ਜ਼ਿਲ੍ਹੇ ’ਚ ਕੋਵਿਡ ਦੇ ਮਾਮਲਿਆਂ ’ਚ ਆ ਰਹੀ ਹੈ ਕਮੀ, ਲੋਕ ਸਾਵਧਾਨੀ ਅਪਣਾਈ ਰੱਖਣ : ਅਪਨੀਤ ਰਿਆਤ
ਡਿਪਟੀ ਕਮਿਸ਼ਨਰ ਨੇ ਹਫ਼ਤਾਵਰੀ ਫੇਸਬੁੱਕ ਲਾਈਵ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਕੀਤਾ ਸੰਬੋਧਨ
ਕਿਹਾ, ਹੁਣ ਤੱਕ 27812 ਲੋਕ ਕੋਵਿਡ ਤੋਂ ਹੋ ਚੁੱਕੇ ਹਨ ਠੀਕ, ਅੱਜ ਜ਼ਿਲ੍ਹੇ ’ਚ 96 ਪਾਜ਼ੀਟਿਵ ਮਰੀਜ ਆਏ ਸਾਹਮਣੇ
ਜ਼ਿਲ੍ਹੇ ’ਚ ਹੁਣ ਤੱਕ ਬਲੈਕ ਫੰਗਸ ਦੇ 7 ਸ਼ੱਕੀ ਮਾਮਲੇ ਹੋਏ ਰਿਪੋਰਟ, ਸਾਰੇ ਇਲਾਜ ਅਧੀਨ
ਜ਼ਿਲ੍ਹਾ ਵਾਸੀਆਂ ਨੂੰ ਕੋਵਿਡ ਸਬੰਧੀ ਸਿਹਤ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਕੀਤੀ ਅਪੀਲ
ਜ਼ਿਲ੍ਹੇ ਦੇ 28 ਪਿੰਡਾਂ ’ਚ ਕੀਤਾ ਜਾ ਚੁੱਕਾ ਹੈ ਕੋਵਿਡ ਬਚਾਅ ਸਬੰਧੀ 100 ਫੀਸਦੀ ਟੀਕਾਕਰਨ
ਹੁਸ਼ਿਆਰਪੁਰ, 9 ਜੂਨ : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਕੋਵਿਡ ਦੇ ਮਾਮਲਿਆਂ ਵਿੱਚ ਕਮੀ ਆਈ ਹੈ, ਇਸ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਲਗਾਈਆਂ ਗਈਆਂ ਪਾਬੰਦੀਆਂ ਵਿੱਚ ਵੀ ਲੋਕਾਂ ਨੂੰ ਕਾਫੀ ਹੱਦ ਤੱਕ ਛੋਟ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕੋਵਿਡ ਦੇ ਘੱਟ ਹੋ ਰਹੇ ਮਾਮਲਿਆਂ ਨੂੰ ਲੈ ਕੇ ਸਾਨੂੰ ਲਾਪ੍ਰਵਾਹੀ ਨਾ ਅਪਣਾ ਕੇ ਚੌਕਸੀ ਬਣਾਈ ਰੱਖਣਾ ਚਾਹੀਦਾ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਦੀ ਪੂਰੀ ਪਾਲਣਾ ਕਰਨੀ ਚਾਹੀਦੀ ਹੈ। ਉਹ ਅੱਜ ਆਪਣੇ ਹਫ਼ਤਾਵਰੀ ਫੇਸਬੁੱਕ ਲਾਈਵ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਕੋਵਿਡ ਸਬੰਧੀ ਜ਼ਿਲ੍ਹੇ ਦੇ ਤਾਜ਼ਾ ਸਥਿਤੀ ਦੇ ਬਾਰੇ ਵਿੱਚ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ 96 ਪਾਜ਼ੀਟਿਵ ਮਰੀਜ ਮਾਹਮਣੇ ਆਏ ਹਨ ਅਤੇ ਇਕ ਵਿਅਕਤੀ ਦੀ ਕੋਵਿਡ ਦੇ ਚੱਲਦੇ ਮੌਤ ਹੋਈ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 27812 ਲੋਕ ਕੋਵਿਡ ਤੋਂ ਠੀਕ ਹੋ ਚੁੱਕੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਬਲੈਕ ਫੰਗਸ ਦੇ ਬਾਰੇ ਵਿੱਚ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਹੁਣ ਤੱਕ ਬਲੈਕ ਫੰਗਸ ਦੇ 7 ਸ਼ੱਕੀ ਮਾਮਲੇ ਸਾਹਮਣੇ ਆਏ ਹਨ ਜੋ ਕਿ ਇਲਾਜ ਅਧੀਨ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਟੀਕਾਕਰਨ ਮੁਹਿੰਮ ਲਗਾਤਾਰ ਚੱਲ ਰਹੀ ਹੈ ਅਤੇ ਹੋਲੀ-ਹੋਲੀ ਜ਼ਿਲ੍ਹੇ ਵਿੱਚ ਵੈਕਸੀਨੇਸ਼ਨ ਦੀ ਸਪਲਾਈ ਵੀ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਦੇ 28 ਪਿੰਡਾਂ ਵਿੱਚ 100 ਫੀਸਦੀ ਕੋਵਿਡ ਬਚਾਅ ਸਬੰਧੀ ਟੀਕਾਕਰਨ ਮੁਕੰਮਲ ਕੀਤੀ ਜਾ ਚੁੱਕੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਕ੍ਰਮ ਇਸੇ ਤਰ੍ਹਾਂ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਟੀਕਾਕਰਨ ਨੂੰ ਲੈ ਕੇ ਪਿੰਡਾਂ ਦੇ ਲੋਕਾਂ ਵਿੱਚ ਕਾਫੀ ਉਤਸ਼ਾਹ ਹੈ, ਜਿਸ ਦੇ ਚੱਲਦੇ ਟੀਕਾਕਰਨ ਮੁਹਿੰਮ ਨੂੰ ਕਾਲੀ ਬੱਲ ਮਿਲ ਰਿਹਾ ਹੈ। ਉਨ੍ਹਾਂ ਲਾਭਪਾਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣਾ ਟੀਕਾਕਰਨ ਜ਼ਰੂਰ ਕਰਵਾਉਣ।
ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਵੀ ਬਦਲਾਅ ਕਰ ਦਿੱਤਾ ਗਿਆ ਹੈ ਅਤੇ ਹੁਣ ਲੋਕ ਸੋਮਵਾਰ ਤੋਂ ਸ਼ਨੀਵਾਰ ਤੱਕ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੇਵਾ ਕੇਂਦਰਾਂ ਵਿੱਚ ਸੇਵਾਵਾਂ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਜ਼ਿਲ੍ਹੇ ਵਿੱਚ ਲਗਾਈਆਂ ਗਈਆਂ ਪਾਬੰਦੀਆਂ ਵਿੱਚ ਛੋਟ ਦਿੰਦੇ ਹੋਏ ਦੁਕਾਨਾਂ ਸ਼ਾਮ 6 ਵਜੇ ਤੱਕ ਖੋਲਣ ਦੀ ਮਨਜੂਰੀ ਦੇ ਦਿੱਤੀ ਗਈ ਹੈ, ਇਸ ਤੋਂ ਇਲਾਵਾ ਬੈਂਕ ਅਤੇ ਪ੍ਰਾਈਵੇਟ ਦਫ਼ਤਰਾਂ ਨੂੰ ਵੀ 50 ਫੀਸਦੀ ਸ਼ਮਤਾ ਦੇ ਨਾਲ ਖੋਲਣ ਦੀ ਆਗਿਆ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹੋਟਲ, ਰੈਸਟੋਰੈਂਟ ਅਤੇ ਢਾਬੇ ਰਾਤ 9 ਵਜੇ ਤੱਕ ਹੋਮ ਡਿਲੀਵਰੀ ਅਤੇ ਟੇਕਅਵੇ ਦੀਆਂ ਸੇਵਾਵਾਂ ਦੇ ਸਕਣਗੇ ਜਦਕਿ ਰਾਤ ਦਾ ਕਰਫਿਊ ਦੇ ਰੋਜ਼ਾਨਾ ਸ਼ਾਮ 7 ਵਜੇ ਤੋਂ ਸਵੇਰੇ 5 ਵਜੇ ਤੱਕ ਹਫ਼ਤਾਵਰੀ ਕਰਫਿਊ ਰਹੇਗਾ। ਉਨ੍ਹਾਂ ਕਿਹਾ ਕਿ ਵਿਆਹ ਅਤੇ ਅੰਤਿਮ ਸਸਕਾਰ ਸਹਿਤ ਕਿਤੇ ਵੀ 20 ਤੋਂ ਵੱਧ ਲੋਕਾਂ ਦੇ ਇਕੱਠ ਦੀ ਆਗਿਆ ਨਹੀਂ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਤੋਂ ਕੋਵਿਡ ਸਬੰਧੀ ਸਿਹਤ ਵਿਭਾਗਾਂ ਦੇ ਨਿਰਦੇਸ਼ਾਂ ਜਿਸ ਵਿਚ 6 ਫੁੱਟ ਦੀ ਸਮਾਜਿਕ ਦੂਰੀ ਅਤੇ ਮਾਸਕ ਪਹਿਨਣਾ ਯਕੀਨੀ ਬਣਾਉਣ ਦੇ ਲਈ ਕਿਹਾ। ਉਨ੍ਹਾਂ ਕਿਹਾ ਕਿ ਭੀੜ ਭਾੜ ਵਾਲੇ ਸਥਾਨਾਂ ’ਤੇ ਜਾਣ ਤੋਂ ਗੁਰੇਜ ਕੀਤਾ ਜਾਵੇ ਅਤੇ ਜੇਕਰ ਜ਼ਿਆਦਾ ਜ਼ਰੂਰੀ ਹੋਵੇ ਤਾਂ ਹੀ ਘਰ ਤੋਂ ਬਾਹਰ ਜਾਇਆ ਜਾਵੇ। ਇਸ ਤੋਂ ਇਲਾਵਾ ਜਨਤਕ ਕੰਮ ਵਾਲੇ ਸਥਾਨਾਂ ’ਤੇ ਮਾਸਕ ਪਹਿਨਣ, ਜਨਤਕ ਸਥਾਨਾਂ ’ਤੇ ਨਾ ਥੁੱਕੋ ਅਤੇ ਸਮੇਂ-ਸਮੇਂ ’ਤੇ ਹੱਥ ਸਾਬਣ ਅਤੇ ਸੈਨੇਟਾਈਜਰ ਨਾਲ ਸਾਫ ਕਰਨਾ ਯਕੀਨੀ ਬਣਾਇਆ ਜਾਵੇ।