ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਬਠਿੰਡਾ
ਮੌਤ ਦਰ, ਘਰੇਲੂ ਇਕਾਂਤਵਾਸ, ਨਵੇਂ ਤੇ ਐਕਟਿਵ ਕੇਸਾਂ ਚ ਆਈ ਕਮੀ: ਡਿਪਟੀ ਕਮਿਸ਼ਨਰ
8 ਮੌਤਾਂ, 156 ਨਵੇਂ ਕੇਸ ਤੇ 354 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਪਰਤੇ ਘਰ
#ਬਠਿੰਡਾ, 4 ਜੂਨ : ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲ੍ਹਾ ਵਾਸੀਆ ਲਈ ਰਾਹਤ ਵਾਲੀ ਖ਼ਬਰ ਇਹ ਹੈ ਕਿ ਕਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਮੌਤ ਦਰ, ਘਰੇਲੂ ਇਕਾਂਤਵਾਸ, ਨਵੇਂ ਤੇ ਐਕਟਿਵ ਕੇਸਾਂ ਚ ਕਮੀ ਆਈ ਹੈ। ਉਨ੍ਹਾਂ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 8 ਦੀ ਮੌਤ, 156 ਨਵੇਂ ਕੇਸ ਆਏ ਤੇ 354 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋਂ-ਆਪਣੇ ਘਰ ਵਾਪਸ ਪਰਤ ਗਏ ਹਨ ।
ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲੇ ਅੰਦਰ ਕੋਵਿਡ-19 ਤਹਿਤ ਕੁੱਲ 341702 ਸੈਂਪਲ ਲਏ ਗਏ, ਜਿਨਾਂ ਚੋਂ 39639 ਪਾਜੀਟਿਵ ਕੇਸ ਆਏ, ਜਿਸ ਚੋਂ 36748 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ।
ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 1956 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 935 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 1775 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।