ਕੱਚੇ ਅਧਿਆਪਕਾਂ ਨੂੰ ਪੱਕਾ ਕਰੇ ਪੰਜਾਬ ਸਰਕਾਰ: ਡੀ. ਟੀ. ਐੱਫ.

 ਕੱਚੇ ਅਧਿਆਪਕਾਂ ਨੂੰ ਪੱਕਾ ਕਰੇ ਪੰਜਾਬ ਸਰਕਾਰ: ਡੀ. ਟੀ. ਐੱਫ.



ਚੰਡੀਗੜ੍ਹ, 22 ਜੂਨ (): ਪੰਜਾਬ ਵਿੱਚ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਕੈਟਾਗਰੀਆਂ ਤਹਿਤ ਸਾਲਾਂ ਤੋਂ ਕੰਮ ਕਰ ਰਹੇ ਈ ਜੀ ਐੱਸ, ਏਆਈਈ, ਐੱਸ. ਟੀ. ਆਰ., ਆਈ. ਆਰ. ਟੀ., ਸਿੱਖਿਆ ਪ੍ਰੋਵਾਇਡਰ, ਵਲੰਟੀਅਰ ਅਧਿਆਪਕਾਂ ਨੂੰ ਪਿਛਲੀਆਂ ਚੋਣਾਂ ਵਿੱਚ ਮਿਲੇ ਦਿਲਾਸੇ ਤੋਂ ਬਿਨਾਂ ਹੁਣ ਤੱਕ ਕੁਝ ਨਹੀਂ ਮਿਲਿਆ ਹੈ। ਸਗੋਂ ਹਰ ਵਾਰ ਚੋਣਾਂ ਵਿੱਚ ਸੱਤਾਧਾਰੀਆਂ ਅਤੇ ਵਿਰੋਧੀ ਪਾਰਟੀਆਂ ਵੱਲੋਂ ਪੱਕਾ ਕਰਨ ਦਾ ਭਰੋਸਾ ਦੇ ਕੇ ਇਨ੍ਹਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਜਾਂਦਾ ਹੈ। ਇੰਨ੍ਹਾਂ ਅਧਿਆਪਕਾਂ ਤੋਂ ਸਾਰੇ ਕੰਮ ਪੱਕੇ ਅਧਿਆਪਕਾਂ ਵਾਂਗ ਹੀ ਲਏ ਜਾਂਦੇ ਹਨ ਪਰ ਸਰਕਾਰ ਵੱਲੋਂ ਇਨ੍ਹਾਂ ਨੂੰ ਬਹੁਤ ਥੋੜ੍ਹੀ ਤਨਖਾਹ ਦੇ ਕੇ ਸੋਸ਼ਣ ਕੀਤਾ ਜਾਂਦਾ ਹੈ।

Also read : PUNJAB EDUCATIONAL NEWS READ HERE


 ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਕੱਚੇ ਅਧਿਆਪਕਾਂ ਵੱਲੋਂ ਵਿੱਦਿਆ ਭਵਨ ਅੱਗੇ ਲਾਏ ਗਏ ਧਰਨੇ ਦੀ ਹਮਾਇਤ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਚਾਰ ਸਾਲ ਪਹਿਲਾਂ ਇੰਨ੍ਹਾਂ ਅਧਿਆਪਕਾਂ ਨੂੰ ਕੀਤੇ ਵਾਅਦਿਆਂ ਨੂੰ ਚੇਤੇ ਕਰਨਾ ਚਾਹੀਦਾ ਹੈ ਜਦੋਂ ਇੰਨ੍ਹਾਂ ਦੀ ਤਨਖਾਹ ਨੂੰ ਆਪਣੇ ਮਾਲੀ ਦੀ ਤਨਖਾਹ ਤੋਂ ਘੱਟ ਹੋਣ ਤੇ ਦੁੱਖ ਪ੍ਰਗਟਾਉਂਦਿਆਂ ਸੱਤਾ ਸੰਭਾਲਦਿਆਂ ਹੀ ਪੱਕੇ ਕਰਨ ਦਾ ਵਿਸ਼ਵਾਸ ਦਵਾਇਆ ਸੀ। ਹੁਣ ਇੰਨ੍ਹਾਂ ਨੂੰ ਕੱਚੇ ਅਧਿਆਪਕ ਦੇ ਤੌਰ ਤੇ ਕੰਮ ਕਰਦਿਆਂ ਦਸ ਦਸ ਸਾਲ ਤੋਂ ਵੀ ਵੱਧ ਸਮਾਂ ਬੀਤ ਗਿਆ ਹੈ ਪਰ ਇਹ ਹਾਲੇ ਵੀ ਬਹੁਤ ਥੋੜ੍ਹੀ ਤਨਖਾਹ ਤੇ ਕੱਚੇ ਅਧਿਆਪਕ ਵਜੋਂ ਹੀ ਕੰਮ ਕਰ ਰਹੇ ਹਨ। ਕੱਚੇ ਅਧਿਆਪਕਾਂ ਵੱਲੋਂ ਪੱਕੇ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਮੋਹਾਲੀ ਵਿੱਚ ਸਿੱਖਿਆ ਭਵਨ ਅੱਗੇ ਅਣਮਿੱਥੇ ਸਮੇਂ ਲਈ ਲਾਏ ਗਏ ਧਰਨੇ ਦਾ ਸਮਰਥਨ ਕਰਦਿਆਂ ਮੀਤ ਪ੍ਰਧਾਨਾਂ ਗੁਰਮੀਤ ਸੁਖਪੁਰ, ਗੁਰਪਿਆਰ ਕੋਟਲੀ, ਰਾਜੀਵ ਕੁਮਾਰ ਬਰਨਾਲਾ, ਜਗਪਾਲ ਬੰਗੀ, ਜਸਵਿੰਦਰ ਔਜਲਾ, ਮੁੱਖ ਬੁਲਾਰਾ ਹਰਦੀਪ ਟੋਡਰਪੁਰ, ਸੰਯੁਕਤ ਸਕੱਤਰਾਂ ਹਰਜਿੰਦਰ ਸਿੰਘ ਵਡਾਲਾ ਬਾਂਗਰ, ਦਲਜੀਤ ਸਫੀਪੁਰ, ਕੁਲਵਿੰਦਰ ਸਿੰਘ ਜੋਸਨ, ਜੱਥੇਬੰਦਕ ਸਕੱਤਰਾਂ ਨਛੱਤਰ ਸਿੰਘ ਤਰਨਤਾਰਨ, ਰੁਪਿੰਦਰ ਪਾਲ ਗਿੱਲ, ਸਹਾਇਕ ਵਿੱਤ ਸਕੱਤਰਤ ਜਿੰਦਰ ਸਿੰਘ, ਪ੍ਰਚਾਰ ਸਕੱਤਰ ਸੁਖਦੇਵ ਡਾਨਸੀਵਾਲ ਤੋਂ ਇਲਾਵਾ ਡੇਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਜਰਮਨਜੀਤ ਸਿੰਘ ਨੇ ਜਲਦ ਪੱਕੇ ਕੀਤੇ ਜਾਣ ਹਮਾਇਤ ਕੀਤੀ।

Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends