ਵੱਧ ਰਹੀ ਤਪਸ਼ ਅਤੇ ਲੂ ਤੋਂ ਬਚਣ ਲਈ ਸਿਵਲ ਸਰਜਨ ਵੱਲੋਂ ਹਦਾਇਤਾਂ ਜਾਰੀ, ਪੜ੍ਹੋ

 

ਵੱਧ ਰਹੀ ਤਪਸ਼, ਲੂ ਤੋਂ ਬਚੋਂ - ਸਿਵਲ ਸਰਜਨ

ਕਿੱਧਰੇ ਵੀ ਬਾਹਰ ਜਾਣ ਤੋਂ ਪਹਿਲਾਂ ਪਾਣੀ ਪੀਓ

ਅੰਮ੍ਰਿਤਸਰ 10 ਜੂਨ : ਵੱਧ ਰਹੀ ਤਪਸ਼ ਅਤੇ ਲੂ ਤੋਂ ਬਚਣ ਲਈ ਸਿਵਲ ਸਰਜਨ ਦਫ਼ਤਰ ਵਲੋਂ ਕੁਝ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।


 ਇਸ ਸਬੰਧੀ ਡਾ. ਚਰਨਜੀਤ ਸਿੰਘ ਸਿਵਲ ਸਰਜਨ ਅੰਮ੍ਰਿਤਸਰ ਨੇ ਦੱਸਿਆ ਕਿ ਵੱਧ ਰਹੀ ਤਪਸ਼ ਵਿਚ ਲੂ ਤੋਂ ਬਚਣ ਲਈ ਕਿੱਧਰੇ ਵੀ ਬਾਹਰ ਜਾਣ ਤੋਂ ਪਹਿਲਾਂ ਪਾਣੀ ਪੀ ਕੇ ਘਰੋਂ ਨਿਕਲਣਾ ਚਾਹੀਦਾ ਹੈ। ਸਿਵਲ ਸਰਜਨ ਨੇ ਦੱਸਿਆ ਕਿ ਗਰਮੀ ਤੋਂ ਆਪਣੇ ਆਪ ਨੂੰ ਬਚਾਉਣ ਲਈ ਘਰ ਤੋਂ ਬਾਹਰ ਨਿਕਲਣ ਤੋਂ ਪਹਿਲਾਂ ਤਰਲ ਪਦਾਰਥ ਜਿਵੇਂ ਕਿ ਲੱਸੀ, ਪਾਣੀ, ਨਿੰਬੂ ਪਾਣੀ ਪੀ ਕੇ ਹੀ ਨਿਕਲਣਾ ਚਾਹੀਦਾ ਹੈ ਅਤੇ ਕੋਸ਼ਿਸ ਕਰੋ ਕਿ ਦੁਪਹਿਰ ਵੇਲੇ ਘਰ ਤੋਂ ਬਾਹਰ ਘੱਟ ਨਿਕਲਿਆ ਜਾਵੇ। 



 ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਜੇਕਰ ਜ਼ਰੂਰਤ ਅਨੂਸਾਰ ਬਾਹਰ ਨਿਕਲਣਾ ਵੀ ਪੈਂਦਾ ਹੈ ਤਾਂ ਕੋਸ਼ਿਸ ਕਰੋ ਕਿ ਬੈਠਣ ਲਈ ਥਾਂ ਠੰਢੀ ਹੋਵੇ। ਉਨਾਂ ਕਿਹਾ ਕਿ ਜ਼ਿਆਦਾ ਪਾਣੀ ਦਾ ਸੇਵਨ ਕਰਨਾ, ਕੋਲਡਰਿੰਕਸ ਪੀਣ ਤੋਂ ਬਚਣਾ ਚਾਹੀਦਾ ਹੈ ਅਤੇ ਹਲਕੇ ਰੰਗ ਦੇ ਕੱਪੜੇ ਪਹਿਨਣੇ ਚਾਹੀਦੇ ਹਨ। 


