਪਾਜੀਟਿਵ ਆਏ ਹਨ ਉਥੇ 234 ਜਣਿਆਂ ਨੇ ਕਰੋਨਾ ਨੂੰ ਹਰਾਇਆ ਹੈ। ਇਸ ਤੋਂ ਇਲਾਵਾ ਜ਼ਿਲੇ੍ਹ ਅੰਦਰ ਐਕਟਿਵ ਕੇਸਾਂ ਦੀ ਗਿਣਤੀ 1120 ਹੈ ਅਤੇ ਮੌਤਾਂ ਦੀ ਗਿਣਤੀ 472 ਹੋ ਗਈ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟੈਸਟਿੰਗ ਤੇ ਵੈਕਸੀਨੇਸ਼ਨ ਹਰ ਵਿਅਕਤੀ ਲਈ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪੜਾਅ ਵਾਰ ਹਰ ਵਿਅਵਕਤੀ ਨੂੰ ਵੈਕਸੀਨੇਸ਼ਨ ਲਗਾਈ ਜਾਣੀ ਹੈ। ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਲਗਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਂਦੇ ਹੋਏ ਆਪਣਾ ਟੈਸਟ ਅਤੇ ਵੈਕਸੀਨੇਸ਼ਨ ਜ਼ਰੂਰ ਕਰਵਾਉਣ ਤੇ ਕਰੋਨਾ ਦੇ ਪ੍ਰਕੋਪ ਨੂੰ ਜੜੋਂ ਖਤਮ ਕਰਨ ਵਿਚ ਆਪਣਾ ਯੋਗਦਾਨ ਪਾਉਣ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends