ਜ਼ਿਲ੍ਹਾ ਲੁਧਿਆਣਾ ਦਾ ਮਾਣ ਸਰਬੋਤਮ ਸਰਕਾਰੀ ਹਾਈ ਸਕੂਲ ਰੱਜੋਵਾਲ

 ਜ਼ਿਲ੍ਹਾ ਲੁਧਿਆਣਾ ਦਾ ਮਾਣ ਸਰਬੋਤਮ ਸਰਕਾਰੀ ਹਾਈ ਸਕੂਲ ਰੱਜੋਵਾਲ


ਲੁਧਿਆਣਾ, 3 ਜੂਨ:- ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਓਵਰਆਲ ਗ੍ਰੇਡਿੰਗ ਦੇ ਅਧਾਰ ’ਤੇ ਸੈਸ਼ਨ 2020-21 ਦੇ ਸਰਬੋਤਮ ਸਰਕਾਰੀ ਸਕੂਲਾਂ ਦੀ ਜ਼ਿਲ੍ਹਾਵਾਰ ਸੂਚੀ ਜਾਰੀ ਕੀਤੀ।ਇਸੇ ਸੂਚੀ ਵਿਚ ਜ਼ਿਲ੍ਹਾ ਲੁਧਿਆਣਾ ਦੇ ਸਰਕਾਰੀ ਹਾਈ ਸਕੂਲ , ਰੱਜੋਵਾਲ ਨੂੰ ਹਾਈ ਸਕੂਲਾਂ ਦੀ ਕੈਟਾਗਰੀ ਦੀ ਦਰਜਾਬੰਦੀ ਵਿਚੋਂ ਪਹਿਲਾ ਸਥਾਨ ਮਿਲਿਆ ਹੈ।ਸ੍ਰੀ ਵਿਜੈ ਇੰਦਰ ਸਿੰਗਲਾ ਜੀ ਵਲੋਂ 7.5 ਲੱਖ ਰੁਪਏ ਇਨਾਮ ਦੀ ਰਾਸ਼ੀ ਵਜੋਂ ਐਲਾਨੇ ਗਏ ਹਨ।

  


    ਸਰਕਾਰੀ ਹਾਈ ਸਕੂਲ, ਰੱਜੋਵਾਲ ਦੀ ਦਰਜਾਬੰਦੀ ਦਾ ਆਧਾਰ ਵਿਦਿਆਰਥੀਆਂ ਦੇ ਵਧੀਆ ਨਤੀਜੇ, ਸਕੂਲ ਦਾ ਬੁਨਿਆਦੀ ਢਾਂਚਾ, ਸਹਿ-ਵਿੱਦਿਅਕ ਗਤੀਵਿਧੀਆਂ, ਸਕੂਲ ਪ੍ਰਬੰਧਨ ਕਮੇਟੀ ਤੇ ਲੋਕਾਂ ਦਾ ਯੋਗਦਾਨ ਅਤੇ ਵਿਦਿਆਰਥੀਆਂ ਦੀ ਹਾਜ਼ਰੀ ਹੈ।

          ਸਕੂਲ ਮੁੱਖ ਅਧਿਆਪਿਕਾ ਮਿਸ ਸੀਮਾ ਗੁਪਤਾ ਨੇ ਕਿਹਾ ਕਿ ਉਹ ਅਤੇ ਓਹਨਾ ਦਾ ਸਮੂਹ ਸਟਾਫ਼, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ, ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ,ਜ਼ਿਲ੍ਹਾ ਸਿੱਖਿਆ ਅਫ਼ਸਰ ( ਸੈ.ਸਿ.) ਸ੍ਰੀ ਲਖਵੀਰ ਸਿੰਘ ਸਮਰਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ( ਸੈ.ਸਿ.) ਸ੍ਰੀ ਚਰਨਜੀਤ ਸਿੰਘ ਦੀ ਅਗਵਾਈ ਵਿੱਚ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਸੁਧਾਰਨ ਲਈ ਨਿਰੰਤਰ ਕੀਤੇ ਜਾ ਰਹੇ ਯਤਨਾਂ ਲਈ ਉਹਨਾਂ ਦੇ ਧੰਨਵਾਦੀ ਹਨ ਅਤੇ ਅੱਗੇ ਵੀ ਉਹ ਅਤੇ ਓਹਨਾ ਦਾ ਸਟਾਫ਼ ਇਸੇ ਤਰ੍ਹਾਂ ਪੂਰੀ ਤਨਦੇਹੀ ਨਾਲ ਸਕੂਲ ਅਤੇ ਵਿਦਿਆਰਥੀਆਂ ਦੀ ਬਿਹਤਰੀ ਲਈ ਕਾਰਜ ਕਰਦੇ ਰਹਿਣਗੇ ।ਸਰਪੰਚ ਸ. ਲਖਵੀਰ ਸਿੰਘ ਅਤੇ ਡਾਕਟਰ ਸ. ਹਰਵਿੰਦਰ ਸਿੰਘ ਨੇ ਆਪਣੇ ਪਿੰਡ ਦੇ ਸਕੂਲ ਦੇ ਇਨਾਮ ਲਈ ਖੁਸ਼ੀ ਜ਼ਾਹਿਰ ਕਰਦਿਆਂ ਦੱਸਿਆ ਕਿ ਸਕੂਲ ਮੁੱਖ ਅਧਿਆਪਕਾ ਮਿਸ ਸੀਮਾ ਗੁਪਤਾ ਦੇ ਨਿਰੰਤਰ ਸਮਰਪਿਤ ਯਤਨਾਂ ਸਦਕਾ ਹੀ ਸਰਕਾਰੀ ਸਕੂਲ ਰੱਜੋਵਾਲ ਦੇ ਨਤੀਜਿਆਂ ਵਿੱਚ ਲਗਾਤਾਰ ਸੁਧਾਰ, ਦਾਖਲਿਆਂ ਵਿੱਚ ਵਾਧਾ, ਬੁਨਿਆਦੀ ਢਾਂਚੇ ਦਾ ਵਿਕਾਸ ਅਤੇ ਅਧਿਆਪਨ ਸਟਾਫ ਦੀ ਪੂਰੀ ਉਪਲਬਧਤਾ ਦੇ ਰੂਪ ਵਿੱਚ ਉਸਾਰੂ ਸਿੱਟੇ ਨਜ਼ਰ ਆ ਰਹੇ ਹਨ।

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends