ਗੇਜਾ ਰਾਮ ਵਾਲਮੀਕੀ ਵਲੋਂ ਸਫਾਈ ਕਰਮਚਾਰੀਆਂ ਨੂੰ ਪੱਕਾ ਕਰਨ ਦੇ ਫੈਸਲੇ ਲਈ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ
ਚੰਡੀਗੜ 18 ਜੂਨ :
ਪੰਜਾਬ ਰਾਜ ਸਫਾਈ ਕਮਿਸਨ ਦੇ ਚੇਅਰਮੈਨ ਸ੍ਰੀ ਗੇਜਾ ਰਾਮ ਵਾਲਮੀਕੀ ਨੇ ਅੱਜ ਪੰਜਾਬ ਸਰਕਾਰ ਵੱਲੋਂ ਸਥਾਨਕ ਸਰਕਾਰਾਂ ਵਿਭਾਗ ਅਧੀਨ ਸੂਬੇ ਦੀਆਂ ਵੱਖ-ਵੱਖ ਮਿਉਂਸਪੈਲਟੀਆਂ ਵਿਚ ਠੇਕੇ ‘ਤੇ ਕੰਮ ਕਰ ਰਹੇ ਸਮੂਹ ਸਫਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਰੈਗੂਲਰ ਕਰਨ ਦਾ ਫੈਸਲਾ ਕਰਨ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ ।
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਕੈਬਨਿਟ ਦੇ ਸਮੂਹ ਸਾਥੀਆਂ ਦਾ ਵੀ ਧੰਨਵਾਦ ਕਰਦਿਆਂ ਸ੍ਰੀ ਗੇਜਾ ਰਾਮ ਵਾਲਮੀਕੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਨੇ ਸਫਾਈ ਕਰਮਚਾਰੀਆਂ ਦੀ ਬਹੁਤ ਪੁਰਾਣੀ ਤੇ ਵੱਡੀ ਮੰਗ ਨੂੰ ਪੂਰਾ ਕੀਤਾ ਹੈ ਜਿਸ ਨਾਲ ਸੂਬੇ ਦੇ ਸਮੂਹ ਸਫਾਈ ਕਰਮਚਾਰੀ ਅਤੇ ਉਨਾਂ ਦੇ ਪਰਿਵਾਰ ਕੈਪਟਨ ਸਰਕਾਰ ਦੇ ਸਦਾ ਧੰਨਵਾਦੀ ਰਹਿਣਗੇ।
ਇਸ ਮੌਕੇ ਕਮਿਸਨ ਦੇ ਚੇਅਰਮੈਨ ਸ੍ਰੀ ਵਾਲਮੀਕੀ ਵਲੋਂ ਪੱਕੇ ਹੋਏ ਸਮੂਹ ਸਫਾਈ ਕਰਮਚਾਰੀਆਂ ਨੂੰ ਵੀ ਵਧਾਈ ਦਿੱਤੀ ਗਈ।
All about 6th Pay commission report ,read here
ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੇ ਇਸ ਫੈਸਲੇ ਨਾਲ ਅੱਜ ਪੰਜਾਬ ਦੇ ਸਮੂਹ ਸਫਾਈ ਕਰਮਚਾਰੀਆਂ ਵਿੱਚ ਦੀਵਾਲੀ ਅਤੇ ਈਦ ਵਰਗਾ ਮਹੌਲ ਪਾਇਆ ਜਾ ਰਿਹਾ ਹੈ
ਚੈਅਰਮੈਨ ਨੇ ਇਸ ਮੌਕੇ ਸਮੂਹ ਸਫਾਈ ਕਰਮਚਾਰੀਆਂ ਅਤੇ ਸੀਵਰਮੈਨਾ ਨੂੰ ਅਪੀਲ ਕੀਤੀ ਕਿ ਉਨਾਂ ਦੀ ਮੁੱਖ ਮੰਗ ਪੰਜਾਬ ਸਰਕਾਰ ਵੱਲੋਂ ਪੂਰੀ ਕਰ ਦਿੱਤੀ ਗਈ ਹੈ ਇਸ ਲਈ ਹੁਣ ਸਮੂਹ ਸਫਾਈ ਕਰਮਚਾਰੀ ਆਪਣੇ ਆਪਣੇ ਕੰਮਾਂ ਤੇ ਮੁੜ ਪਰਤ ਆਉਣ।
ਸ੍ਰੀ ਵਾਲਮੀਕੀ ਨੇ ਸੂਬੇ ਦੇ ਮੁਲਾਜਮਾਂ ਨੂੰ 6ਵਾਂ ਪੇ ਕਮਿਸਨ ਲਾਗੂ ਹੋਣ ਦੀ ਵੀ ਵਧਾਈ ਦਿੱਤੀ।