ਸਕੂਲ ਸਿੱਖਿਆ ਦੇ ਖੇਤਰ 'ਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ, ਸਰਕਾਰ ਅਧਿਆਪਕ ਭਾਈਚਾਰੇ ਦੀ ਸੁ਼ਕਰਗੁਜਾਰ - ਸੀ.ਐਮ. ਕੈਪਟਨ ਅਮਰਿੰਦਰ ਸਿੰਘ

 ਸਕੂਲ ਸਿੱਖਿਆ ਦੇ ਖੇਤਰ 'ਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ, ਸਰਕਾਰ ਅਧਿਆਪਕ ਭਾਈਚਾਰੇ ਦੀ ਸੁ਼ਕਰਗੁਜਾਰ - ਸੀ.ਐਮ. ਕੈਪਟਨ ਅਮਰਿੰਦਰ ਸਿੰਘ

- ਮੁੱਖ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਦਿੱਤੇ ਨਿਰਦੇਸ਼, ਵਿਸ਼ਵਵਿਆਪੀ ਮੁਕਾਬਲਾ ਕਰਨ ਲਈ ਵਿਦਿਆਰਥੀਆਂ ਨੂੰ ਵਿਦੇਸ਼ੀ ਭਾਸ਼ਾਵਾਂ ਬਾਰੇ ਵੀ ਦਿੱਤੀ ਜਾਵੇ ਸਿੱਖਿਆ

-ਦੇਸ਼ ਭਰ 'ਚ ਸਕੂਲ ਸਿੱਖਿਆ 'ਚ ਅਵੱਲ ਆਉਣ 'ਤੇ ਅਧਿਆਪਕ ਵਰਗ ਨਾਲ ਕੀਤੀ ਗੱਲਬਾਤ

-ਅਧਿਆਪਕਾਂ ਨੇ ਕਿਹਾ! ਮੁੱਖ ਮੰਤਰੀ ਵੱਲੋਂ ਸਿੱਖਿਆ ਨੂੰ ਬਣਦਾ ਮਾਣ ਤੇ ਤਵੱਜੋ ਦਿੱਤੀ


ਲੁਧਿਆਣਾ, 10 ਜੂਨ (ਅੰਜੂ ਸੂਦ ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਕਿਹਾ ਗਿਆ ਕਿ ਉਨ੍ਹਾਂ ਦੀ ਸਰਕਾਰ ਅਤੇ ਸੂਬੇ ਦੇ ਲੋਕ ਅਧਿਆਪਕ ਭਾਈਚਾਰੇ ਵੱਲੋਂ ਕੀਤੇ ਗਏ ਵਡਮੁੱਲੇ ਯਤਨਾਂ ਲਈ ਸਦਾ ਰਿਣੀ ਰਹਿਣਗੇ, ਜਿਨ੍ਹਾਂ ਸਦਕਾ ਪੰਜਾਬ ਦੇਸ਼ ਦੀ ਸਕੂਲ ਸਿੱਖਿਆ ਵਿੱਚ ਪਹਿਲੇ ਨੰਬਰ 'ਤੇ ਹੈ।



ਆਪਣੀ ਸ਼ੁਕਰਗੁਜ਼ਾਰ ਵਰਚੁਅਲ ਕਾਨਫ਼ਰੰਸ ਵਿੱਚ ਸੂਬੇ ਦੇ ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ 2017 ਤੋਂ ਹੀ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਉਚਾਈਆਂ ਵੱਲ ਵੱਧ ਰਿਹਾ ਹੈ ਅਤੇ ਹੁਣ ਇਹ ਦੇਸ਼ ਭਰ ਵਿੱਚ ਪਹਿਲੇ ਸਥਾਨ 'ਤੇ ਆ ਗਿਆ ਹੈ ਜੋ ਕਿ ਅਧਿਆਪਕਾਂ ਅਤੇ ਪ੍ਰਬੰਧਕਾਂ ਦੀ ਸਖਤ ਮਿਹਨਤ ਅਤੇ ਵਚਨਬੱਧਤਾ ਦਾ ਨਤੀਜਾ ਹੈ.


Also READ: 

ਮੁੱਖ ਮੰਤਰੀ ਨੇ ਵਰਚੁਅਲ ਸਮਾਗਮ ਦੌਰਾਨ ਨਵਾਂਸ਼ਹਿਰ ਦੀ ਅਧਿਆਪਕਾ ਪੂਜਾ ਸ਼ਰਮਾ ਨਾਲ ਕੀਤੀ ਗੱਲਬਾਤ 


PUNJAB CM ASKS SCHOOL EDUCATION DEPARTMENT TO EXPLORE POSSIBILITY FOR TEACHING FOREIGN LANGUAGES IN GOVERNMENT SCHOOLS

ਅੱਜ ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਸਮਾਗਮ ਵਿੱਚ ਪੀ.ਵਾਈ.ਡੀ.ਬੀ. ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ, ਪੀ.ਐਮ.ਆਈ.ਡੀ.ਬੀ. ਦੇ ਚੇਅਰਮੈਨ ਸ. ਅਮਰਜੀਤ ਸਿੰਘ ਟਿੱਕਾ, ਪੀ.ਐਲ.ਆਈ.ਡੀ.ਬੀ. ਦੇ ਚੇਅਰਮੈਨ ਸ੍ਰੀ ਪਵਨ ਦੀਵਾਨ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਅਮਰਜੀਤ ਬੈਂਸ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।


