ਐੱਨ.ਟੀ.ਐੱਸ.ਈ. ਦੀ ਮੁੱਢਲੀ ਪ੍ਰੀਖਿਆ ’ਚ 1.40 ਲੱਖ ਵਿਦਿਆਰਥੀਆਂ ਨੇ ਹਿੱਸਾ ਲਿਆ
ਪ੍ਰੀਖਿਆ ਨਾਲ ਵਿਦਿਆਰਥੀਆਂ ਦਾ ਮਨੋਬਲ ਵਧਿਆ-ਸਿੱਖਿਆ ਸਕੱਤਰ
ਚੰਡੀਗੜ, 4 ਜੂਨ ( ਅੰਜੂ ਸੂਦ)
ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਦੇਖ-ਰੇਖ ਹੇਠ ਸਰਕਾਰੀ ਸਕੂਲਾਂ ’ਚ ਵਿੱਚ ਪੜਦੇ 1,40,392 ਵਿਦਿਆਰਥੀਆਂ ਨੇ ਰਾਸ਼ਟਰੀ ਪ੍ਰਤੀਭਾ ਖੋਜ ਇਮਤਹਿਾਨ (ਐੱਨ.ਟੀ.ਐੱਸ.ਈ.) ਬੇਸ ਲਾਈਨ ਪ੍ਰੀਖਿਆ ਹਿੱਸਾ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਸਕੱਤਰ ਸ੍ਰੀ ਿਸ਼ਨ ਕੁਮਾਰ ਨੇ ਦੱਸਿਆ ਕਿ ਐੱਨ.ਟੀ.ਐੱਸ.ਈ. ਆਨਲਾਈਨ ਬੇਸਲਾਈਨ ਇਮਤਿਹਾਨ ਮੁਕਾਬਲਿਆਂ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਦੇ ਮੱਦੇਨਜ਼ਰ ਬੀਤੇ ਦਿਨੀਂ ਕਰਵਾਇਆ ਗਿਆ। ਇਸ ਵਿੱਚ ਦਸਵੀਂ ਵਿੱਚ ਪੜਦੇ ਕੁੱਲ 1,40,392 ਵਿਦਿਆਰਥੀਆਂ ਨੇ ਭਾਗ ਲਿਆ ਜਿਸ ਵਿੱਚੋਂ 10,046 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ। ਉਹਨਾਂ ਦੱਸਿਆ ਕਿ 104 ਵਿਦਿਆਰਥੀਆਂ ਨੇ ਉੱਤਮ ਪ੍ਰਦਰਸ਼ਨ ਕਰਦਿਆਂ 100 ਫੀਸਦੀ ਅੰਕ ਲਏ। ਇਸ ਨਾਲ ਵਿਦਿਆਰਥੀਆਂ ਦੇ ਮਨੋਬਲ ਵਿੱਚ ਭਾਰੀ ਵਾਧਾ ਹੋਇਆ ਹੈ।
ਉਨਾਂ ਇਹ ਵੀ ਦੱਸਿਆ ਕਿ ਐੱਨ.ਟੀ.ਐੱਸ.ਈ. ਦੀ ਮੁੱਢਲੀ ਪ੍ਰੀਖਿਆ ਵਿੱਚ ਜ਼ਿਲਾ ਪਠਾਨਕੋਟ ਅਤੇ ਗੁਰਦਾਸਪੁਰ ਦੇ ਸਰਕਾਰੀ ਸਕੂਲਾਂ ਵਿੱਚ ਪੜਦੇ ਦਸਵੀਂ ਦੇ 90 ਫੀਸਦੀ ਤੋਂ ਵੱਧ ਅਤੇ ਫਤਿਹਗੜ ਸਾਹਿਬ, ਅੰਮਿ੍ਰਤਸਰ, ਹੁਸ਼ਿਆਰਪੁਰ ਤੇ ਤਰਨਤਾਰਨ ਦੇ ਸਰਕਾਰੀ ਸਕੂਲਾਂ ’ਚ ਦਸਵੀਂ ਵਿੱਚ ਪੜਦੇ 75 ਫੀਸਦੀ ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਬੇਸਲਾਈਨ ਪ੍ਰੀਖਿਆ ਵਿੱਚ ਮੈਂਟਲ ਐਬਿਲਿਟੀ, ਗਣਿਤ, ਸਾਇੰਸ ਅਤੇ ਸਮਾਜਿਕ ਸਿੱਖਿਆ ਸਬੰਧੀ 30 ਸਵਾਲ ਵਿਦਿਆਰਥੀਆਂ ਨੂੰ ਹੱਲ ਕਰਨ ਲਈ ਦਿੱਤੇ ਗਏ ਸਨ। ਇਮਤਿਹਾਨ ਵਿੱਚ ਬੈਠੇ 1,40,392 ਵਿਦਿਆਰਥੀਆਂ ਨੇ ਬਣਦੇ ਸਵਾਲਾਂ ਦੇ ਵਿੱਚੋਂ 17,89,089 ਸਹੀ ਜਵਾਬ ਦਿੱਤੇ ਹਨ। ਇਸ ਨਾਲ ਵਿਦਿਆਰਥੀਆਂ ਦੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਵਿਸ਼ਲੇਸ਼ਣ ਕਰਨਾ ਅਧਿਆਪਕਾਂ ਅਤੇ ਸਕੂਲ ਮੁਖੀਆਂ ਲਈ ਬਹੁਤ ਲਾਹੇਵੰਦ ਰਹੇਗਾ। ਸਿੱਖਿਆ ਸਕੱਤਰ ਨੇ ਵਿਦਿਆਰਥੀਆਂ ਕਮਜ਼ੋਰ ਪੱਖਾਂ ’ਤੇ ਵਿਸ਼ੇਸ਼ ਧਿਆਨ ਦੇਣ ਲਈ ਜ਼ਿਲਾ ਅਤੇ ਬਲਾਕ ਮੈਂਟਰ ਨੂੰ ਨਿਰਦੇਸ਼ ਦਿੱਤੇ ਹਨ। ਉਨਾਂ ਨੇ ਵਿਦਿਆਰਥੀਆਂ ਦੇ ਬੱਡੀ ਗਰੁੱਪ ਬਣਾ ਕੇ ਉਹਨਾਂ ਨੂੰ ਹੋਰ ਵਧੀਆ ਤਿਆਰੀ ਲਈ ਉਤਸ਼ਾਹਿਤ ਕਰਨ ਲਈ ਆਖਿਆ ਹੈ।
ਉਨਾਂ ਨੇ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ’ਤੇ ਵਿਸ਼ੇਸ਼ ਧਿਆਨ ਕੇਂਦਰਤ ਕਰਨ ਦੇ ਸਮੂਹ ਜ਼ਿਲਾ ਸਿੱਖਿਆ ਅਫ਼ਸਰਾਂ ਨੂੰ ਹਦਾਇਤ ਕੀਤੀ ਤਾਂ ਜੋ ਵਿਦਿਆਰਥੀਆਂ ਦੀ ਲੋੜੀਂਦੀ ਅਗਵਾਈ ਕੀਤੀ ਜਾ ਸਕੇ ਅਤੇ ਉਹ ਭਵਿੱਖ ਵਿੱਚ ਵਧੀਆ ਨਤੀਜੇ ਕੱਢ ਸਕਣ।
ਉਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜਦੇ ਮੈਰੀਟੋਰੀਅਸ ਵਿਦਿਆਰਥੀਆਂ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਉਹ ਭਵਿੱਖ ਵਿੱਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਉੱਤਮ ਪ੍ਰਦਰਸ਼ਨ ਕਰ ਸਕਣ।
---------