ਮਾਸਟਰ ਕੇਡਰ ਦੀਆਂ ਗਣਿਤ ਵਿਸ਼ੇ ਦੀਆਂ ਅਸਾਮੀਆਂ ਲਈ ਪ੍ਰੀਖਿਆ ਹੋਈ ਮੁਕੰਮਲ
88.23 ਉਮੀਦਵਾਰ ਹੋਏ ਪ੍ਰੀਖਿਆ ਚ ਹਾਜ਼ਰ
ਐੱਸ.ਏ.ਐੱਸ. ਨਗਰ 21 ਜੂਨ ( ) ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਅਧੀਨ ਗਣਿਤ ਵਿਸ਼ੇ ਦੀਆਂ ਮਾਸਟਰ ਦੀਆਂ ਅਸਾਮੀਆਂ ਲਈ ਪ੍ਰੀਖਿਆ ਕਰਵਾਈ ਗਈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਸਰਕਾਰ ਦੀ ‘ਘਰ-ਘਰ ਰੋਜ਼ਗਾਰ ਯੋਜਨਾ' ਤਹਿਤ 6 ਅਪ੍ਰੈਲ 2021 ਨੂੰ ਬੈਕਲਾਗ ਅਤੇ ਬਾਰਡਰ ਏਰੀਆ ਲਈ ਵੱਖ-ਵੱਖ ਵਿਸ਼ਿਆਂ ਦੀਆਂ ਅਸਾਮੀਆਂ ਲਈ ਇਸ਼ਤਿਹਾਰ ਦਿੱਤਾ ਗਿਆ ਸੀ। ਸਿੱਖਿਆ ਭਰਤੀ ਡਾਇਰੈਕਟੋਰੇਟ ਵੱਲੋਂ ਗਣਿਤ ਦੀਆਂ ਮਾਸਟਰ ਕਾਡਰ ਅਸਾਮੀਆਂ ਲਈ ਪ੍ਰੀਖਿਆ ਲਈ ਗਈ। ਇਸ ਵਿਸ਼ੇ ਦੀਆਂ ਅਸਾਮੀਆਂ ਲਈ 1155 ਉਮੀਦਵਾਰਾਂ ਨੇ ਅਪਲਾਈ ਕੀਤਾ ਸੀ। ਜਿਸ ਵਿੱਚ 1019 ਉਮੀਦਵਾਰ ਪ੍ਰੀਖਿਆ ਵਿੱਚ ਅਪੀਅਰ ਹੋਏ, ਜਿਹਨਾਂ ਦੀ ਪ੍ਰਤੀਸ਼ਤਤਾ 88.23 ਰਹੀ। ਸਿੱਖਿਆ ਵਿਭਾਗ ਵੱਲੋਂ ਪ੍ਰੀਖਿਆ ਨੂੰ ਨਕਲ ਰਹਿਤ ਸੁਚਾਰੂ ਢੰਗ ਨਾਲ ਮੁਕੰਮਲ ਕਰਵਾਉਣ ਲਈ ਫਲਾਇੰਗ ਸਕੁਐੱਡ ਟੀਮਾਂ ਵਿੱਚ ਉੱਚ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਸੀ। ਜਿਹਨਾਂ ਨੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿੱਚ ਜਾ ਕੇ ਕੀਤੇ ਗਏ ਪ੍ਰਬੰਧਾਂ ਦਾ ਮੁਆਇਨਾ ਕੀਤਾ।