ਪੇਅ ਕਮਿਸ਼ਨ ਦੀ ਰਿਪੋਰਟ ਦਾ ਇੰਤਜਾਰ ਕਰ ਰਹੇ ਹਜ਼ਾਰਾਂ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਨੇ ਵੱਡਾ ਝਟਕਾ ਦਿੰਦੇ ਹੋਏ ਅੱਜ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚੋਂ ਇਸ ਰਿਪੋਰਟ ਅਤੇ ਹੋਰ ਏਜੰਡਿਆਂ ਨੂੰ ਬਾਹਰ ਕੱਢ ਦਿੱਤਾ ਹੈ।
ਲੱਖਾਂ ਮੁਲਾਜ਼ਮ ਪੇ ਕਮੀਸ਼ਨ ਦੀ ਉਡੀਕ ਕਰ ਰਹੇ ਸਨ ਅੱਜ ਦੀ ਕੈਬਨਿਟ ਮੀਟਿੰਗ ਤੋਂ ਇਨ੍ਹਾਂ ਮੁਲਾਜ਼ਮਾਂ ਨੂੰ ਲੱਗ ਰਿਹਾ ਸੀ ਕਿ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਹੋ ਜਾਵੇਗੀ ਕਿਉਂਕਿ ਪੰਜਾਬ ਸਰਕਾਰ ਨੇ ਕਿਹਾ ਹੈ ਕਿ ਤਨਖਾਹ ਕਮਿਸ਼ਨ ਦੀ ਰਿਪੋਰਟ ਪਹਿਲੀ ਜੁਲਾਈ ਤੋਂ ਲਾਗੂ ਕੀਤੀ ਜਾਵੇਗੀ।
ਪਹਿਲਾਂ ਖਬਰਾਂ ਆਈਆਂ ਸਨ ਕਿ ਅੱਜ ਦੀ ਹੋਣ ਵਾਲੀ ਕੈਬਨਿਟ ਮੀਟਿੰਗ ਵਿਚ ਤਨਖਾਹ ਕਮਿਸ਼ਨ ਦੀ ਰਿਪੋਰਟ ਤੇ ਵਿਚਾਰ ਹੋਵੇਗਾ ਤੇ ਪਹਿਲੀ ਜੁਲਾਈ ਤੋਂ ਇਹ ਕਮਿਸ਼ਨ ਦੀ ਰਿਪੋਰਟ ਲਾਗੂ ਹੋਵੇਗੀ।
ਪ੍ਰੰਤੂ ਭਰੋਸੇਯੋਗ ਸੂਤਰਾਂ ਮੁਤਾਬਕ ਪੰਜਾਬ ਸਰਕਾਰ ਨੇ ਅੱਜ ਹੋਣ ਵਾਲੀ ਕੈਬਨਿਟ ਮੀਟਿੰਗ ਤੋਂ ਠੀਕ ਪਹਿਲਾਂ ਕਮਿਸ਼ਨ ਦੀ ਰਿਪੋਰਟ ਅਤੇ ਹੋਰ ਕਈ ਏਜੰਡੇ ਨੂੰ ਬਾਹਰ ਕੱਢ ਦਿੱਤਾ ਹੈ ਜਿਸ ਨਾਲ ਲੱਖਾਂ ਮੁਲਾਜਮਾਂ ਨੂੰ ਇਕ ਵਾਰ ਫਿਰ ਪੰਜਾਬ ਸਰਕਾਰ ਨੇ ਬਹੁਤ ਵੱਡਾ ਝਟਕਾ ਦਿੱਤਾ। ਲੱਖਾਂ ਮੁਲਾਜਮ ਪਿਛਲੇ ਚਾਰ ਸਾਲਾਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ ਕਿ 2016 ਤੋਂ ਇਹ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ।