ਸਕੂਲ ਸਿੱਖਿਆ ਦੇ ਖੇਤਰ ‘ਚ ਦੇਸ਼ ਦਾ ਅੱਵਲ ਨੰਬਰ ਸੂਬਾ ਬਣਨ ‘ਤੇ ਵਿੱਦਿਅਕ ਹਲਕਿਆਂ ‘ਚ ਖੁਸ਼ੀ ਦੀ ਲਹਿਰ

ਸਕੂਲ ਸਿੱਖਿਆ ਦੇ ਖੇਤਰ ‘ਚ ਦੇਸ਼ ਦਾ ਅੱਵਲ ਨੰਬਰ ਸੂਬਾ ਬਣਨ ‘ਤੇ ਵਿੱਦਿਅਕ ਹਲਕਿਆਂ ‘ਚ ਖੁਸ਼ੀ ਦੀ ਲਹਿਰ

 ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਅਧਿਕਾਰੀ ਅਤੇ ਸਕੂਲ ਮੁਖੀ। 


ਪਠਾਨਕੋਟ, 8 ਜੂਨ (ਬਲਕਾਰ ਅੱਤਰੀ) ਕੇਂਦਰ ਸਰਕਾਰ ਵੱਲੋਂ ਸਕੂਲ ਸਿੱਖਿਆ ਦੇ ਖੇਤਰ ‘ਚ ਕੀਤੀ ਗਈ ਤਾਜ਼ਾ ਦਰਜ਼ਾਬੰਦੀ (ਪਰਫਾਰਮੈਂਸ ਗਰੇਡਿੰਗ ਇੰਡੈਕਸ) ਤਹਿਤ ਦੇਸ਼ ਭਰ ‘ਚੋਂ ਪੰਜਾਬ ਵੱਲੋਂ ਪਹਿਲਾ ਸਥਾਨ ਹਾਸਿਲ ਕਰਨ ਨਾਲ ਵਿੱਦਿਅਕ ਹਲਕਿਆਂ ‘ਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਵੱਡੀ ਪ੍ਰਾਪਤੀ ਨਾਲ ਰਾਜ ਦੇ ਸਕੂਲ ਸਿੱਖਿਆ ਵਿਭਾਗ ਨਾਲ ਜੁੜਿਆ ਹਰ ਸ਼ਖਸ਼ ਮਾਣ ਮਹਿਸੂਸ ਕਰਨ ਲੱਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰ ਦੀ ਭਰਤੀ 4481 ਅਸਾਮੀਆਂ ਦੇਖੋ ਆਪਣੇ ਪਿੰਡ ਦੀ ਵੇਕੇਂਸੀ ਸੂਚੀ  

 

 ਇਸ ਸਬੰਧੀ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਜਸਵੰਤ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੀ ਸਰਪ੍ਰਸਤੀ ‘ਚ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪਿਛਲੇ ਕੁਝ ਸਾਲਾਂ ਤੋਂ ਜੋ ਵੱਡੇ ਉਪਰਾਲੇ ਕੀਤੇ ਜਾ ਰਹੇ ਸਨ, ਉਨ੍ਹਾਂ ਦੀ ਬਦੌਲਤ ਪੰਜਾਬ ਦੇਸ਼ ਭਰ ‘ਚੋਂ ਪਹਿਲੇ ਸਥਾਨ ‘ਤੇ ਆਇਆ ਹੈ। ਇਸ ਪ੍ਰਾਪਤੀ ਨੇ ਵਿਭਾਗ ‘ਚ ਨਵਾਂ ਉਤਸ਼ਾਹ ਭਰ ਦਿੱਤਾ ਹੈ। ਜਿਲ੍ਹਾ ਸਿੱਖਿਆ ਅਫਸਰ (ਐਲੀ.ਸਿੱ.) ਬਲਦੇਵ ਰਾਜ ਦਾ ਕਹਿਣਾ ਹੈ ਕਿ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਯੋਜਨਾਬੰਦੀ, ਸਕੂਲ ਮੁਖੀਆਂ ਦੀ ਵਧੀਆ ਅਗਵਾਈ ਤੇ ਅਧਿਆਪਕਾਂ ਦੀ ਸਖਤ ਮਿਹਨਤ ਸਦਕਾ ਪੰਜਾਬ ਨੂੰ ਇਹ ਕੌਮੀ ਪੱਧਰ ਦੀ ਪ੍ਰਾਪਤੀ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਰਾਜ ਦੇ ਸਕੂਲੀ ਢਾਂਚੇ ‘ਚ ਆਏ ਬਦਲਾਅ ‘ਤੇ ਮੋਹਰ ਲਗਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਇਸ ਇਤਿਹਾਸਿਕ ਪ੍ਰਾਪਤੀ ਦਾ ਹਿੱਸਾ ਬਣਨ ‘ਤੇ ਮਾਣ ਮਹਿਸੂਸ ਕਰਦੇ ਹਨ। 

ਪੰਜਾਬ ਦੇ ਅੱਵਲ ਨੰਬਰ ਸਕੂਲ ਦਾ ਖਿਤਾਬ ਜੇਤੂ ਸਰਕਾਰੀ ਮਿਡਲ ਸਕੂਲ ਜਸਵਾਲੀ ਦੀ ਇੰਚਾਰਜ ਕਿਰਨ ਬਾਲਾ, ਸਰਕਾਰੀ ਮਿਡਲ ਸਕੂਲ ਸਿੰਬਲੀ ਗੁਜਰਾਂ ਦੇ ਇੰਚਾਰਜ ਸੁਸ਼ੀਲ ਕੁਮਾਰ, ਸਰਕਾਰੀ ਹਾਈ ਸਕੂਲ ਥਰਿਆਲ ਦੀ ਹੈਡਮਿਸਟਰੇਸ ਸੁਮਨ ਬਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਤਿਆਲ ਫਿਰੋਜਾ ਦੇ ਪ੍ਰਿੰਸੀਪਲ ਕਮ ਬੀਐਨਓ ਬਮਿਆਲ ਰਮੇਸ ਕੁਮਾਰ ਕਹਿਣਾ ਹੈ ਕਿ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਪੰਜਾਬ ਦੇ ਸਕੂਲੀ ਢਾਂਚੇ ਨੂੰ ਹਰ ਪੱਖੋਂ ਸਮੇਂ ਦੇ ਹਾਣ ਦਾ ਬਣਾਉਣ ਲਈ ਕੀਤੇ ਗਏ ਉਪਰਾਲਿਆ ਨਾਲ ਪੰਜਾਬ ਦਾ ਵਿੱਦਿਅਕ ਖੇਤਰ ‘ਚ ਸਿਰ ਉੱਚਾ ਹੋਇਆ ਹੈ ਅਤੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ, ਮਾਪਿਆਂ ਤੇ ਵਿਦਿਆਰਥੀਆਂ ‘ਚ ਰਾਜ ਦਾ ਵਿੱਦਿਅਕ ਖੇਤਰ ‘ਚ ਦੇਸ਼ ਦਾ ਅੱਵਲ ਨੰਬਰ ਸੂਬਾ ਬਣਨ ਨਾਲ, ਹੋਰ ਜੋਸ਼ ਪੈਦਾ ਹੋ ਗਿਆ ਹੈ। 

ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਦਾ ਕਹਿਣਾ ਹੈ ਕਿ ਅਧਿਆਪਕ ਵਰਗ ਦੀ ਮਿਹਨਤ ਨਾਲ ਪੰਜਾਬ ਦੇ ਦੇਸ਼ ਭਰ ‘ਚੋਂ ਮੋਹਰੀ ਸੂਬਾ ਬਣਨ ‘ਤੇ ਜੋ ਖੁਸ਼ੀ ਹੋਈ ਹੈ ਉਸ ਨੂੰ ਬਿਆਨ ਨਹੀਂ ਕੀਤਾ ਜਾ ਸਕਦਾ। ਇਹ ਸਿੱਖਿਆ ਵਿਭਾਗ ਨਾਲ ਜੁੜੇ ਹਰ ਸਖਸ਼ ਲਈ ਵੱਡਾ ਪੁਰਸਕਾਰ ਹੈ।



Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends