ਐਸ.ਏ.ਐਸ ਨਗਰ: ਕੋਵਿਡ ਦੇ 8 ਮਰੀਜਾਂ ਦੀ ਹੋਈ ਮੌਤ,153 ਨਵੇਂ ਕਰੋਨਾ ਪਾਜ਼ਿਟਿਵ

 

ਅੱਜ 441 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 153 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ


ਕੋਵਿਡ ਦੇ 8 ਮਰੀਜਾਂ ਦੀ ਹੋਈ ਮੌਤ


ਐਸ.ਏ.ਐਸ ਨਗਰ, 2 ਜੂਨ

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 66844 ਮਿਲੇ ਹਨ ਜਿਨ੍ਹਾਂ ਵਿੱਚੋਂ 63601 ਮਰੀਜ਼ ਠੀਕ ਹੋ ਗਏ ਅਤੇ 2263 ਕੇਸ ਐਕਟੀਵ ਹਨ । ਜਦਕਿ 975 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।

               ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 441 ਮਰੀਜ਼ ਠੀਕ ਹੋਏ ਹਨ ਅਤੇ 153 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 8 ਮਰੀਜਾਂ ਦੀ ਮੌਤ ਹੋਈ । 

                      ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 24 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 14 ਕੇਸ ,ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ, ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 6 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 14 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 27 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 7 ਕੇਸ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 6 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 51 ਕੇਸ ਸ਼ਾਮਲ ਹਨ।

Featured post

TEACHER RECRUITMENT 2024 NOTIFICATION OUT: ਸਕੂਲਾਂ ਵਿੱਚ ਟੀਚਿੰਗ ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ

  DESGPC Recruitment 2025 - Comprehensive Guide DESGPC Recruitment 2025: Comprehensive Guid...

RECENT UPDATES

Trends