ਫਲਾਇੰਗ ਸਿੱਖ ਮਿਲਖਾ ਸਿੰਘ ਦੀ ਕਰੋਨਾ ਨਾਲ ਮੌਤ

 


ਭਾਰਤੀ ਅਥਲੀਟ ਤੇ ਉਡਣੇ ਸਿੱਖ ਵਜੋਂ ਮਕਬੁਲ ਮਿਲਖਾ ਸਿੰਘ ਦੀ ਅੱਜ ਦੇਰ ਰਾਤ ਕਰੌਨਾਵਾਇਰਸ ਕਰਕੇ ਮੌਤ ਹੋ ਗਈ। ਉਹ ਪਿਛਲੇ ਇਕ ਮਹੀਨੇ ਤੋਂ ਕਰੋਨਾ ਦੀ ਲਾਗ ਨਾਲ ਜੂਝ ਰਹੇ ਸਨ। ਪਰਿਵਾਰਕ ਮੈਂਬਰਾਂ ਮੁਤਾਬਕ ਮਿਲਖਾ ਸਿੰਘ ਨੇ ਰਾਤ 11:30 ਵਜੇ ਆਖਰੀ ਸਾਹ ਲਏ। ਉਹ 91 ਸਾਲ ਦੇ ਸਨ।



 ਮਿਲਖਾ ਸਿੰਘ ਦੀ ਪਤਨੀ ਤੇ ਭਾਰਤੀ ਵਾਲੀਬਾਲ ਟੀਮ ਦੀ ਸਾਬਕਾ ਕਪਤਾਨ ਨਿਰਮਲ ਕੌਰ ਦੀ ਵੀ ਲੰਘੇ ਐਤਵਾਰ ਨੂੰ ਕਰੋਨਾ ਕਰਕੇ ਮੌਤ ਹੋ ਗਈ ਸੀ। ਮਿਲਖਾ ਸਿੰਘ ਪਿਛਲੇ ਕੁਝ ਦਿਨਾਂ ਤੋਂ  ਪੀਜੀਆਈ ਵਿੱਚ ਜ਼ੇਰੇ ਇਲਾਜ ਸਨ ਤੇ ਅੱਜ ਸ਼ਾਮੀਂ ਉਨ੍ਹਾਂ ਨੂੰ ਬੁਖਾਰ ਤੇ ਆਕਸਜੀਨ ਦਾ ਪੱਧਰ ਡਿੱਗਣ ਸਮੇਤ ਹੋਰ ਕਈ ਉਲਝਣਾਂ ਨਾਲ ਦੋ ਚਾਰ ਹੋਣਾ ਪਿਆ। ਉਨ੍ਹਾਂ ਨੂੰ ਪਿਛਲੇ ਮਹੀਨੇ ਕਰੋਨਾ ਦੀ ਲਾਗ ਚਿੰਬੜ ਗਈ ਸੀ ਤੇ ਬੁੱਧਵਾਰ ਨੂੰ ਕਰੋਨਾ ਰਿਪੋਰਟ ਨੈਗੇਟਿਵ ਆਉਣ  ਮਗਰੋਂ ਜਰਨਲ ਆਈਸੀਯੂ ਵਾਰਡ ਵਿੱਚ ਤਬਦੀਲ ਕੀਤਾ ਗਿਆ ਸੀ।

Featured post

TEACHER RECRUITMENT 2024 NOTIFICATION OUT: ਸਕੂਲਾਂ ਵਿੱਚ ਟੀਚਿੰਗ ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ

  DESGPC Recruitment 2025 - Comprehensive Guide DESGPC Recruitment 2025: Comprehensive Guid...

RECENT UPDATES

Trends