ਵਿਦੇਸ਼ੀ ਪੜ੍ਹਾਈ ਅਤੇ ਪਲੇਸਮੈਂਟ ਸੈੱਲ ਦੀ ਕੀਤੀ ਜਾ ਚੁੱਕੀ ਹੈ ਸ਼ੁਰੂਆਤ
ਬਠਿੰਡਾ, 11 ਜੂਨ : ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੇ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਤੇ ਸਵੈ ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ, ਜਿਨ੍ਹਾਂ ਦਾ ਲਾਹਾ ਲੈ ਕੇ ਅਨੇਕਾਂ ਬੇਰੋਜ਼ਗਾਰ ਆਪਣੇ ਪੈਰ੍ਹਾਂ ਉੱਪਰ ਖੜ੍ਹੇ ਹੋਏ ਹਨ। ਸੂਬਾ ਸਰਕਾਰ ਦੇ ਇਸ ਮਿਸ਼ਨ ਨੂੰ ਜ਼ਿਲ੍ਹਾ ਪੱਧਰੀ ਰੋਜ਼ਗਾਰ ਦਫ਼ਤਰਾਂ ਜ਼ਰੀਏ ਤੇਜ਼ੀ ਨਾਲ ਸਫ਼ਲਤਾ ਵੱਲ ਲਿਜਾਇਆ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਯੋਗ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਦਿਵਾਇਆ ਜਾ ਸਕੇ। ਇਹ ਜਾਣਕਾਰੀ ਡਿਪਟੀ ਡਾਇਰੈਕਟਰ, ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਸ੍ਰੀ ਰਮੇਸ ਚੰਦਰ ਖੁੱਲਰ ਨੇ ਸਾਂਝੀ ਕੀਤੀ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਸੀ.ਈ.ਓ. ਤੀਰਥਪਾਲ ਸਿੰਘ ਨੇ ਦੱਸਿਆ ਕਿ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਵਿਦੇਸ਼ ਜਾਣ ਦੇ ਚਾਹਵਾਨ ਪ੍ਰਾਰਥੀਆਂ ਦੀ ਮਦਦ ਲਈ ਰੋਜ਼ਗਾਰ ਜਨਰੇਸ਼ਨ ਸਕਿੱਲ ਡਿਵੈਲਪਮੈਂਟ ਤੇ ਟ੍ਰੇਨਿੰਗ ਵਿਭਾਗ ਵਲੋਂ ਵਿਦੇਸ਼ੀ ਪੜ੍ਹਾਈ ਅਤੇ ਪਲੇਸਮੈਂਟ ਸੈੱਲ ਦੀ ਸੁਰੂਆਤ ਕੀਤੀ ਜਾ ਚੁੱਕੀ ਹੈ, ਜਿਸ ਵਿੱਚ ਵਿਦੇਸ਼ ਜਾ ਕੇ ਪੜ੍ਹਾਈ ਕਰਨ ਵਾਲੇ ਜਾਂ ਨੌਕਰੀ ਕਰਨ ਦੇ ਚਾਹਵਾਨ ਨੌਜਵਾਨਾਂ ਦੀ ਮੁਫਤ ਕਾਊਂਸਲਿੰਗ ਕੀਤੀ ਜਾ ਰਹੀ ਹੈ। ਵਿਦੇਸ਼ੀ ਕਾਊਂਸਲਿੰਗ ਦੇ ਪਹਿਲੇ ਬੈਚ ਦੀ ਕਾਊਂਸਲਿੰਗ ਮਾਰਚ ਮਹੀਨੇ ਦੌਰਾਨ ਸਫਲਤਾ ਪੂਰਵਕ ਕੀਤੀ ਜਾ ਚੁੱਕੀ ਹੈ ਅਤੇ ਹੁਣ ਦੂਜੇ ਬੈਚ ਲਈ ਬਠਿੰਡਾ ਜਿਲ੍ਹੇ ਵਿੱਚੋਂ ਪ੍ਰਾਰਥੀਆਂ ਦੀ ਸਨਾਖਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜੋ ਪ੍ਰਾਰਥੀ ਵਿਦੇਸ਼ ਵਿੱਚ ਪੜ੍ਹਾਈ ਜਾਂ ਰੋਜ਼ਗਾਰ ਨਾਲ ਸੰਬੰਧਿਤ ਜਾਣਕਾਰੀ ਹਾਸਿਲ ਕਰਨ ਦੇ ਚਾਹਵਾਨ ਹਨ, ਉਹ 15 ਜੂਨ 2021 ਤੱਕ ਆਪਣੀ ਆਨ-ਲਾਈਨ ਰਜਿਸ਼ਟੇ੍ਰਸ਼ਨ ਕਰਵਾ ਸਕਦੇ ਹਨ। ਇਨ੍ਹਾਂ ਪ੍ਰਾਰਥੀਆਂ ਦੀ ਰੋਜ਼ਗਾਰ ਵਿਭਾਗ ਵੱਲੋਂ ਮੁਫ਼ਤ ਕਾਊਂਸਲਿੰਗ ਕੀਤੀ ਜਾਵੇਗੀ।
ਸੀ.ਈ.ਓ. ਤੀਰਥਪਾਲ ਸਿੰਘ ਨੇ ਦੱਸਿਆ ਕਿ ਬਠਿੰਡਾ ਜਿਲ੍ਹੇ ਨਾਲ ਸੰਬੰਧਿਤ ਜਿਹੜੇ ਪ੍ਰਾਰਥੀ ਵਿਦੇਸ਼ ਵਿੱਚ ਪੜ੍ਹਾਈ ਕਰਨ ਦੇ ਇਛੁੱਕ ਹਨ ਉਹ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਠਿੰਡਾ ਦੇ ਲਿੰਕ https://tinyurl.com/foreignstudyBti ਤੇ ਰਜਿਸਟਰ ਕਰ ਸਕਦੇ ਹਨ ਅਤੇ ਜਿਹੜੇ ਪ੍ਰਾਰਥੀ ਵਿਦੇਸ਼ ਵਿੱਚ ਨੌਕਰੀ ਕਰਨ ਦੇ ਇਛੁੱਕ ਹਨ ੳਹ ਲਿੰਕ https://tinyurl.com/foreignplacementBtis ਤੇ ਰਜਿਸਟਰ ਕਰ ਸਕਦੇ ਹਨ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਪਲੇਸਮੈਟ ਅਫ਼ਸਰ ਠਾਕੁਰ ਸੌਰਭ ਸਿੰਘ ਨੇ ਦੱਸਿਆ ਕਿ ਇਸ ਕਾਊਂਸਲਿੰਗ ਦੌਰਾਨ ਪ੍ਰਾਰਥੀਆਂ ਨੂੰ ਵਿਦੇਸ਼ ਜਾਣ ਬਾਰੇ ਪਾਰਦਰਸ਼ੀ ਅਤੇ ਸਪੱਸ਼ਟ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਪ੍ਰਾਰਥੀ ਨੂੰ ਵਿਦੇਸ਼ ਵਿੱਚ ਕੋਈ ਮੁਸ਼ਕਿਲ ਨਾ ਆਵੇ।
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਠਿੰਡਾ ਦੇ ਦਫ਼ਤਰ ਜਿਹੜਾ ਕਿ ਸਾਹਮਣੇ ਚਿਲਡਰਕ ਪਾਰਕ, ਸਿਵਲ ਲਾਈਨਜ਼, ਬਠਿੰਡਾ ਵਿਖੇ ਸਥਿਤ ਹੈ ਵਿਖੇ ਨਿੱਜੀ ਤੌਰ ਤੇ ਜਾ ਕੇ ਰਜਿਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਹੋਰ ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਹੈਲਪਲਾਇਨ ਨੰਬਰ 77196-81908 ਤੇ ਸੰਪਰਕ ਵੀ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਰੋਜ਼ਗਾਰ ਅਫਸਰ ਨੇ ਜਿ਼ਲ੍ਹਾ ਦੇ ਬੇਰੋਜ਼ਗਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲੈਣਾ ਯਕੀਨੀ ਬਣਾਉਣ।