ਫਾਜ਼ਿਲਕਾ: 17752 ਲੋਕਾਂ ਨੇ ਜਿੱਤੀ ਕੋਵਿਡ ਖਿਲਾਫ ਜੰਗ- ਡਿਪਟੀ ਕਮਿਸ਼ਨਰ

 17752 ਲੋਕਾਂ ਨੇ ਜਿੱਤੀ ਕੋਵਿਡ ਖਿਲਾਫ ਜੰਗ- ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਸੈਂਪਲਿੰਗ ਕਰਵਾਉਣ ਅਤੇ ਵੈਕਸੀਨ ਲਗਵਾਉਣ ਦੀ ਕੀਤੀ ਅਪੀਲ

ਫਾਜ਼ਿਲਕਾ, 7 ਜੂਨ 2021.

ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਆਈ.ਏ.ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਫਾਜਿਲਕਾ ਜ਼ਿਲੇ੍ਹ ਵਿੱਚ ਹੁਣ ਤੱਕ 17752 ਲੋਕਾਂ ਨੇ ਕੋਵਿਡ ਖਿਲਾਫ ਜੰਗ ਜਿੱਤ ਕੇ ਸਿਹਤਯਾਬੀ ਹਾਸਲ ਕੀਤੀ ਹੈ। ਉਨਾਂ ਨੇ ਕਿਹਾ ਕਿ ਸਮੇਂ ਸਿਰ ਜਾਂਚ ਕਰਵਾ ਲਈ ਜਾਵੇ ਅਤੇ ਬਿਮਾਰੀ ਦਾ ਅਗੇਤਾ ਪਤਾ ਲੱਗ ਜਾਵੇ ਤਾਂ ਜਿਆਦਾਤਰ ਲੋਕ ਆਪਣੇ ਘਰ ਵਿਚ ਰਹਿ ਕੇ ਹੀ ਦਵਾਈਆਂ ਲੈ ਕੇ ਸਿਹਤਮੰਦ ਹੋ ਜਾਂਦੇ ਹਨ। ਇਸ ਲਈ ਉਨਾਂ ਨੇ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਕੋਵਿਡ ਦੇ ਲੱਛਣ ਵਿਖਾਈ ਦੇਣ ਤਾਂ ਬਿਨਾਂ ਦੇਰੀ ਆਪਣੇ ਟੈਸਟ ਕਰਵਾਓ। ਉਨਾਂ ਨੇ ਕਿਹਾ ਕਿ ਜ਼ਿਲੇ ਦੇ ਸਰਕਾਰੀ ਹਸਪਤਾਲਾਂ ਵਿਚ ਟੈਸਟ ਬਿਲਕੁਲ ਮੁਫ਼ਤ ਕੀਤੇ ਜਾ ਰਹੇ ਹਨ।

ਇਸ ਮੌਕੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੱਛਲੇ 24 ਘੰਟਿਆਂ ਦੌਰਾਨ ਜ਼ਿਲੇ ਵਿਚ ਕੋਵਿਡ ਦੇ 25 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰਾਂ ਹੁਣ ਤੱਕ ਜ਼ਿਲੇ ਵਿਚ ਕੁੱਲ 19207 ਲੋਕਾਂ ਦੀ ਰਿਪੋਰਟ ਪਾਜਿਟਿਵ ਆ ਚੁੱਕੀ ਹੈ ਪਰ ਰਾਹਤ ਦੀ ਗੱਲ ਇਹ ਹੈ ਕਿ ਇੰਨਾਂ ਵਿਚੋਂ 17752 ਲੋਕ ਪੂਰੀ ਤਰਾਂ ਸਿਹਤਮੰਦ ਹੋ ਚੁੱਕੇ ਹਨ। ਜਦ ਕਿ ਇਸ ਸਮੇਂ 978 ਐਕਟਿਵ ਕੇਸ ਜ਼ਿਲੇ ਵਿਚ ਹਨ ਅਤੇ 477 ਦੁੱਖਦਾਈ ਮੌਤਾਂ ਹੋਈਆਂ ਹਨ।

Share this Post to friends :

💐🌿Follow us for latest updates 👇👇👇

Featured post

PSTET Previous Year Question Papers Solved & Study Materials

PSTET 2026 Previous Year Question Papers Solved & Study Materials If you are preparing for PSTET 2026 , then practicing PSTET Previous...

RECENT UPDATES

Trends