ਬਠਿੰਡਾ: 9 ਮੌਤਾਂ, 88 ਨਵੇਂ ਕੇਸ ਤੇ 218 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋ ਕੇ ਪਰਤੇ ਘਰ

 

                 ਘਰੇਲੂ ਇਕਾਂਤਵਾਸ ਤੇ ਐਕਟਿਵ ਕੇਸ ਘਟੇ: ਡਿਪਟੀ ਕਮਿਸ਼ਨਰ

            9 ਮੌਤਾਂ, 88 ਨਵੇਂ ਕੇਸ ਤੇ 218 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋ ਕੇ ਪਰਤੇ ਘਰ

        #ਬਠਿੰਡਾ, 10 ਜੂਨ : ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲਾ ਵਾਸੀਆਂ ਲਈ ਵੱਡੀ ਰਾਹਤ ਵਾਲੀ ਖਬਰ ਇਹ ਹੈ ਕਿ ਬੀਤੇ 24 ਘੰਟਿਆਂ ਦੌਰਾਨ ਘਰੇਲੂ ਇਕਾਂਤਵਾਸ ਤੇ ਐਕਟਿਵ ਕੇਸਾਂ ਵਿਚ ਕਮੀ ਦੇਖਣ ਨੂੰ ਮਿਲੀ ਹੈ।

        ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਪ੍ਰਭਾਵਿਤ 9 ਵਿਅਕਤੀਆਂ ਦੀ ਮੌਤ, 88 ਨਵੇਂ ਕੇਸ ਅਤੇ 218 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋ-ਆਪਣੇ ਘਰ ਵਾਪਸ ਪਰਤ ਗਏ ਹਨ ।

        ਉਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲੇ ਅੰਦਰ ਕੋਵਿਡ-19 ਤਹਿਤ ਕੁੱਲ 357012 ਸੈਂਪਲ ਲਏ ਗਏ, ਜਿਨਾਂ ਚੋਂ 40265 ਪਾਜੀਟਿਵ ਕੇਸ ਆਏ, ਜਿਸ ਚੋਂ 38196 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ।

        ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 1092 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 977 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 983 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।

Share post to friends:

💐🌿Follow us for latest updates 👇👇👇

Featured post

PSTET Previous Year Question Papers Solved || Mock Tests || Quizzes || and study materials

PSTET  Previous Year Question Papers Solved & Study Materials If you are preparing for PSTET 2026, 2027 , then practicing PSTET Previo...

RECENT UPDATES

Trends