ਫਾਜ਼ਿਲਕਾ: 17146 ਵਿਅਕਤੀ ਕਰੋਨਾ ਦੀ ਜੰਗ ਨੂੰ ਹਰਾ ਕੇ ਹੋਏ ਸਿਹਤਯਾਬ-ਡਿਪਟੀ ਕਮਿਸ਼ਨਰ

 17146 ਵਿਅਕਤੀ ਕਰੋਨਾ ਦੀ ਜੰਗ ਨੂੰ ਹਰਾ ਕੇ ਹੋਏ ਸਿਹਤਯਾਬ-ਡਿਪਟੀ ਕਮਿਸ਼ਨਰ

ਜ਼ਿਲ੍ਹਾ ਵਾਸੀਆਂ ਨੂੰ ਸਾਵਧਾਨੀਆਂ ਰੱਖਣ ਦੀ ਅਪੀਲ

ਫਾਜ਼ਿਲਕਾ, 4 ਜੂਨ

ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਬੀਤੇ ਦਿਨ ਤੱਕ ਕੋਵਿਡ-19 ਦੇ 211575 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ।ਉਨ੍ਹਾਂ ਦੱਸਿਆ ਕਿ ਹੁਣ ਤੱਕ 1216 ਵਿਅਕਤੀ ਘਰਾਂ ਵਿਚ ਰਹਿ ਕੇ ਹੀ ਇਲਾਜ ਲੈ ਰਹੇ ਹਨ।



ਡਿਪਟੀ ਕਮਿਸ਼ਨਰ ਨੇ ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲਾ ਫਾਜ਼ਿਲਕਾ ਵਿੱਚ ਹੁਣ ਤੱਕ 19031 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ 17146 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਠੀਕ ਹੋ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਅੰਦਰ ਅੱਜ 218 ਵਿਅਕਤੀ ਕਰੋਨਾ ਨੂੰ ਹਰਾ ਕੇ ਸਿਹਤਯਾਬ ਹੋਏ ਹਨ ਅਤੇ 110 ਨਵੇਂ ਪਾਜੀਟਿਵ ਕੇਸ ਆਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਅੰਦਰ ਐਕਟਿਵ ਕੇਸਾਂ ਦੀ ਗਿਣਤੀ 1423 ਹੋ ਗਈ ਹੈ ਅਤੇ ਮੌਤਾਂ ਦਾ ਅੰਕੜਾ 462 ਹੋ ਗਿਆ ਹੈ।

ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੱਧ ਤੋਂ ਵੱਧ ਟੈਸਟ ਕਰਵਾਉਣ ਅਤੇ ਵੈਕਸੀਨ ਜ਼ਰੂਰ ਲਗਵਾਉਣ।ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਕਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਕਰਕੇ ਉਹ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।

Featured post

PSEB 8th Result 2024: 8 ਵੀਂ ਜਮਾਤ ਦਾ ਨਤੀਜਾ ਇਸ ਦਿਨ ਇਥੇ ਕਰੋ ਡਾਊਨਲੋਡ

PSEB 8th Result 2024 : DIRECT LINK Punjab Board Class 8th result 2024  :   ਆਨਲਾਈਨ ਵੈਬਸਾਈਟਾਂ ਨਿਊਜ਼ ਚੈਨਲਾਂ ਵੱਲੋਂ ਅੱਠਵੀਂ ਜਮਾਤ ਦਾ ਨਤੀਜਾ  27 ਅਪ੍...

RECENT UPDATES

Trends