ਬਠਿੰਡਾ: 5 ਮੌਤਾਂ, 98 ਨਵੇਂ ਕੇਸ ਤੇ 224 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋ ਕੇ ਪਰਤੇ ਘਰ

 

           ਮੌਤ ਦਰ, ਘਰੇਲੂ ਇਕਾਂਤਵਾਸ ਤੇ ਐਕਟਿਵ ਕੇਸਾਂ ਵਿਚ ਆਈ ਕਮੀ : ਡਿਪਟੀ ਕਮਿਸ਼ਨਰ

           5 ਮੌਤਾਂ, 98 ਨਵੇਂ ਕੇਸ ਤੇ 224 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋ ਕੇ ਪਰਤੇ ਘਰ

        #ਬਠਿੰਡਾ, 8 ਜੂਨ : ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲਾ ਵਾਸੀਆਂ ਲਈ ਵੱਡੀ ਰਾਹਤ ਵਾਲੀ ਸੂਚਨਾ ਇਹ ਹੈ ਕਿ ਬੀਤੇ 24 ਘੰਟਿਆਂ ਦੌਰਾਨ ਮੌਤ ਦਰ ਤੋਂ ਇਲਾਵਾ ਘਰੇਲੂ ਇਕਾਂਤਵਾਸ ਤੇ ਐਕਟਿਵ ਕੇਸਾਂ ਵਿਚ ਕਮੀ ਦੇਖਣ ਨੂੰ ਮਿਲੀ ਹੈ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਪ੍ਰਭਾਵਿਤ 5 ਵਿਅਕਤੀਆਂ ਦੀ ਮੌਤ, 98 ਨਵੇਂ ਕੇਸ ਅਤੇ 224 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋ-ਆਪਣੇ ਘਰ ਵਾਪਸ ਪਰਤ ਗਏ ਹਨ ।

        ਉਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲੇ ਅੰਦਰ ਕੋਵਿਡ-19 ਤਹਿਤ ਕੁੱਲ 351794 ਸੈਂਪਲ ਲਏ ਗਏ, ਜਿਨਾਂ ਚੋਂ 40066 ਪਾਜੀਟਿਵ ਕੇਸ ਆਏ, ਜਿਸ ਚੋਂ 37793 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ।

        ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 1309 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 964 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 1190 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।                          

 I/193898/2021

Share post to friends:

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends