ਆਂਗਨਵਾੜੀ ਵਰਕਰਾਂ ਦੀ ਭਰਤੀ : ਉਮੀਦਵਾਰਾਂ ਲਈ ਵੱਡੀ ਅਪਡੇਟ , ਸਰਕਾਰ ਨੇ ਕੀਤਾ ਅਲਰਟ



ਆਂਗਨਵਾੜੀ ਵਰਕਰਾਂ ਦੀਆਂ ਅਸਾਮੀਆਂ ਲਈ ਸਿਰਫ ਸਬੰਧਤ ਬਾਲ ਵਿਕਾਸ ਤੇ ਪ੍ਰੋਜੈਕਟ ਅਫ਼ਸਰ ਦੇ ਦਫ਼ਤਰਾਂ ਵਿਖੇ ਪ੍ਰਾਪਤ ਅਰਜ਼ੀਆਂ ਹੀ ਵਿਚਾਰਨਯੋਗ 

ਚੰਡੀਗੜ, 15 ਜੂਨ:  ਡਾਇਰੈਕਟੋਰੇਟ ਆਫ਼ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਪੰਜਾਬ ਵੱਲੋਂ ਸੂਬੇ ਦੇ ਵੱਖ ਵੱਖ ਜ਼ਿਲਿਆਂ ਵਿੱਚ ਆਂਗਨਵਾੜੀ ਵਰਕਰਾਂ, ਮਿੰਨੀ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਲਈ ਇਸ਼ਤਿਹਾਰ ਜਾਰੀ ਕਰਕੇ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ।



 ਵਿਭਾਗ ਦੇ ਇੱਕ ਬੁਲਾਰੇ ਨੇ ਇਸ ਸਬੰਧੀ ਅੱਜ ਇੱਥੇ ਮੁੜ ਸਪੱਸ਼ਟ ਕੀਤਾ ਕਿ ਇਨ੍ਹਾਂ ਅਸਾਮੀਆਂ ਲਈ ਅਰਜ਼ੀਆਂ ਸਬੰਧਤ ਬਲਾਕ ਦੇ ਬਾਲ ਵਿਕਾਸ ਤੇ ਪ੍ਰਾਜੈਕਟ ਅਫ਼ਸਰਾਂ ਦੇ ਦਫ਼ਤਰ ਵਿਖੇ ਦਸਤੀ ਜਾਂ ਰਜਿਸਟਰਡ ਪੋਸਟ ਰਾਹੀਂ ਜਮ੍ਹਾਂ ਕਰਵਾਈਆਂ ਜਾਣੀਆਂ ਹਨ।

ਆਂਗਨਵਾੜੀ ਭਰਤੀ ਲਈ ਪੇਸ਼ ਹੋਣ ਵਾਲੀਆਂ ਮੁਸ਼ਕਿਲਾਂ ਦਾ ਹੱਲ। ਪੜੋ ਪੂਰੀ ਖਬਰ


ਬੁਲਾਰੇ ਨੇ ਕਿਹਾ ਕਿ ਇਸ਼ਤਿਹਾਰ ਵਿੱਚ ਸਪੱਸ਼ਟ ਕੀਤੇ ਹੋਣ ਦੇ ਬਾਵਜੂਦ ਬਿਨੈਕਾਰਾਂ ਵੱਲੋਂ ਅਰਜ਼ੀ ਫਾਰਮ ਰਜਿਸਟਰਡ ਪੋਸਟ ਰਾਹੀਂ ਡਾਇਰੈਕਟੋਰੇਟ ਆਫ਼ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਪੰਜਾਬ ਨੂੰ ਭੇਜੇ ਜਾ ਰਹੇ ਹਨ। ਬੁਲਾਰੇ ਨੇ ਇਹ ਵੀ ਸਪੱਸ਼ਟ ਕੀਤਾ ਕਿ ਡਾਇਰੈਕਟੋਰੇਟ ਵਿਖੇ ਪ੍ਰਾਪਤ ਅਰਜ਼ੀਆਂ ਨੂੰ ਕਿਸੇ ਵੀ ਅਸਾਮੀ ਲਈ ਵਿਚਾਰਿਆ ਨਹੀਂ ਜਾਵੇਗਾ। 




💐🌿Follow us for latest updates 👇👇👇

Featured post

PSTET Previous Year Question Papers Solved & Study Materials

PSTET 2026 Previous Year Question Papers Solved & Study Materials If you are preparing for PSTET 2026 , then practicing PSTET Previous...

RECENT UPDATES

Trends