Tuesday, June 29, 2021

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਰ੍ਹਵੀਂ ਦੇ ਨਤੀਜਿਆਂ ਸਬੰਧੀ ਹੋਇਆ ਵੱਡਾ ਫ਼ੈਸਲਾ

 

 ਪੰਜਾਬ ਸਕੂਲ ਸਿੱਖਿਆ ਬੋਰਡ ਵਿਦਿਆਰਥੀਆਂ ਦੀ ਅਗਲੇਰੀ ਪੜ੍ਹਾਈ ਨੂੰ ਧਿਆਨ ਵਿਚ ਰੱਖਦਿਆਂ ਬਾਰ੍ਹਵੀਂ ਜਮਾਤ ਦਾ ਨਤੀਜਾ ਤਿਆਰ ਕਰਨ ਵਿੱਚ ਜੁੱਟ ਗਿਆ ਹੈ।


ਇਸ ਸਬੰਧੀ ਸਕੂਲ ਬੋਰਡ ਨੇ ਹਾਲ ਹੀ ਵਿੱਚ ਸੁਪਰੀਮ ਕੋਰਟ ਵਿੱਚ ਇਕ ਹਲਫ਼ਨਾਮਾ ਦਾਇਰ ਕਰਕੇ ਸੀਬੀਐੱਸਈ ਦੀ ਤਰਜ ’ਤੇ ਬਾਰ੍ਹਵੀਂ ਦਾ ਨਤੀਜਾ ਘੋਸ਼ਿਤ ਕਰਨ ਦੀ ਗੱਲ ਆਖੀ ਹੈ। ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਨੇ ਦੱਸਿਆ ਕਿ ਕਰੋਨਾ ਮਹਾਮਾਰੀ ਕਾਰਨ ਕੁੱਝ ਸਮਾਂ ਪਹਿਲਾਂ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਸਨ।

ਪ੍ਰੋ. ਯੋਗਰਾਜ ਨੇ ਦੱਸਿਆ ਕਿ ਸੁਪਰੀਮ ਕੋਰਟ ਨੇ 31 ਜੁਲਾਈ ਤੋਂ ਪਹਿਲਾਂ ਨਤੀਜਾ ਕੱਢਣ ਲਈ ਕਿਹਾ ਹੈ ਅਤੇ ਉਨ੍ਹਾਂ ਦੀ ਪੂਰੀ ਕੋਸ਼ਿਸ਼ ਹੈ ਕਿ ਸੀਬੀਐੱਸਈ ਪੈਟਰਨ ਦੇ ਨੇੜੇ-ਤੇੜੇ ਰਹਿ ਕੇ ਬਾਰ੍ਹਵੀਂ ਦਾ ਨਤੀਜਾ ਐਲਾਨਿਆ ਜਾਵੇ ਤਾਂ ਜੋ ਵਿਦਿਆਰਥੀ ਆਲ ਇੰਡੀਆ ਪੱਧਰ ਜਾਂ ਵਿਦੇਸ਼ਾਂ ਵਿੱਚ ਪੜ੍ਹਾਈ ਕਰਨ ਲਈ ਦਾਖ਼ਲੇ ਲੈ ਸਕਣ। ਉਨ੍ਹਾਂ ਨਤੀਜਾ ਘੋਸ਼ਿਤ ਕਰਨ ਦੇ ਫਾਰਮੂਲੇ ਬਾਰੇ ਦੱਸਦਿਆਂ ਕਿਹਾ ਕਿ ਦਸਵੀਂ ਦੇ 30 ਅੰਕ, ਗਿਆਰ੍ਹਵੀਂ ਦੇ 30 ਅੰਕ ਅਤੇ ਬਾਰ੍ਹਵੀਂ ਦੇ ਪ੍ਰੀ-ਬੋਰਡ ਅਤੇ ਇੰਟਰਨਲ ਅਸੈਸਮੈਂਟ ਦੇ 40 ਅੰਕ ਜੋੜ ਕੇ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨਿਆ ਜਾਵੇਗਾ।


ACR : ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਟੀਚਿੰਗ ਅਤੇ ਨਾਨ ਟੀਚਿਂਗ ਸਟਾਫ ਦੀ ACR DOWNLOAD ਕਰੋ
 
SYLLABUS: 2021-22 ਲਈ ਸਾਰੀਆਂ ਜਮਾਤਾਂ ਦਾ ਸਿਲੇਬਸ ਡਾਊਨਲੋਡ ਕਰੋ

ਪ੍ਰੋ. ਯੋਗਰਾਜ ਨੇ ਦੱਸਿਆ ਕਿ ਸੁਪਰੀਮ ਕੋਰਟ ਵੱਲੋਂ ਪਿਛਲੇ ਦਿਨੀਂ ਸੀਬੀਐੱਸਈ ਨੂੰ ਤਲਬ ਕਰਕੇ ਬਾਰ੍ਹਵੀਂ ਦੇ ਨਤੀਜੇ ਬਾਰੇ ਪੁੱਛਿਆ ਗਿਆ ਸੀ ਅਤੇ ਸੀਬੀਐੱਸਈ ਨੇ ਉਸਾਰੂ ਦਲੀਲਾਂ ਪੇਸ਼ ਕਰਕੇ ਮੁੱਢਲੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਸੀਬੀਐਸਈ ਵੱਲੋਂ ਬਾਰ੍ਹਵੀਂ ਦਾ ਨਤੀਜਾ ਘੋਸ਼ਿਤ ਕਰਨ ਲਈ ਜੋ ਵਿਧੀ ਤਿਆਰ ਕੀਤੀ ਗਈ ਹੈ। ਉਸੇ ਤਰਜ਼ ’ਤੇ ਪੰਜਾਬ ਬੋਰਡ ਵੱਲੋਂ ਨਤੀਜਾ ਤਿਆਰ ਕੀਤਾ ਜਾਵੇਗਾ।

JOIN US ON TELEGRAM

JOIN US ON TELEGRAM
PUNJAB NEWS ONLINE

Today's Highlight