ਬਠਿੰਡਾ:ਵੱਡੀ ਰਾਹਤ ਵਾਲੀ ਖ਼ਬਰ,ਮੌਤ ਦਰ ਚ ਆਈ ਗਿਰਾਵਟ : ਡਿਪਟੀ ਕਮਿਸ਼ਨਰ

 


ਵੱਡੀ ਰਾਹਤ ਵਾਲੀ ਖ਼ਬਰ


ਮੌਤ ਦਰ ਚ ਆਈ ਗਿਰਾਵਟ : ਡਿਪਟੀ ਕਮਿਸ਼ਨਰ


        ਬਠਿੰਡਾ, 2 ਜੂਨ : ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਲਈ ਵੱਡੀ ਰਾਹਤ ਦੇਣ ਵਾਲੀ ਖ਼ਬਰ ਇਹ ਹੈ ਕਿ ਜਿੱਥੇ ਮੌਤ ਦੀ ਦਰ ਵਿਚ ਗਿਰਾਵਟ ਆਈ ਹੈ ਉੱਥੇ ਹੀ ਕਰੋਨਾ ਪ੍ਰਭਾਵਿਤ ਮਰੀਜ਼ਾਂ ਦੇ ਠੀਕ ਹੋਣ ਦੀ ਗਿਣਤੀ ਚ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 5 ਦੀ ਮੌਤ, 198 ਨਵੇਂ ਕੇਸ ਆਏ ਤੇ 252 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋਂ-ਆਪਣੇ ਘਰ ਵਾਪਸ ਪਰਤ ਗਏ ਹਨ ।


        ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅੰਦਰ ਕੋਵਿਡ-19 ਤਹਿਤ ਕੁੱਲ 335656 ਸੈਂਪਲ ਲਏ ਗਏ, ਜਿਨਾਂ ਚੋਂ 39328 ਪਾਜੀਟਿਵ ਕੇਸ ਆਏ, ਜਿਸ ਚੋਂ 35969 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ।


        ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 2445 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 914 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 2171 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।

💐🌿Follow us for latest updates 👇👇👇

Featured post

Punjab School Summer Holidays Soon : ਪੰਜਾਬ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਜਲਦ

Punjab School Summer Vacations 2026: ਪੰਜਾਬ ਦੇ ਸਕੂਲਾਂ ਵਿੱਚ ਜਲਦ ਹੋ ਸਕਦੀਆਂ ਨੇ ਗਰਮੀ ਦੀਆਂ ਛੁੱਟੀਆਂ ਪੰਜਾਬ ਸਕੂਲ ਸਿੱਖ...

RECENT UPDATES

Trends