ਪਸ਼ੂ ਪਾਲਣ ਵਿਭਾਗ ਵਿੱਚ 968 ਅਸਾਮੀਆਂ ਤੇ ਭਰਤੀ ਪ੍ਰਕ੍ਰਿਆ ਸ਼ੁਰੂ: ਚੇਅਰਮੈਨ ਅਧੀਨ ਸੇਵਾਵਾਂ ਚੋਣ ਬੋਰਡ

ਵੈਟਰਨਰੀ ਇੰਸਪੈਕਟਰਾਂ, ਜੂਨੀਅਰ ਕੋਚ ਅਤੇ ਕਾਨੂੰਗੋ ਦੀਆਂ ਅਸਾਮੀਆਂ ਦੀ ਭਰਤੀ ਸਬੰਧੀ ਪ੍ਰੀਕ੍ਰਿਆ ਸ਼ੁਰੂ




 ਚੰਡੀਗੜ੍ਹ, 12 ਜੂਨ 2021 - ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਪਸ਼ੂ ਪਾਲਣ ਵਿਭਾਗ ਵਿੱਚ ਵੈਟਰਨਰੀ ਇੰਸਪੈਕਟਰਾਂ ਦੀਆਂ 866, ਖੇਡ ਵਿਭਾਗ ਵਿੱਚ ਜੂਨੀਅਰ ਕੋਚ ਦੀਆਂ 97 ਅਤੇ ਚੋਣ ਵਿਭਾਗ ਵਿੱਚ ਚੋਣ ਕਾਨੂੰਗੋ ਦੀਆਂ 05 ਅਸਾਮੀਆਂ ਦੀ ਭਰਤੀ ਸਬੰਧੀ ਪ੍ਰੀਕ੍ਰਿਆ ਸ਼ੁਰੂ ਕਰ ਦਿੱਤੀ ਗਈ ਹੈ।

Also read:


 ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਇਥੇ ਦਿੱਤੀ। ਚੇਅਰਮੈਨ ਸ੍ਰੀ ਬਹਿਲ ਨੇ ਦੱਸਿਆ ਕਿ ਬੋਰਡ ਦੀ 11 ਜੂਨ 2021 ਨੂੰ ਹੋਈ ਮੀਟਿੰਗ ਵਿੱਚ 968 ਅਸਾਮੀਆਂ ਦੀ ਭਰਤੀ ਲਈ ਪ੍ਰੋਸੈਸ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ, ਇਹਨਾਂ ਅਸਾਮੀਆਂ ਲਈ ਪੜਾਅਵਾਰ ਇਸ਼ਤਿਹਾਰ ਜਾਰੀ ਕੀਤੇ ਜਾਣਗੇ। 

ਬੋਰਡ ਵਲੋਂ ਅਗਲੇ ਮਹੀਨੇ ਤੋਂ ਉਚ ਉਦਯੋਗਿਕ ਉਨਤੀ ਅਫਸਰ, ਬਲਾਕ ਪੱਧਰ ਪ੍ਰਸਾਰ ਅਫਸਰ, ਲੀਗਲ ਕਲਰਕ ਅਤੇ ਤਕਨੀਕੀ ਸਹਾਇਕ ਦੀਆਂ ਅਸਾਮੀਆਂ ਲਈ ਲਿਖਤੀ ਪ੍ਰੀਖਿਆਵਾਂ ਲੈਣ ਦੀ ਤਿਆਰੀ ਵੀ ਕਰ ਲਈ ਗਈ ਹੈ। ਬਹਿਲ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ ਅਤੇ ਪਾਰਦਰਸ਼ਤਾ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।



 ਉਨ੍ਹਾਂ ਨੇ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬੋਰਡ ਵਲੋਂ ਉਕਤ ਅਸਾਮੀਆਂ ਦੀ ਭਰਤੀ ਸਬੰਧੀ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਲਈ ਡਟਵੀਂ ਮਿਹਨਤ ਕਰਨ ਤਾਂ ਜੋ ਉਮੀਦਵਾਰਾਂ ਦਾ ਆਪਣਾ ਅਤੇ ਸੂਬੇ ਦਾ ਭਵਿੱਖ ਰੋਸ਼ਨ ਹੋ ਸਕੇ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends