ਈ.ਟੀ.ਟੀ ਅਧਿਆਪਕ ਯੂਨੀਅਨ ਫਿਰੋਜ਼ਪੁਰ ਵਿਖੇ ਬਦਲੀਆਂ ਲਾਗੂ ਨਾ ਕਰਨ ਸਬੰਧੀ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਪੱਤਰਾਂ ਦੀਆਂ ਫੂਕੀਆਂ ਕਾਪੀਆਂ

 ਈ.ਟੀ.ਟੀ ਅਧਿਆਪਕ ਯੂਨੀਅਨ ਫਿਰੋਜ਼ਪੁਰ ਵਿਖੇ ਬਦਲੀਆਂ ਲਾਗੂ ਨਾ ਕਰਨ ਸਬੰਧੀ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਪੱਤਰਾਂ ਦੀਆਂ ਫੂਕੀਆਂ ਕਾਪੀਆਂ


ਜਲਦ ਮੰਗਾਂ ਨਾ ਮੰਨਣ ਤੇ ਕਰਾਂਗੇ ਤਿੱਖਾ ਸੰਘਰਸ਼ - ਗੁਰਜੀਤ ਸਿੰਘ ਸੋਢੀ 


ਫ਼ਿਰੋਜ਼ਪੁਰ 9 ਜੂਨ (.) ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਅੱਜ ਪੰਜਾਬ ਭਰ ’ਚ ਪ੍ਰਾਇਮਰੀ ਅਧਿਆਪਕਾਂ ਦੀਆਂ ਬਦਲੀਆਂ ਲਾਗੂ ਨਾ ਕਰਨ ਦੇ ਰੋਸ ਵਜੋਂ ਬਲਾਕ ਦਫਤਰਾਂ ਅੱਗੇ ਰੋਹ ਭਰਪੂਰ ਮੁਜਾਹਰੇ ਕੀਤੇ ਗਏ ਅਤੇ ਬਦਲੀਆਂ ਲਾਗੂ ਨਾ ਕਰਨ ਸਬੰਧੀ ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰਾਂ ਦੀਆਂ ਕਾਪੀਆਂ ਫੂਕੀਆਂ ਗਈਆਂ। ਜਿਸ ਦੇ ਤਹਿਤ ਅੱਜ ਫ਼ਿਰੋਜ਼ਪੁਰ ਜ਼ਿਲ੍ਹੇ ’ਚ ਵੀ ਬਲਾਕ ਪ੍ਰਾਇਮਰੀ ਦਫ਼ਤਰਾਂ ਅੱਗੇ ਰੋਹ ਭਰਪੂਰ ਪ੍ਰਦਰਸ਼ਨ ਕੀਤੇ ਗਏ। ਰੋਸ ਪ੍ਰਦਰਸ਼ਨ ਦੌਰਾਨ ਸੰਬੋਧਨ ਕਰਦਿਆਂ ਈ.ਟੀ.ਟੀ.ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਸੋਢੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੀਆ ਬਦਲੀਆਂ ਦੀ ਰਸਮ ਮੁੱਖ ਮੰਤਰੀ ਪੰਜਾਬ ਤੋਂ ਬਟਨ ਦਬਾਕੇ ਕੀਤੀ ਗਈ ਸੀ, ਪਰ ਅੱਜ ਵਿਭਾਗ ਦੇ ਅਧਿਕਾਰੀ ਮੁੱਖ ਮੰਤਰੀ ਦੇ ਕੀਤੇ ਕਾਰਜ ਨੂੰ ਛਿਕੇ ਟੰਗ ਕੇ ਹਫਤੇ ਬਆਦ ਬਦਲੀਆਂ ਅੱਗੇ ਕਰਨ ਲਈ ਪੱਤਰ ਜਾਰੀ ਕਰ ਰਹੇ ਹਨ। ਜਿਸ ਕਾਰਨ ਪੂਰੇ ਪੰਜਾਬ ਦੇ ਪ੍ਰਾਇਮਰੀ ਅਧਿਆਪਕ ਵਰਗ ’ਚ ਕਾਫੀ ਰੋਸ ਪਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਦੇ ਫੈਸਲੇ ਨੂੰ ਇਨ ਬਿਨ ਲਾਗੂ ਕਰਦੇ ਹੋਏ ਪੂਰੇ ਪੰਜਾਬ ’ਚ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਜਾ ਰਹੇ ਬਦਲੀ ਅੱਗੇ ਵਧਾਉਣ ਵਾਲੇ ਪੱਤਰ ਫੂਕੇ ਗਏ ਹਨ।







 




 ਸੱਭਰਵਾਲ ਨੇ ਦੱਸਿਆ ਕੇ 2004 ਤੋਂ ਮੁਲਾਜਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਬੰਦ ਕੀਤੀ ਹੋਈ ਹੈ ਜਦਕਿ ਇੱਕ ਵਾਰ ਵਿਧਾਇਕ ਬਣ ਜਾਣ ’ਤੇ ਵਿਧਾਇਕ ਨੂੰ ਪੈਨਸ਼ਨ ਲਗਾ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਸਮਾਜ ’ਚ ਕਾਨੂੰਨ ਤੇ ਅਧਿਕਾਰੀ ਸੱਭ ਲਈ ਬਰਾਬਰਤਾ ਰੱਖਦੇ ਹਨ ਫਿਰ ਮੁਲਾਜ਼ਮਾਂ ਨਾਲ ਕੋਝਾ ਮਜ਼ਾਕ ਕਿਉ? ਦੋ ਤਰ੍ਹਾਂ ਦੇ ਕਨੂੰਨ ਕਿਉ?

ਇਸ ਮੌਕੇ ਸੰਬੋਧਨ ਕਰਦਿਆਂ ਸਾਂਝਾ ਅਧਿਆਪਕ ਮੰਚ ਫਿਰੋਜ਼ਪੁਰ ਦੇ ਆਗੂ, ਸਰਬਜੀਤ ਸਿੰਘ ਭਾਵੜਾ, ਦੀਦਾਰ ਸਿੰਘ ਮੁੱਦਕੀ, ਹਰਜੀਤ ਸਿੰਘ ਸਿੱਧੂ, ਰਾਜਦੀਪ ਸਿੰਘ ਸਾਈਆਂ ਵਾਲਾ, ਮਲਕੀਤ ਸਿੰਘ ਹਰਾਜ, ਵਰਿੰਦਰ ਕੁਮਾਰ ਨੇ ਕਿਹਾ ਕਿ ਜੇਕਰ ਪੁਰਾਣੀ ਪੈਨਸਨ ਸਕੀਮ ਬਹਾਲ ਨਾ ਕੀਤੀ ਗਈ, ਪੈ ਕਮਿਸ਼ਨ ਜਲਦੀ ਜਾਰੀ ਨਾ ਕੀਤਾ ਗਿਆ ਅਤੇ ਮਹਿਗਾਈ ਭੱਤਾ ਜੋ ਪਿਛਲੇ ਕਈ ਵਰ੍ਹਿਆਂ ਤੋਂ ਰੋਕਿਆ ਹੋਇਆ ਜਾਰੀ ਨਾ ਕੀਤਾ ਗਿਆ ਤਾਂ ਜੱਥੇਬੰਦੀ ਸੰਘਰਸ ਨੂੰ ਤੇਜ਼ ਕਰੇਗੀ। ਉਹਨਾਂ ਨੇ ਕਿਹਾ ਕਿ ਈ. ਟੀ.ਟੀ.ਤੋਂ ਮਾਸਟਰ ਕਾਡਰ ਦੀਆਂ ਤਰੱਕੀਆਂ ਜਲਦ ਕੀਤੀਆਂ ਜਾਣ।







 

ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਅਧਿਆਪਕਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਜਥੇਬੰਦੀ ਤਿੱਖੇ ਸੰਘਰਸ਼ ਲਈ ਮਜਬੂਰ ਹੋਵੇਗੀ। ਇਸ ਮੌਕੇ ਸੁਖਪ੍ਰੀਤ ਸਿੰਘ ਬਰਾੜ, ਜਸਪ੍ਰੀਤ ਪੁਰੀ, ਤਲਵਿੰਦਰ ਸਿੰਘ, ਪਰਮਜੀਤ ਸਿੰਘ ਸਿਡਾਨਾ, ਜਗਰੂਪ ਸਿੰਘ, ਕੁਲਦੀਪ ਸਿੰਘ, ਹਰਮਨਪ੍ਰੀਤ ਸਿੰਘ ਮੁੱਤੀ, ਸੁਰਿੰਦਰ ਸਿੰਘ ਗਿੱਲ, ਪ੍ਰੇਮ ਪਾਲ ਭੰਡਾਰੀ, ਦਰਸ਼ਨ ਸਿੰਘ ਭੁੱਲਰ, ਸੁਨੀਲ ਕੁਮਾਰ, ਅਰਵਿੰਦ ਕੁਮਾਰ, ਮੇਹਰ ਸਿੰਘ, ਨਵਦੀਪ ਧੀਗਰਾ, ਮੇਹਰ ਸਿੰਘ, ਸ਼ਮਸ਼ੇਰ ਸਿੰਘ, ਸੁਖਵਿੰਦਰ ਕੌਰ ਸੁੱਖੀ, ਗੁਰਬਚਨ ਰਿੰਕੂ, ਕਿਸ਼ੋਰ ਕੁਮਾਰ, ਕਿਰਪਾਲ ਸਿੰਘ ਆਦਿ ਹਾਜ਼ਰ ਸਨ

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends