ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਬਠਿੰਡਾ
ਮੌਤ ਦਰ, ਘਰੇਲੂ ਇਕਾਂਤਵਾਸ ਤੇ ਐਕਟਿਵ ਕੇਸ ਘਟੇ: ਡਿਪਟੀ ਕਮਿਸ਼ਨਰ
4 ਮੌਤਾਂ, 120 ਨਵੇਂ ਕੇਸ ਤੇ 188 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋ ਕੇ ਪਰਤੇ ਘਰ
#ਬਠਿੰਡਾ, 9 ਜੂਨ : ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲਾ ਵਾਸੀਆਂ ਲਈ ਵੱਡੀ ਰਾਹਤ ਵਾਲੀ ਖਬਰ ਇਹ ਹੈ ਕਿ ਬੀਤੇ 24 ਘੰਟਿਆਂ ਦੌਰਾਨ ਮੌਤ ਦਰ ਤੋਂ ਇਲਾਵਾ ਘਰੇਲੂ ਇਕਾਂਤਵਾਸ ਤੇ ਐਕਟਿਵ ਕੇਸਾਂ ਵਿਚ ਕਮੀ ਦੇਖਣ ਨੂੰ ਮਿਲੀ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਪ੍ਰਭਾਵਿਤ 4 ਵਿਅਕਤੀਆਂ ਦੀ ਮੌਤ, 120 ਨਵੇਂ ਕੇਸ ਅਤੇ 188 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋ-ਆਪਣੇ ਘਰ ਵਾਪਸ ਪਰਤ ਗਏ ਹਨ ।
ਉਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲੇ ਅੰਦਰ ਕੋਵਿਡ-19 ਤਹਿਤ ਕੁੱਲ 354411 ਸੈਂਪਲ ਲਏ ਗਏ, ਜਿਨਾਂ ਚੋਂ 40183 ਪਾਜੀਟਿਵ ਕੇਸ ਆਏ, ਜਿਸ ਚੋਂ 37981 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ।
ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 1234 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 968 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 1098 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।
I/194693/2021