ਉਨ੍ਹਾਂ ਕਿਹਾ ਕਿ ਪੀਕ ਘੰਟੇ 12 ਤੋਂ 3 ਵਜੇ ਤੱਕ ਘਰੋਂ ਬਾਹਰ ਨਿਕਲਣ ਤੋਂ ਗੁਰੇਜ ਕਰਨਾ ਚਾਹੀਦਾ ਹੈ ਕਿਉਂਕਿ ਇਸ ਸਮੇਂ ਲੂ ਆਪਣੀ ਪੂਰੇ ਜੋਰਾਂ ਤੇ ਹੁੰਦੀ ਹੈ। ਸਿਵਲ ਸਰਜਨ ਨੇ ਵੱਖ ਵੱਖ ਵਿਭਾਗਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸਕੂਲਾਂ ਵਿੱਚ ਬੱਚਿਆਂ ਦੇ ਪੀਣ ਲਈ ਠੰਡਾ ਪਾਣੀ ਕਾਫੀ ਮਾਤਰਾ ਵਿੱਚ ਹੋਣਾ ਚਾਹੀਦਾ ਹੈ ਅਤੇ ਟਰਾਂਸਪੋਰਟ ਅਧਿਕਾਰੀਆਂ ਨੂੰ ਬੱਸਾਂ ਵਿੱਚ ਯਾਤਰੂਆਂ ਦੀ ਸਹੂਲਤ ਲਈ ਫਸਟ ਏਡ ਬਾਕਸ ਅਤੇ ਪੀਣ ਵਾਲੇ ਦਾ ਇੰਤਜਾਮ ਰੱਖਣਾ ਚਾਹੀਦਾ ਹੈ। ਉਨ੍ਹਾਂ ਨੇ ਲੇਬਰ ਵਿਭਾਗ ਅਤੇ ਪੰਚਾਇਤੀ ਰਾਜ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਉਹ ਮਜਦੂਰਾਂ ਅਤੇ ਮਗ-ਨਰੇਗਾ ਦੇ ਕਾਮਿਆਂ ਦੇ ਸਮੇਂ ਵਿੱਚ ਬਦਲਾਅ ਕਰਨ ਅਤੇ 12 ਤੋਂ 3 ਵਜੇ ਤੱਕ ਤਪਸ਼ ਸਮੇਂ ਮਜਦੂਰੀ ਕਰਨ ਤੋਂ ਗੁਰੇਜ ਕੀਤਾ ਜਾਵੇ।  

  ਸਿਵਲ ਸਰਜਨ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਰਹੀ ਤਪਸ਼ ਕਾਰਨ ਆਪਣੇ ਪਸ਼ੂਆਂ ਦਾ ਧਿਆਨ ਰੱਖਣ ਅਤੇ ਉਨ੍ਹਾਂ ਲਈ ਪੀਣ ਵਾਲੇ ਪਾਣੀ ਦਾ ਖਾਸ ਧਿਆਨ ਦੇਣ। 

ਉਨਾਂ ਨੇ ਦੱਸਿਆ ਕਿ ਲੂ ਦੇ ਲੱਛਣ ਜਿਵੇਂ ਕਿ ਚੱਕਰ ਆਉਣਾ, ਬਹੁਤ ਪਸੀਨਾ ਆਉਣਾ, ਥਕਾਨ ਹੋਣਾ, ਸਿਰ ਦਰਦ, ਉਲਟੀਆਂ, ਲਾਲ ਗਰਮ ਤੇ ਖੁਸ਼ਕ ਚੱਮਣੀ, ਮਾਂਸਪੇਸ਼ਿਆਂ ਵਿਚ ਕਮਜ਼ੋਰੀ ਹੋਣਾ ਆਦਿ ਹਨ। ਉਨ੍ਹਾਂ ਦੱਸਿਆ ਕਿ ਬੱਚਿਆਂ, ਬਜੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਰਗਮੀ ਲੱਗਣ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ।

 ਸਿਵਲ ਸਰਜਨ ਨੇ ਦੱਸਿਆ ਕਿ ਜ਼ਰੂਰਤ ਪੈਣ ਤੇ ਮੁਫ਼ਤ ਐਂਬੂਲੈਂਸ ਸੇਵਾ ਲਈ ਟੋਲ ਫ੍ਰੀ ਨੰਬਰ 108 ਅਤੇ ਸਿਹਤ ਸਬੰਧੀ ਜਾਣਕਾਰੀ ਲੈਣ ਲਈ ਟੋਲ ਫ੍ਰੀ ਨੰਬਰ 104 ’ਤੇ ਕਾਲ ਕੀਤੀ ਜਾ ਸਕਦੀ ਹੈ। 

==============

Featured post

DIRECT LINK PUNJAB BOARD CLASS 10 RESULT ACTIVE : 10 ਵੀਂ ਜਮਾਤ ਦਾ ਨਤੀਜਾ ਡਾਊਨਲੋਡ ਕਰਨ ਲਈ ਲਿੰਕ ਜਾਰੀ , ਨਤੀਜਾ ਕਰੋ ਡਾਊਨਲੋਡ

Link For Punjab Board  10th RESULT 2024  Download result here latest updates on Pbjobsoftoday  Punjab School Education Board 10th Ka Result ...

RECENT UPDATES

Trends