ਬਠਿੰਡਾ: 9 ਮੌਤਾਂ, 91 ਨਵੇਂ ਕੇਸ ਤੇ 296 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਪਰਤੇ ਘਰ

 ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਬਠਿੰਡਾ


1 ਜੂਨ ਤੋਂ ਲੈ ਕੇ ਹੁਣ ਤੱਕ ਲਗਾਤਾਰ ਘਰੇਲੂ ਇਕਾਂਤਵਾਸ ਤੇ ਐਕਟਿਵ ਕੇਸਾਂ ਵਿਚ ਆ ਰਹੀ ਹੈ ਕਮੀ : ਡਿਪਟੀ ਕਮਿਸ਼ਨਰ


9 ਮੌਤਾਂ, 91 ਨਵੇਂ ਕੇਸ ਤੇ 296 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਪਰਤੇ ਘਰ


        #ਬਠਿੰਡਾ, 7 ਜੂਨ : ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਲਈ ਰਾਹਤ ਵਾਲੀ ਖ਼ਬਰ ਇਹ ਹੈ ਕਿ ਪਹਿਲੀ ਜੂਨ ਤੋਂ ਲੈ ਕੇ ਹੁਣ ਤੱਕ ਜਿੱਥੇ ਲਗਾਤਾਰ ਐਕਟਿਵ ਤੇ ਘਰੇਲੂ ਇਕਾਂਤਵਾਸ ਕੇਸਾਂ ਵਿਚ ਕਮੀ ਦੇਖਣ ਨੂੰ ਮਿਲ ਰਹੀ ਹੈ ਉੱਥੇ ਹੀ ਪਿਛਲੇ ਤਿੰਨ ਦਿਨਾਂ ਤੋਂ ਰੋਜ਼ਾਨਾ ਠੀਕ ਹੋਣ ਵਾਲਿਆਂ ਦੀ ਦਰ ਵਿਚ ਵੀ ਵਾਧਾ ਹੋ ਰਿਹਾ ਹੈ।


       ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਪ੍ਰਭਾਵਿਤ 9 ਵਿਅਕਤੀਆਂ ਦੀ ਮੌਤ, 91 ਨਵੇਂ ਕੇਸ ਆਏ ਅਤੇ 296 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋਂ-ਆਪਣੇ ਘਰ ਵਾਪਸ ਪਰਤ ਗਏ ਹਨ ।


        ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲੇ ਅੰਦਰ ਕੋਵਿਡ-19 ਤਹਿਤ ਕੁੱਲ 348853 ਸੈਂਪਲ ਲਏ ਗਏ, ਜਿਨਾਂ ਚੋਂ 39970 ਪਾਜੀਟਿਵ ਕੇਸ ਆਏ, ਜਿਸ ਚੋਂ 37570 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ।


        ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 1441 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 959 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 1325 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।

💐🌿Follow us for latest updates 👇👇👇

Featured post

PSEB Guess Papers 2026 – Class 8, 10 & 12 Question Papers | PB.JOBSOFTODAY.IN

PSEB Guess Papers 2026 – Class 8, 10 & 12 Question Papers | PB.JOBSOFTODAY.IN PSEB Guess Papers 2026 – Punjab Board...

RECENT UPDATES

Trends