ਪੈਨਸ਼ਨ ਧਾਰਕਾਂ ਲਈ ਖੁਸ਼ਖਬਰੀ; ਪੰਜਾਬ ਸਰਕਾਰ ਵੱਲੋਂ ਪੈਨਸ਼ਨ ਦੁੱਗਣੀ ਕਰਨ ਨੂੰ ਮੰਜੂਰੀ

 ਸਮਾਜਿਕ ਸੁਰੱਖਿਆ ਮਾਸਿਕ ਪੈਨਸ਼ਨ ਨੂੰ 750 ਰੁਪਏ ਤੋਂ ਵਧਾ ਕੇ 1500 ਰੁਪਏ ਕਰਨ ਲਈ ਮਨਜ਼ੂਰੀ ਦੇ ਦਿੱਤੀ ਗਈ ਹੈ। ਪੈਨਸ਼ਨ ਵਿੱਚ ਇਹ ਵਾਧਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੁਆਰਾ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਨਾਲ 1 ਜੁਲਾਈ, 2021 ਤੋਂ ਲਾਗੂ ਹੋ ਜਾਵੇਗਾ।




 ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਨੋਟੀਫੀਕੇਸ਼ਨ ਨੇ ਬਜ਼ੁਰਗਾਂ, ਦਿਵਿਆਂਗ ਵਿਅਕਤੀਆਂ, ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਤੋਂ ਇਲਾਵਾ ਨਿਰਭਰ ਬੱਚਿਆਂ ਦੀ ਪੈਨਸ਼ਨ ਦੁੱਗਣੀ ਕਰਨ ਲਈ ਰਾਹ ਪੱਧਰਾ ਕਰ ਦਿੱਤਾ ਹੈ। ਇਸ ਦੇ ਨਾਲ ਹੀ ਇਸ ਸਾਲ ਦੇ ਬਜਟ ਸੈਸ਼ਨ ਦੌਰਾਨ ਸੂਬਾ ਸਰਕਾਰ ਦੀ ਵਚਨਬੱਧਤਾ ਅਨੁਸਾਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਅਧੀਨ ਆਉਂਦੇ ਸਮਾਜ ਦੇ ਪੱਛੜੇ ਵਰਗਾਂ ਦੇ ਸਾਰੇ ਯੋਗ ਲਾਭਪਾਤਰੀਆਂ ਨੂੰ ਪ੍ਰਤੀ ਮਹੀਨਾ 1500 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਵੀ ਇਕ ਲਾਹੇਵੰਦ ਉਪਰਾਲਾ ਹੈ। 

ਜ਼ਿਕਰਯੋਗ ਹੈ ਕਿ ਮਾਸਿਕ ਪੈਨਸ਼ਨ 750 ਰੁਪਏ ਤੋਂ ਵਧਾ ਕੇ 1500 ਰੁਪਏ (ਦੁੱਗਣੀ ) ਕਰਨ ਦੇ ਮੱਦੇਨਜ਼ਰ 2021- 22 ਦੌਰਾਨ 4,000 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ ਜੋ ਕਿ ਸਾਲ 2020-21 ਦੇ 2,320 ਕਰੋੜ ਰੁਪਏ ਦੇ ਬਜਟਰੀ ਖਰਚਿਆਂ ਮੁਕਾਬਲੇ 72 ਫ਼ੀਸਦੀ ਵਾਧਾ ਦਰਸਾਉਂਦਾ ਹੈ। ਸਾਲ 2019-220 ਅਤੇ 2020-21 ਵਿਚ ਕ੍ਰਮਵਾਰ 2,089 ਕਰੋੜ ਅਤੇ 2,277 ਕਰੋੜ ਰੁਪਏ ਦੀ ਸਮਾਜਿਕ ਸੁਰੱਖਿਆ ਪੈਨਸ਼ਨ ਵੰਡੀ ਗਈ, ਜੋ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਸਾਲ 2016-17 ਵਿਚ ਦਿੱਤੀ ਮਹਿਜ਼ 747 ਕਰੋੜ ਰੁਪਏ ਦੀ ਪੈਨਸ਼ਨ ਨਾਲੋਂ ਤਿੰਨ ਗੁਣਾ ਵੱਧ ਬਣਦੀ ਹੈ। ਸਾਲ 2020-21 ਦੌਰਾਨ ਅਨੁਸੂਚਿਤ ਜਾਤੀ ਨਾਲ ਸਬੰਧਤ 13 ਲੱਖ ਲਾਭਪਾਤਰੀਆਂ ਸਮੇਤ ਕੁੱਲ 25.55 ਲੱਖ ਲਾਭਪਾਤਰੀਆਂ ਨੂੰ ਪੈਨਸ਼ਨ ਦਿੱਤੀ ਗਈ।

Featured post

PSEB PRE BOARD EXAM 2025 : ਪਹਿਲੀ ਤੋਂ ਬਾਰ੍ਹਵੀਂ ਜਮਾਤ ਦੀਆਂ ਪ੍ਰੀ ਬੋਰਡ ਪ੍ਰੀਖਿਆਵਾਂ ਦੀ ਡੇਟ ਸੀਟ ਜਾਰੀ

PRE BOARD/TERM-2 DATESHEET 2025: ਪਹਿਲੀ ਤੋਂ ਬਾਰ੍ਹਵੀਂ ਵੀਂ ਜਮਾਤ ਦੀਆਂ ਪ੍ਰੀ ਬੋਰਡ/ਟਰਮ-2 ਪ੍ਰੀਖਿਆਵਾਂ 31 ਜਨਵਰੀ ਤੱਕ  Mohali, January 8 ,2025 (PBJOBSOF...

RECENT UPDATES

Trends