ਉਨ੍ਹਾਂ ਅਧਿਆਪਕ ਵਰਗ ਨੂੰ ਅਪੀਲ ਕੀਤੀ ਕਿ ਉਹ ਭਵਿੱਖ ਵਿੱਚ ਹਰੇਕ ਵਿਦਿਆਰਥੀ ਨੂੰ ਮਿਆਰੀ ਸਿੱਖਿਆ ਦੇਣ ਲਈ ਇਸੇ ਸਮਰਪਣ ਅਤੇ ਸੁਹਿਰਦਤਾ ਦਾ ਪ੍ਰਦਰਸ਼ਨ ਕਰਦੇ ਰਹਿਣ ਅਤੇ ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਇਹ ਸੁਨਿਸ਼ਚਿਤ ਕਰਨ ਲਈ ਵਚਨਬੱਧ ਹੈ ਕਿ ਸਮਾਜ ਦੇ ਗਰੀਬ ਤੇ ਪਛੜੇ ਵਰਗ ਦੇ ਵਿਦਿਆਰਥੀਆਂ ਨੂੰ ਸਰਕਾਰੀ ਨੀਤੀਆਂ ਤੋਂ ਲਾਭ ਮਿਲੇਗਾ।


ਮੁੱਖ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵਿਦੇਸ਼ੀ ਭਾਸ਼ਾ ਨੂੰ ਵਿਕਲਪਿਕ ਵਿਸ਼ੇ ਵਜੋਂ ਪੇਸ਼ ਕਰਨ ਲਈ ਇੱਕ ਪ੍ਰੋਗਰਾਮ ਸ਼ੁਰੂ ਕਰਨ ਲਈ ਵੀ ਜ਼ੋਰ ਦਿੱਤਾ ਜੋ ਇਸ ਗੱਲ 'ਤੇ ਜ਼ੋਰ ਦਿੰਦੇ ਹਨ ਕਿ ਇਸ ਤਰ੍ਹਾਂ ਦੇ ਕੋਰਸ ਨਾਲ ਵਿਦਿਆਰਥੀ ਵਿਦੇਸ਼ੀ ਭਾਸ਼ਾਵਾਂ ਸਿੱਖ ਕੇ ਵਿਸ਼ਵ ਪੱਧਰ 'ਤੇ ਮੁਕਾਬਲਾ ਕਰ ਸਕਣਗੇ ਅਤੇ ਉਨ੍ਹਾਂ ਦੇ ਕੈਰੀਅਰ ਨੂੰ ਬਣਾਉਣ ਵਿਚ ਸਹਿਯੋਗ ਕਰਨਗੇ।


ਵਰਚੂਅਲ ਪ੍ਰੋਗਰਾਮ ਦੌਰਾਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸਾਹਨੇਵਾਲ ਦੀ ਪ੍ਰਿੰਸੀਪਲ ਕਰਮਜੀਤ ਕੌਰ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਵਿਚ ਸਮਾਰਟਫੋਨ ਦੀ ਵੰਡ ਪੰਜਾਬ ਸਰਕਾਰ ਦੇ ਇਤਿਹਾਸਕ ਫੈਸਲਿਆਂ ਵਿਚੋਂ ਇਕ ਹੈ ਜਿਸ ਨਾਲ ਹਰ ਵਿਦਿਆਰਥੀ ਨੂੰ ਆਨਲਾਈਨ ਕਲਾਸਾਂ ਲਾਉਣ ਦੇ ਯੋਗ ਬਣਾਇਆ ਜਾਂਦਾ ਹੈ।


ਸ਼ਹੀਦ-ਏ-ਆਜ਼ਮ ਸੁਖਦੇਵ ਥਾਪਰ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਇੰਗਲਿਸ਼ ਲੈਕਚਰਾਰ ਪ੍ਰੀਤੀ ਬਾਤਿਸ਼ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਵਧੀਆ ਬੁਨਿਆਦੀ ਢਾਂਚੇ ਅਤੇ ਮਿਆਰੀ ਸਿੱਖਿਆ ਨੇ ਲੋਕਾਂ ਨੂੰ ਆਪਣੇ ਬੱਚੇ ਇਨ੍ਹਾਂ ਸਕੂਲ ਵਿੱਚ ਦਾਖਲ ਕਰਾਉਣ ਲਈ ਪ੍ਰੇਰਿਤ ਕੀਤਾ ਹੈ ਅਤੇ ਇਹ ਸਰਕਾਰ ਦੇ ਬਹੁਪੱਖੀ ਯਤਨਾਂ ਕਰਕੇ ਹੀ ਸੰਭਵ ਹੋ ਸਕਿਆ ਹੈ।


ਸਰਕਾਰੀ ਮਾਡਲ ਸੈਕੰਡਰੀ ਸਕੂਲ, ਸਿਮਿਟਰੀ ਰੋਡ ਵਿੱਚ ਇੱਕ ਪੰਜਾਬੀ ਅਧਿਆਪਕਾ ਮਨਜੀਤ ਕੌਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਪਛਾੜ ਦਿੱਤਾ ਹੈ ਅਤੇ ਪੰਜਾਬ ਸਰਕਾਰ ਨੇ ਕਈ ਉਪਰਾਲੇ ਕੀਤੇ ਹਨ ਜਿਸ ਨਾਲ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣ ਗਿਆ ਹੈ।

I

Featured post

TEHSILDAR/ PCS/ ETO/ BDPO RECRUITMENT 2025 : ਪੰਜਾਬ ਸਰਕਾਰ ਵੱਲੋਂ 322 ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਮੰਗੀਆਂ

TEHSILDAR/ PCS/ ETO/ BDPO RECRUITMENT 2025 : ਪੰਜਾਬ ਸਰਕਾਰ ਵੱਲੋਂ 322 ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਮੰਗੀਆਂ Comprehensive Guide t...

RECENT UPDATES

Trends