ਬਠਿੰਡਾ: ਬੀਤੇ 24 ਘੰਟਿਆਂ 'ਚ ਕੋਰੋਨਾ ਨਾਲ 13 ਮੌਤਾਂ, 129 ਨਵੇਂ ਕੇਸ ਆਏ ਤੇ 399 ਹੋਏ ਤੰਦਰੁਸਤ

 

ਘਰੇਲੂ ਇਕਾਂਤਵਾਸ, ਨਵੇਂ ਤੇ ਐਕਟਿਵ ਕੇਸਾਂ ਚ ਆਈ ਗਿਰਾਵਟ : ਡਿਪਟੀ ਕਮਿਸ਼ਨਰ

ਬੀਤੇ 24 ਘੰਟਿਆਂ 'ਚ ਕੋਰੋਨਾ ਨਾਲ 13 ਮੌਤਾਂ, 129 ਨਵੇਂ ਕੇਸ ਆਏ ਤੇ 399 ਹੋਏ ਤੰਦਰੁਸਤ

        ਬਠਿੰਡਾ, 1 ਜੂਨ : ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਪਿਛਲੇ ਤਿੰਨਾਂ ਦੌਰਾਨ ਘਰੇਲੂ ਇਕਾਂਤਵਾਸ, ਨਵੇਂ ਅਤੇ ਐਕਟਿਵ ਕੇਸਾਂ ਵਿਚ ਗਿਰਾਵਟ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 13 ਦੀ ਮੌਤ, 129 ਨਵੇਂ ਕੇਸ ਆਏ ਤੇ 399 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋਂ-ਆਪਣੇ ਘਰ ਵਾਪਸ ਪਰਤ ਗਏ ਹਨ ।

ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅੰਦਰ ਕੋਵਿਡ-19 ਤਹਿਤ ਕੁੱਲ 331999 ਸੈਂਪਲ ਲਏ ਗਏ, ਜਿਨਾਂ ਚੋਂ 39148 ਪਾਜੀਟਿਵ ਕੇਸ ਆਏ, ਜਿਸ ਵਿਚੋਂ 35721 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ।

        ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 2518 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 909 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 2305 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।

Featured post

TEHSILDAR/ PCS/ ETO/ BDPO RECRUITMENT 2025 : ਪੰਜਾਬ ਸਰਕਾਰ ਵੱਲੋਂ 322 ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਮੰਗੀਆਂ

TEHSILDAR/ PCS/ ETO/ BDPO RECRUITMENT 2025 : ਪੰਜਾਬ ਸਰਕਾਰ ਵੱਲੋਂ 322 ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਮੰਗੀਆਂ Comprehensive Guide t...

RECENT UPDATES

Trends