ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ) ਡਾ. ਤਿ੍ਲੋਚਨ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਵਿਚ ਚੱਲ ਰਹੇ ਸਿਵਲ ਵਰਕਸ ਸਬੰਧੀ ਕੀਤਾ ਦੌਰਾ।
ਫਾਜ਼ਿਲਕਾ 8 ਜੂਨ (ਇਨਕਲਾਬ ਗਿੱਲ)
ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੇ ਸਿੱਖਿਆ ਮੰਤਰੀ ਸ਼੍ਰੀ ਵਿਜੈਇੰਦਰ ਸਿੰਗਲਾ ਦੀ ਯੋਗ ਅਗਵਾਈ ਅਤੇ ਸਿੱਖਿਆ ਸਕੱਤਰ ਸ਼੍ਰੀ ਕ੍ਰਿਸ਼ਨ ਕੁੁੁੁਮਾਰ ਆਈ.ਏ.ਐਸ. ਦੇ ਯਤਨਾਂ ਸਦਕਾ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਸੁਧਾਰਨ ਲਈ ਨਿਰੰਤਰ ਮਿਹਨਤ ਕਰ ਰਹੀ ਹੈ।ਇਸ ਮਿਹਨਤ ਸਦਕਾ ਅੱਜ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ਵਿੱਚੋਂ ਮੋਹਰੀ ਰਿਹਾ ਹੈ।
ਇਸ ਦੇ ਪਿੱਛੇ ਜ਼ਿਲ੍ਹਾ ਸਿੱਖਿਆ ਅਫਸਰ, ਉਪ ਜ਼ਿਲ੍ਹਾ ਸਿੱਖਿਆ ਅਫਸਰ, ਵਿਭਾਗ ਦੁਆਰਾ ਬਣਾਈਆਂ ਗਈਆਂ ਨਿਰੀਖਣ ਟੀਮਾਂ ਅਤੇ ਸਮੂਹ ਸਟਾਫ ਦੀ ਅਣਥੱਕ ਮਿਹਨਤ ਹੈ ਜਿਸ ਕਰਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ ਤਿ੍ਲੋਚਨ ਸਿੰਘ ਸਿੱਧੂ ਨੇ ਸਮੂਹ ਸਕੂਲ ਮੁਖੀ ਅਤੇ ਸਟਾਫ ਨੂੰ ਵਧਾਈ ਦਿੱਤੀ।ਇਸ ਸੰਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਡਾ. ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਵੱਲੋਂ ਸਮੇਂ ਸਮੇਂ ਤੇ ਸਕੂਲਾਂ ਦਾ ਨਿਰੀਖਣ ਕਰਨਾ,ਆਈਆਂ ਊਣਤਾਈਆਂ ਬਾਰੇ ਜਾਣੂ ਕਰਵਾਉਣਾ ਅਤੇ ਕਮੀਆਂ ਨੂੰ ਪੂਰਾ ਕਰਨਾ ਜਿਸ ਸਦਕਾ ਅੱਜ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ਵਿਚੋਂ ਪਹਿਲੇ ਸਥਾਨ ਤੇ ਹੈ।ਇਸ ਤੋਂ ਅੱਗੇ ਡਾ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਦੁਆਰਾ ਅੱਜ ਜ਼ਿਲ੍ਹਾ ਫਾਜ਼ਿਲਕਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਬੋਹਰ,ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਬੋਹਰ, ਸਰਕਾਰੀ ਮਿਡਲ ਸਕੂਲ ਬਹਾਵਲ ਬੱਸੀ, ਸਰਕਾਰੀ ਹਾਈ ਸਕੂਲ ਕੇਰਾ ਖੇੜਾ, ਸਰਕਾਰੀ ਹਾਈ ਸਕੂਲ ਮਲੂਕਪੁਰ, ਸਰਕਾਰੀ ਹਾਈ ਸਕੂਲ ਬਹਾਦਰ ਖੇੜਾ, ਸਰਕਾਰੀ ਹਾਈ ਸਕੂਲ ਮਹਿਰਾਣਾ ਅਤੇ ਸਰਕਾਰੀ ਹਾਈ ਸਕੂਲ ਰਾਏਪੁਰ ਦਾ ਦੌਰਾ ਕੀਤਾ। ਨਿਰੀਖਣ ਦੌਰਾਨ ਉਨ੍ਹਾਂ ਨੇ ਸਕੂਲਾਂ ਵਿੱਚ ਚੱਲ ਰਹੇ ਸਿਵਲ ਨਾਲ ਸਬੰਧਤ ਕੰਮਾਂ ਨੂੰ ਵੇਖਿਆ ਅਤੇ ਸਕੂਲ ਮੁਖੀਆਂ ਨੂੰ ਚੱਲ ਰਹੇ ਕੰਮਾਂ ਦੀਆਂ ਕਮੀਆਂ ਬਾਰੇ ਜਾਣੂ ਕਰਵਾਇਆ ਅਤੇ ਹਦਾਇਤ ਕੀਤੀ ਕਿ ਉਹ ਜਲਦ ਤੋਂ ਜਲਦ ਇਨ੍ਹਾਂ ਕਮੀਆਂ ਨੂੰ ਪੂਰਾ ਕਰ ਲੈਣ।ਇਸ ਤੋਂ ਇਲਾਵਾ ਉਨ੍ਹਾਂ ਨੇ ਸਕੂਲਾਂ ਵਿੱਚ ਚੱਲ ਰਹੀਆਂ ਵੱਖ ਵੱਖ ਆਨਲਾਈਨ ਗਤੀਵਿਧੀਆਂ ਬਾਰੇ ਜਾਇਜ਼ਾ ਲਿਆ ਅਤੇ ਸੰਤੁਸ਼ਟੀ ਪ੍ਰਗਟਾਈ।ਇਸ ਮੌਕੇ ਵੱਖ ਵੱਖ ਸਕੂਲਾਂ ਦੇ ਸਕੂਲ ਮੁਖੀ ਮੌਜੂਦ ਸਨ